ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ – ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ : ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ’ਤੇ ਖਰਚ ਹੋਣ ਵਾਲੀ ਰਾਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜਿਸ ਲਈ ਉਹ ਧੰਨਵਾਦੀ ਹਨ। ਡਾ. ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਲਕੇ ਅੰਦਰ ਵੱਖ-ਵੱਖ ਵੱਡੇ ਪ੍ਰੋਜੈਕਟ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਹਲਕਾ ਚੱਬੇਵਾਲ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਿਹੜੇ ਨਵੇਂ ਸਟੇਡੀਅਮ ਬਣਾਏ ਜਾਣਗੇ, ਉਹ ਮਾਡਲ ਸਟੇਡੀਅਮ ਹੋਣਗੇ। ਖਿਡਾਰੀਆਂ ਲਈ ਇਨ੍ਹਾਂ ਸਟੇਡੀਅਮਾਂ ਵਿਚ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ। ਸਾਰੇ ਸ...








