ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣ...








