Friday, March 13Malwa News
Shadow

Local

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ

Local
ਬੁਢਲਾਡਾ/ਮਾਨਸਾ, 19 ਜੁਲਾਈ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਾ ਵਿਰੁੱਧ ਤਹਿਤ ਨਸ਼ਿਆਂ ਦੀ ਸਪਲਾਈ ਚੈਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ  ਪਿੰਡ ਰੱਲੀ, ਦਾਤੇਵਾਸ, ਬਰ੍ਹੇ, ਜਲਵੇੜਾ, ਸੰਗਰੇੜੀ ਅਤੇ ਚੱਕ ਅਲੀਸ਼ੇਰ ਵਿਖੇ ਨਸ਼ਾ ਮੁਕਤੀ ਯਾਤਰਾ ਕਰਦਿਆਂ ਕੀਤਾ।   ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਨ ਲਈ ਘਰ ਘਰ ਜਾ ਕੇ ਸੁਨੇਹਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ਨਸ਼ਾ ਨਾ ਕਰਨ ਅਤੇ ਨਾ ਹੀ ਵਿਕਣ ਦੇਣ ਲਈ ਸਹੁੰ ਚੁਕਾਈ ਜਾ ਰਹੀ ਹੈ।       ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ੇ ਦੇ ਵਪਾਰੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਲੈਵਲ ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਸਰਗਰਮ ਅਤੇ ਤੰਦਰੁਸਤ ਰੱਖਣ ਲਈ ਖੇਡ ਦੇ ਮੈਦਾਨ...
ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

Local
ਮਾਨਸਾ 19 ਜੁਲਾਈ: ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ  ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ—ਪੀਣ ਦੀਆਂ ਵਸਤੂਆਂ ਵੇਚਣ ਵਾਲੀਆ ਦੁਕਾਨਾਂ, ਢਾਬਿਆਂ, ਰੈਸਟੋਰਟਾਂ, ਡਾਇਰੀਆਂ, ਆਂਗਣਵਾੜੀ ਕੇਂਦਰਾਂ, ਰੇਹੜੀਆਂ ਅਤੇ ਵਿੱਦਿਅਕ ਸੰਸਥਾਵਾਂ ਵਿਖੇ ਚਲ ਰਹੀਆਂ ਕੰਟੀਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਡੇਅਰੀ ਮਾਲਕ ਘਟੀਆ ਪੱਧਰ ਦਾ ਸਾਮਾਨ ਵੇਚਦਾ ਪਾਇਆ ਜਾਵੇਗਾ ਜਾਂ ਫਿਰ ਕਿਸੇ ਵੀ ਖਾਣ ਪੀਣ ਵਾਲੀ ਦੁਕਾਨ, ਡੇਅਰੀ,...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

Local
ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਜੁਲਾਈ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਇਹ ਐਲਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈ...
ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ

ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ

Local
ਫਾਜ਼ਿਲਕਾ 19 ਜੁਲਾਈ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰ ਬਲ ਮਿਲਿਆ ਹੈ ਤੇ ਨੌਜਵਾਨ ਪੀਡ਼ੀ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ| ਦੂਜੇ ਪਾਸੇ ਸਰਕਾਰ ਵੱਲੋਂ ਸੂਬੇ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਜਲਦ ਹੀ ਫਾਜ਼ਿਲਕਾ ਦੇ ਹਰ ਪਿੰਡ ਵਿੱਚ  ਮਾਡਲ ਖੇਡ ਮੈਦਾਨ ਬਣਾਏ ਜਾਣਗੇ ਜਿਸ ਉਪਰੰਤ ਨੌਜਵਾਨ ਖੇਡ ਮੈਦਾਨਾ ਵਿਚ ਨਜਰ ਆਉਣਗੇ| ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਦੇ ਤੰਦਰੁਸਤ ਹੋਵੇਗਾ | ਪਿੰਡ...
ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1

ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1

Local
ਫਿਰੋਜ਼ਪੁਰ 18 ਜੁਲਾਈ ( ) ਭਾਰਤ ਸਰਕਾਰ ਵੱਲੋਂ ਹਰ ਸਾਲ ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਪੱਧਰੀ ਕਰਵਾਏ ਜਾ ਰਹੇ ਸਵੱਛ ਸਰਵੇਖਣ ਦੇ ਨਤੀਜੇ 17 ਜੁਲਾਈ 2025 ਨੂੰ ਘੋਸ਼ਿਤ ਹੋ ਚੁੱਕੇ ਹਨ। ਸਵੱਛ ਸਰਵੇਖਣ 2024 ਵਿੱਚ ਸਰਕਾਰ ਵੱਲੋਂ ਕੈਟਾਗਰੀ ਅਤੇ ਪੈਰਾਮੀਟਰ ਵਿੱਚ ਤਬਦੀਲੀਆ ਕਰਨ ਉਪਰੰਤ ਸ਼ਹਿਰਾਂ ਦੀ ਸਾਫ ਸਫਾਈ, ਕੱਚਰੇ ਦੀ ਕੁਲੈਕਸ਼ਨ, ਕੱਚਰੇ ਦੀ ਪ੍ਰੋਸੈਸਿੰਗ, ਕੱਚਰੇ ਤੋਂ ਖਾਦ ਤਿਆਰ ਕਰਨਾ, ਕੱਚਰੇ ਦੀ ਰੀਸਾਈਕਲਿੰਗ, ਰੀਸੇਲ, ਰੀਯੂਜ, ਪਬਲਿਕ ਪਖਾਨਿਆਂ ਦੀ ਸਫਾਈ, ਸੜਕਾਂ ਚੌਂਕਾਂ ਆਦਿ ਦੀ ਸਫਾਈ, ਸੀਵਰੇਜ਼ ਅਤੇ ਪਾਣੀ ਦੀ ਨਿਕਾਸੀ, ਸ਼ਹਿਰ ਵਾਸੀਆਂ ਦੀ ਸਵੱਛਤਾ ਪ੍ਰਤੀ ਜਾਗਰੂਕਤਾ ਸ਼ਹਿਰ ਵਾਸੀਆਂ ਦੀ ਫੀਡਬੈਕ ਆਦਿ ਵਰਗੇ ਪਹਿਲੂਆ ਸਬੰਧੀ ਇਹ ਜਾਂਚ ਕੀਤੀ ਗਈ ਸੀ। ਇਸ ਜਾਂਚ ਤਹਿਤ ਦੇਸ਼ ਭਰ ਦੇ ਲਗਭਗ 4300 ਸ਼ਹਿਰਾਂ ਅਤੇ ਪੰਜਾਬ ਦੇ ਲਗਭਗ 170 ਸ਼ਹਿਰਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਨਗਰ ...
ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ

ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ

Local
ਫਰੀਦਕੋਟ 18 ਜੁਲਾਈ (  ) ਪਿਛਲੇ ਦਿਨੀਂ ਸ਼ੋਸ਼ਲ ਮੀਡੀਆ ਦੇ ਇੱਕ ਹਿੱਸੇ ਵਿੱਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਜ਼ਿਲ੍ਹਾ ਖੇਡ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਨਿਰਾਧਾਰ, ਗਲਤ ਜਾਣਕਾਰੀ ਤੇ ਅਧੂਰੇ ਤੱਥਾਂ ’ਤੇ ਆਧਾਰਿਤ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਦੌਰਾਨ ਦਿੱਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਹਿਰੂ ਸਟੇਡੀਅਮ ਦੀ ਬਿਲਡਿੰਗ ਅਤੇ ਗਰਾਊਂਡ ਬਿਲਕੁਲ ਪੁਰਾਣੇ ਹੋਣ ਕਾਰਨ ਸੜਕ ਤੋਂ ਨੀਵੇਂ ਹਨ ਜਿਸ ਕਾਰਨ ਬਰਸਾਤੀ ਮੌਸਮ ਵਿੱਚ ਪਾਣੀ ਭਰ ਜਾਣ ਕਾਰਨ ਘਾਹ ਕੱਟਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਮੌਜੂਦਾ ਸਮੇਂ 20 ਤੋਂ ਵੱਧ ਖੇਡਾਂ ਦੇ ਕੋਚਿੰਗ ਸੈਂਟਰ ਚੱਲ ਰਹੇ ਹਨ, ਅਤੇ ਇਨ੍ਹਾਂ ਗਰਾਊਂਡਾਂ ਦੀ ਸਾਫ-ਸਫਾਈ ਅਤੇ ਸੰਭਾਲ ਲਈ ਸਿਰਫ 3 ਗਰਾਊਂਡਮੈਨ ਤੈਨਾਤ ਹਨ।  ਉਨ੍ਹਾਂ ਕਿਹਾ ਕਿ ਗਰਾਊਂਡਮੈਨਾਂ ਦੀ ਕਮੀ ਕਾਰਨ ਸਫਾਈ ਕਰ...
ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ

ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ

Local
ਬਟਾਲਾ,18 ਜੁਲਾਈ  (    ) ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਵੱਲੋਂ ਗਠਿਤ ਕੀਤੀ ਗਈ ਟੀਮ ਵੱਲੋਂ ਸਮਾਧ ਰੋਡ, ਆਰ ਆਰ ਬਾਵਾ ਕਾਲਜ ਨੇੜੇ ਅਤੇ ਪਹਾੜੀ ਗੇਟ ਤੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਰੇਹੜੀਆਂ ਵਾਲਿਆਂ ਦੇ ਸਿਰ ਤੇ ਟੋਪੀ ਨਹੀ ਪਾਈ ਗਈ ਅਤੇ ਨਾ ਹੀ ਹੱਥਾਂ ਵਿਚ ਦਸਤਾਨੇ ਪਾਏ ਹੋਏ ਸੀ ਉਨ੍ਹਾਂ ਰੇਹੜੀਆਂ ਵਾਲਿਆਂ ਦੇ 5 ਚਲਾਨ ਕੀਤੇ ਗਏ ਇਸ ਮੌਕੇ ਸ੍ਰੀਮਤੀ ਪ੍ਰਭਜੋਤ ਕੌਰ ਆਈ ਈ ਸੀ ਐਕਸਪੈਕਟ ਵੱਲੋਂ ਰੇਹੜੀਆਂ ਵਾਲਿਆਂ ਨੂੰ, ਹੋਟਲਾਂ , ਢਾਬੇ ਅਤੇ ਰੈਸਟੋਰੈਂਟ ਆਦਿ ਅਪੀਲ ਕੀਤੀ ਗਈ ਕਿ ਇਹ ਆਪਣੇ ਕਰਮਚਾਰੀਆਂ ਦੇ ਮੈਡੀਕਲ ਕਰਵਾਉਣੇ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕੋਈ ਚਮੜੀ ਰੋਗ ਨਾ ਹੋਵੇ ਇਸਦੇ ਨਾਲ ਹੀ ਕੰਮ ਕਰ ਰਹੇ ਕਰਮਚਾਰੀਆਂ ਦੇ ਸਿਰ ਢੱਕੇ ਹੋਣ ਤਾਂ ਜੋ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵਾਲ ਨਾ ਪੈਣ ਅਤੇ ਹੱਥਾਂ ਵਿਚ ਦਸਤਾਨੇ ਪਾਉਣੇ ਜ਼ਰੂਰੀ ਹਨ ।ਇਸਦੇ ਨਾਲ ਨਾਲ ਰਸੋਈ ਦੀ ਸਾਫ ਸਫਾਈ ਅਤੇ ਆਲੇ ਦੁਆਲੇ ਦੀ ਸਾਫ ਸਫਾਈ ...
ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

Local
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ:    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ ਅਤੇ ਥਰਾਜਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਥਰਾਜਵਾਲਾ ਵਿਖੇ ਸਾਫ ਪੀਣਯੋਗ ਪਾਣੀ ਦੀ ਸੁਖਾਲੀ ਉਪਲਬਧਤਾ ਲਈ...
ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

Local
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗ੍ਰੀਨ ਐਵਨਿਊ ਤੱਕ 60 ਐਮ.ਐਮ ਮੋਟੇ ਆਰ.ਸੀ.ਸੀ. ਪਾਈਪ ਉੱਤੇ ਇੰਟਰਲਾਕਿੰਗ ਟਾਈਲਾਂ ਪਾਉਣ ਦਾ ਕੰਮ 44.09 ਲੱਖ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਟੀ.ਸੀ.ਪੀ. ਗੇਟ ਨੰਬਰ 3 ਤੋਂ ਸੰਦੂ ਸ਼ਾਹ ਚੌਕ ਤੱਕ ਏਅਰਡ੍ਰੋਮ ਰੋਡ ਦੇ ਨਿਰਮਾਣ ਕਾਰਜ 303.01 ਲੱਖ ਦੀ ਲਾਗਤ ਨਾਲ ਹੋਵੇਗਾ। ਅਨਾਜ ਮੰਡੀ ਤੋਂ ਜੁਬਲੀ ਸਿਨੇਮਾ ਚੌਂਕ ਤੱਕ ਬੀ.ਐਮ. ਅਤੇ ਪੀ.ਸੀ. ਰੋਡ 14.25 ਲੱਖ ਵਿਚ ਬਣਾਇਆ ਜਾਵੇਗਾ ਅਤੇ ਡਾਲਫਿਨ ਚੌਂਕ ਤੋਂ ਤਾਰਾ ਪਲੇਸ ਤੱਕ ਪੁਰਾਣੀ ਕਨਾਲ ਰੋਡ ਦਾ ਵਿਕਾਸ 61.35 ਲ...
ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

Local
ਤਪਾ, 17 ਜੁਲਾਈ      ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ।       ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ।  ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹ...