ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :- ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ। ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ।
ਮੀਟਿੰਗ ਦੌਰਾਨ ਡਿਪਟੀ ਸਪ...








