ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲਬਧਤਾ, ਕਾਰਜਸ਼ੀਲ ਯੂਪੀਐਸ ਪ੍ਰਣਾਲੀਆਂ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਾਰੀਆਂ 368 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱ...







