Monday, August 10Malwa News
Shadow

Local

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

Local
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱ...
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

Local
ਧੂਰੀ/ਸੰਗਰੂਰ, 12 ਦਸੰਬਰ:- ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ। ਚੋਣ ਰੈਲੀਆਂ ਵਿੱਚ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪਿੰਡਾਂ ਦੇ ਵਿਕਾਸ ਲਈ ਸਭ ਤੋਂ ਅਹਿਮ ਹੁੰਦੀਆਂ ਹਨ, ਕਿਉਂਕਿ ਸਰਕਾਰ ਦੀਆਂ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਲਾਗੂ ਕਰਨ ਅਤੇ ਵਿਕਾਸ ਲਈ ਫ਼ੰਡਾਂ ਨੂੰ ਲਿਆਉਣ ਲਈ ਤਜਵੀਜ਼ਾਂ ਬਣਾਉਣ ਲਈ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ਉਨ...
ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ

Local
ਸੁਨਾਮ, 12 ਦਸੰਬਰ- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਆਈ.ਬੀ.) ਸ. ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪ੍ਰਸ਼ਾਸਨ ਵੱਲੋਂ ਇੰਦਰਾ ਬਸਤੀ ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ, ਜਿਸ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਨੂੰ ਢਾਹਿਆ ਗਿਆ, ਜਿਹੜੀ ਕਿ 32ਵੀਂ ਅਜਿਹੀ ਨਾਜਾਇਜ਼ ਉਸਾਰੀ ਹੈ, ਜਿਹੜੀ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਬਣੀ ਸੀ ਤੇ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਸ. ਵਿਰਕ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ ਕਰ ਕੇ 1170 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਤੇ ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ ਹਨ। ਇ...
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

Local
ਬਰਨਾਲਾ, 11 ਦਸੰਬਰ  - ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ ।ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।                                                    ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

Local
ਮਾਲੇਰਕੋਟਲਾ, 11 ਦਸੰਬਰ -                                ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਕਰਵਾਈਆਂ ਜਾਣੀਆਂ ਹਨ ਇਸ ਲਈ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ (ਦਿਨ ਸ਼ਨੀਵਾਰ) ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚੋਣਾਂ ਦੇ ਅਗੇਤੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਮਾਡਰਨ ਸੈਕੁਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ, ਗੋਲਡਨ ਇਰਾ ਮਲੇਨੀਅਮ ਸਕੂਲ ਸੁਲਤਾਨਪੁਰ ਬਧਰਾਵਾਂ, ਅਲਫਲਾ ਸਕੂਲ ਮਾਲੇਰਕੋਟਲਾ, ਭੁਪਿੰਦਰਾ ਪਬਲਿਕ ਸਕੂਲ ਮਾਹੋਰਾਣਾ, ਸ੍ਰੀ ਨਨਕਾਣਾ ਪਬਲਿਕ ਸਕੂਲ ਰਾਮਪੁਰ ਛੰਨਾਂ, ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਅਤੇ ਸੋਹਰਾਬ ਪਬਲਿਕ ਸਕੂਲ ਮਾਲੇਰਕੋਟਲਾ ਵਿਖੇ 13 ਦਸਬੰਰ (ਦਿਨ ਸ਼ਨੀਵਾਰ) ਨੂੰ ਛੁੱਟੀ ਰਹੇਗੀ।...
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

Local
ਮਾਨਸਾ, 11 ਦਸੰਬਰ:ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ 'ਤੇ ਪੌਦੇ ਦੇ ਵਿਚਕਾਰਲੇ ਪੱਤਿਆਂ 'ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ 'ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ।ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵੇ। ਇ...
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

Local
ਤਰਨ ਤਾਰਨ, 11 ਦਸੰਬਰ (         ) - ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।  ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ। ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ...
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

Local
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

Local
ਹੁਸ਼ਿਆਰਪੁਰ, 10 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

Local
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।        ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦ...