ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ
ਮੋਗਾ 5 ਜੁਲਾਈ:6 ਜੁਲਾਈ ਨੂੰ ਵਿਸ਼ਵ ਜੂਨੋਸਿਸ ਦਿਵਸ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੂਨੋਸਿਸ ਅੱਖਰ ਤੋਂ ਮਤਲਬ ਹੈ ਕਿ ਜਾਨਵਰਾਂ ਤੋਂ ਮਨੁੱਖਾਂ ਨੂੰ ਬਿਮਾਰੀਆਂ ਦਾ ਲੱਗਣਾ ਅਤੇ ਫਿਰ ਮਨੁੱਖਾਂ ਤੋਂ ਮਨੁੱਖਾਂ ਜਾਂ ਜਾਨਵਰਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ।ਉਨ੍ਹਾਂ ਦੱਸਿਆ ਕਿ ਇਸ ਦਿਨ ਫਰਾਂਸ ਦੇ ਇਕ ਵਿਗਿਆਨੀ ਵੱਲੋਂ ਹਲਕਾਅ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਦੋ ਤਿੰਨ ਦਹਾਕਿਆਂ ਤੋਂ ਜੂਨੋਸਿਸ ਬਿਮਾਰੀਆਂ ਵਿੱਚ ਕਾਫੀ ਵਾਧਾ ਹੋਇਆ ਹੈ।ਇਸ ਦਾ ਕਾਰਨ ਵਾਤਾਵਰਨ ਵਿੱਚ ਬਦਲਾਓ ਸ਼ਹਿਰੀਕਰਨ ਜਨਸੰਖਿਆ ਦਾ ਵਧਣਾ ਵੀ ਹੋ ਸਕਦਾ ਹੈ। ਜਿਵੇਂ ਸਾਡੇ ਆਲੇ-ਦੁਆਲੇ ਵੀ ਪਾਲਤੂ , ਜੰਗਲੀ ਅਤੇ ਅਵਾਰਾ ਘੁੰਮਣ ਵਾਲੇ ਜਾਨਵਰ ਅਤੇ ਪੰਛੀ ਹੁੰਦੇ ਹਨ, ਪਰ ਸਾਨੂੰ ਅੱਜ ਦੇ ਸਮੇਂ ਵਿੱਚ ਇਹਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਬੈਕਟੀਰੀਅਲ ਬਿਮਾਰੀਆਂ ਜਿਵੇਂ ਕਿ ਲੈਪਟੋਸਪਾਈਰੋਸਿਸ, ਸਲਮੋਨੇਲਾ (ਟਾਈਫਾਈ), ਬਰੂਸੈਲਾ, ਪਲੇਗ, ਅੰਥਰੈਕਸ, ਈਕੌ...