ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਅਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਅੰਮਿ੍ਰਤਸਰ 28 ਜੂਨ 2024--
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।
ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸ...








