ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਹੀ ਸਵੇਰੇ ਜਲਦੀ ਸਕੂਲ ਖੋਲ੍ਹੇ ਜਾਂਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਦਿਨਾਂ ਵਿਚ ਸਕੂਲੀ ਬੱਸਾਂ ਦੇ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਹੈ। ਇਸ ਲਈ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੀ ਹਦਾਇਤਾਂ ਦਾ ਹੂ ਬ ਹੂ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਨਾ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਕੋਈ ਹਾਦਸਾ ਵਾਪਰਦਾ ਹੈ ਜਾਂ ਬੱਚਿਆਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਾਰੀ ਜੁੰਮੇਵਾਰੀ ਸਕੂਲ ਦੇ ਪ੍ਰਿੰਸੀਪਲ ਦੀ ਹੋਵੇਗੀ। ਉਨ੍ਹਾਂ ਨੇ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਪੁਲੀਸ ਵਿਭਾਗ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਜੋ ਵੀ ਪ੍ਰਾਈਵੇਟ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉ...