ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼
ਚੰਡੀਗੜ੍ਹ, 30 ਜੂਨ:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥ...







