Sunday, June 28Malwa News
Shadow

Punjab News

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ। ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

Punjab News
ਹੁਸ਼ਿਆਰਪੁਰ, 17 ਨਵੰਬਰ :-      ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿਚ ਕਰੀਬ 2.90 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਫਾਇਰ ਸਟੇਸ਼ਨ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ।         ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ 2 ਏਕੜ ਜ਼ਮੀਨ 'ਤੇ ਬਣਨ ਵਾਲਾ ਇਹ ਨਵਾਂ ਸਟੇਸ਼ਨ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ। ਇਸ ਦੇ ਮੁਕੰਮਲ ਹੋਣ ਤੋਂ ਬਾਅਦ ਰੇਲਵੇ ਰੋਡ 'ਤੇ ਸਥਿਤ ਪੁਰਾਣੇ ਫਾਇਰ ਸਟੇਸ਼ਨ ਨੂੰ ਇਥੇ ਸ਼ਿਫਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸਟੇਸ਼ਨ ਸ਼...
ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

Punjab News
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਤਾਲਮੇਲ ਵਾਲੀ ਸੂਬਾ-ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਦਿੱਤੇ ਭਰੋਸੇ ਨੂੰ ਹੁਣ ਠੋਸ ਨੀਤੀ ਵਿੱਚ ਬਦਲ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਇਸ ਸਮੱਸਿਆ ਦੇ ਹੱਲ ਲਈ ਸਾਰੇ ਵਿਭਾਗ ਅਤੇ ਹਿੱਸੇਦਾਰ ਮਿਲ ਕੇ ਕੰਮ ਕਰ ਰਹੇ ਹਨ। ਸਥਾਨਕ ਸਰਕਾਰਾਂ ਵਿਭਾਗ ਇਸ ਬਹੁ-ਏਜੰਸੀ ਯਤਨ ਦੀ ਅਗਵਾਈ ਕਰ ਰਿਹਾ ਹੈ, ਜਿਸ ਵਿੱਚ ਸਾਰੇ ਸਬੰਧਤ ਵਿਭਾਗਾਂ ਦਾ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਸਰਕਾਰ ਨੇ ਪੀੜਤਾਂ ਨੂੰ ਰਾਹਤ ਦੇਣ ਲਈ ਪੰਜਾਬ ਜਾਨਵਰਾਂ ਦੇ ਹਮਲਿਆਂ ਅਤੇ ਦੁਰਘਟਨਾਵਾਂ ਦੇ ਪੀੜਤਾਂ ਲਈ ਮੁਆਵਜ਼ਾ ਨੀਤੀ, 2023 ਪਹਿਲਾਂ ਹੀ ਲਾਗੂ ਕਰ ਦਿੱਤੀ ਹੈ। ਇਹ ਨੀਤੀ ਆਵਾਰਾ ਪਸ਼ੂਆਂ ਦੇ ਹਮਲੇ ਤੋਂ ਪ੍ਰਭਾਵਿਤ ਪਰਿਵ...
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

Punjab News
ਚੰਡੀਗੜ੍ਹ, 16 ਨਵੰਬਰ 2025:- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ...
फरीदाबाद बना भारत की पहली डिजिटल जनगणना का परीक्षण केंद्र – मृत्युंजय कुमार नारायण

फरीदाबाद बना भारत की पहली डिजिटल जनगणना का परीक्षण केंद्र – मृत्युंजय कुमार नारायण

Punjab News
चण्डीगढ़, 11 नवंबर - केन्द्रीय गृह मंत्रालय के अधीन पंजीयक जनरल एवं जनगणना आयुक्त कार्यालय द्वारा आगामी भारत की जनगणना 2027 की तैयारियों के तहत पूर्व परीक्षण (Pre -Test Census 2027) का कार्य 10 नवम्बर से 30 नवम्बर, 2025 तक किया जा रहा है। जिसके तहत आज फरीदाबाद, सेक्टर- 29 हाउसिंग बोर्ड में डिजिटल जनगणना को लेकर पूर्व-परीक्षण जनगणना की ट्रेनिंग कार्यक्रम में केन्द्रीय रजिस्ट्रार जनरल और जनगणना आयुक्त मृत्युंजय कुमार नारायण ने बतौर मुख्यातिथि शिरकत की। उनके साथ जनगणना संचालन एवं नागरिक पंजीकरण हरियाणा के निदेशक श्री ललित जैन और उपायुक्त श्री विक्रम सिंह भी मौजूद रहे।  जनगणना आयुक्त श्री मृत्युंजय कुमार नारायण ने कहा कि जनगणना एक अत्यंत व्यापक और राष्ट्रहित से जुड़ा कार्य है। भारत जैसे विशाल देश में लगभग 140 करोड़ ल...
युवा नशे से दूर रहकर अनुशासन के साथ राष्ट्रनिर्माण में बनता है भागीदार- मुख्यमंत्री

युवा नशे से दूर रहकर अनुशासन के साथ राष्ट्रनिर्माण में बनता है भागीदार- मुख्यमंत्री

Punjab News
चण्डीगढ 11 नवम्बर - हरियाणा के मुख्यमंत्री श्री नायब सिंह सैनी ने कहा कि खेल ही वह शक्ति है जो युवाओं की ऊर्जा को सकारात्मक दिशा देती है। जब युवा मैदान में दौड़ता है, तो वह नशे से दूर रहते हुए, अनुशासन के साथ राष्ट्र निर्माण में भागीदार बनता है। मुख्यमंत्री श्री नायब सिंह आज नारायणगढ (अम्बाला) के बड़ागढ में हरियाणा स्टेट चैम्पियनशिप -2025 के उदघाटन अवसर पर खिलाड़ियों को सम्बोधित कर रहे थे। मुख्यमंत्री ने इस स्टेडियम में 16 करोड़ 71 लाख रुपये की लागत से बनने वाले हॉकी एस्ट्रोटर्फ मैदान और फोरलेन सिंथेटिक एथलेटिक ट्रैक का शिलान्यास भी किया।  मुख्यमंत्री ने अक्तूबर में आयोजित एशियन गेम्स में रजत पदक जीतने वाली बॉक्सर हरनूर कौर को सम्मानित किया। मुख्यमंत्री ने कहा कि प्रधानमंत्री श्री नरेंद्र मोदी ने ठीक ही कहा है-मैदान में जो खिलाड़ी अपन...
ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

Punjab News
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ :    -       ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਸ਼ੁਰੂ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ 2 ਕਰੋੜ 16 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਇਸ ਸਰਕਾਰੀ ਕਾਲਜ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਆਪ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਐੱਮ.ਪੀ.ਫੰਡ ਵਿੱਚੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਕਾਲਜ ਮੁ...
ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

Punjab News
ਬਰਨਾਲਾ, 10 ਨਵੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ ਖੇਤਾਂ ਤੋਂ ਬਾਹਰ ਇਸਦਾ ਪ੍ਰਬੰਧ ਕਰਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਾਂ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਲਗਭਗ 90 ਬੇਲਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹਨ ਜੋ ਝੋਨੇ ਦੀ ਪਰਾਲੀ ਇਕੱਠੀ ਕਰਕੇ ਉਸ ਦੀਆਂ ਗੱਠਾਂ ਬਣਾ ਕੇ ਡੰਪ ਸਾਈਟਾਂ ਤੇ ਰੱਖਦੇ ਹਨ। ਇਨ੍ਹਾਂ ਵਿੱਚੋਂ 10 ਵੱਡੇ ਬੇਲਰ ਹੋਰ ਜ਼ਿਲ੍ਹਿਆਂ ਤੋਂ ਵੀ ਆਏ ਹਨ ਜੋ ਪ੍ਰਤੀਦਿਨ 300-400 ਏਕੜ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ 16 ਵੱਖ-ਵੱਖ ਡੰਪ ਸਾਈਟਾਂ ਹਨ ਜਿੱਥੇ ਪਰਾਲੀ ਦੀਆਂ ਗੱਠਾਂ ਸੰਭਾਲੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਗਹਿਲ ਦੇ 5 ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਬੇਲਰ ਚਲਾ ਕੇ ਪਰਾਲੀ ਦਾ ਪ੍ਰਬੰਧ ਕਰਨ ਦੇ ਨਾਲ ਹੋਰਨਾਂ ਕਿਸਾਨਾਂ ਦੀ ਪਰਾਲੀ ...
अर्बन डेवलपमेंट व मोबिलिटी कार्यक्रम शहरी विकास का समेकित मॉडल: मुख्यमंत्री

अर्बन डेवलपमेंट व मोबिलिटी कार्यक्रम शहरी विकास का समेकित मॉडल: मुख्यमंत्री

Punjab News
चंडीगढ़, 08 नवंबर- हरियाणा के मुख्यमंत्री श्री नायब सिंह सैनी ने कहा कि अर्बन डेवलपमेंट व मोबिलिटी कार्यक्रम शहरी विकास का एक समेकित मॉडल तैयार करता है। समेकित मॉडल ही एक मजबूत शहर का निर्माण करता है जिसके साथ ही मजबूत राष्ट्र निर्माण की दिशा में हम निरंतर आगे बढ़ रहे हैं। इस प्रकार के सम्मेलन जहां नवाचार पद्धति के साथ बेहतर सुविधाएं प्रदान करने की योजनाओं के क्रियान्वयन में कारगर हैं वहीं विजन 2047 में विकसित राष्ट्र बनने की ओर अग्रसर बनाने में भी अहम है। मुख्यमंत्री शनिवार को गुरूग्राम में आयोजित 18वें अर्बन मोबिलिटी इंडिया सम्मेलन में विभिन्न राज्यों से आए प्रतिनिधिगण को संबोधित कर रहे थे। मुख्यमंत्री ने परिसर में लगी शहरी विकास और गतिशीलता को दर्शाती विकासात्मक प्रदर्शनी का अवलोकन भी किया।           मुख्यमंत्...
150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

Punjab News
ਚੰਡੀਗੜ੍ਹ, 8 ਨਵੰਬਰ:-ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ...