ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ:
ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪਿੰਡ ਟਿਵਾਣਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਆਖੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਹਨਾਂ ਵੱਲੋਂ ਦਿੱਤੇ ਸੁਝਾਵਾਂ ਦੇ ਅਧਾਰ ਉੱਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ। ਬੰਨ੍ਹ ਸਬੰਧੀ ਲੋੜੀਂਦੀ ਸਮੱਗਰੀ ਦੀ ਘਾਟ ਨਾਲ ਸਬੰਧਤ ਦਿੱਕਤਾਂ ਵੀ ਉਹਨਾਂ ਨੇ ਮੌਕੇ ਉੱਤੇ ਹੀ ਦੂਰ ਕਰਵਾਈਆਂ। ਉਹਨਾਂ ਨੇ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਦਾ ਪ੍ਰਬੰਧ ਯਕੀਨੀ ਬਨਾਉਣ ਲਈ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਟਿਵਾਣਾ ਵਿੱਚ ਘੱਗਰ ਦੇ ਨਾਲ 2900 ਫੁੱਟ ਲ...