ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਬਠਿੰਡਾ, 4 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘‘ਜਲ ਸ਼ਕਤੀ ਅਭਿਆਨ ਕੈਚ ਦਾ ਰੇਨ-2024’’ ਤਹਿਤ ‘ਨਾਰੀ ਸ਼ਕਤੀ ਸੇ ਜਲ ਸ਼ਕਤੀ’ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਦੌਰਾਨ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਤੇ ਉਨ੍ਹਾਂ ਕੋਲੋਂ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਵੀ ਲਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇ ਕਰਨਾ, ਬੰਦ ...