ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਅੱਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ
ਚੰਡੀਗੜ੍ਹ, 28 ਮਈ: ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ। ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ 'ਤੇ ਪੋਸਟ ਕੀਤਾ, "ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਨਵੇਂ ਅਪਗ੍ਰੇਡ ਕੀਤੇ ਗਏ ਕਰੈਚ ਦਾ ਉਦਘਾਟਨ ਕੀਤਾ ਜੋ ਸਾਡੀ ਫੋਰਸ ਬਲ ਦੀ ਰੀੜ੍ਹ ਦੀ ਹੱਡੀ: ਸਾਡੇ ਪਰਿਵਾਰਾਂ ਦੇ ਸਮਰਥਨ ਵੱਲ ਇੱਕ ਅਹਿਮ ਕਦਮ ਹੈ।"ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਵੈਲਫੇਅਰ ਈਸ਼ਵਰ ਸਿੰਘ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਡੀਆਈਜੀ ਪ੍ਰਸ਼ਾਸਨ ਅਲਕਾ ਮੀਨਾ, ਏਆਈਜੀ ਸੁਰੇਂਦਰ ਲਾਂਬਾ ਅਤੇ ਏਆਈਜੀ ਸੌਮਿਆ ਮਿਸ਼ਰਾ ਵੀ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਗਰਾਊਂਡ ਫਲੋਰ 'ਤੇ ਸਥਿਤ ਇਸ ਨਵੇਂ ਸਥਾਪ...








