ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਡੇਰਾਬੱਸੀ, 28 ਜੂਨ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਭਾਂਖਰਪੁਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਵਿਸੇਸ਼ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨ...








