ਪੰਜਾਬ ਵਿਧਾਨ ਸਭਾ ‘ਚ ਹੋਈ ਸੰਕੇਤਕ ਭਾਸ਼ਾ ਦੀ ਸ਼ੁਰੂਆਤ
ਚੰਡੀਗੜ੍ਹ, 21 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸ਼ੁਰੂ ਕਰਨ ਨਾਲ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਰਾਜਨੀਤਿਕ ਗੱਤੀਵਿਧੀਆਂ ਦਾ ਗਿਆਨ ਹੋਵੇ...
