
ਪੰਜਾਬ ਦੇ ਸ਼ਹਿਰਾਂ ‘ਚ ਬਨਣਗੀਆਂ ਵਿਸ਼ਵ ਪੱਧਰੀ ਸੜਕਾਂ : ਚੀਮਾ
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ...