ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ
ਅੰਮ੍ਰਿਤਸਰ 1 ਜੁਲਾਈ 2024--
ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਸਮੂਹ ਡਾਕਟਰਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਡਾਕਟਰ ਦਿਵਸ ਮੌਕੇ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰੀ ਡਾਕਟਰਾਂ ਨੇ ਸਿਹਤ ਸਹੂਲਤਾਂ ਦਾ ਮਿਆਰ ਉਚਾ ਚੁਕਿਆ ਹੈ ਅਤੇ ਜਿਲਾ ਪ੍ਰਸ਼ਾਸਣ ਉਹਨਾਂ ਦੀ ਮਦਦ ਲਈ ਹਮੇਸ਼ਾਂ ਤਿਆਰ ਹੈ।ਇਸ ਮੌਕੇ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਤੱਤਪਰ ਹੈ ਅਤੇ ਜਿਲਾ੍ਹ ਅੰਮ੍ਰਿਤਸਰ ਦੇ ਸਮੁ...








