Friday, November 7Malwa News
Shadow

Punjab News

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 79 ਲੱਖ 56 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 79 ਲੱਖ 56 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

Punjab News
ਫਰੀਦਕੋਟ 26 ਜੂਨ ()ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 79,56,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਲਦ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ   ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਜਿਲ੍ਹੇ ਅੰਦਰ ਮਹੀਨਾ ਅਪ੍ਰੈਲ 2023 ਅਤੇ ਮਈ 2023 ਤੱਕ ਦੇ 156 ਲਾਭਪਾਤਰੀਆਂ ਨੂੰ 79,56,000 ਰੁਪਏ ਦੀ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀਂ ਹੈ । ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ  ਨੇ &nb...
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

Punjab News
ਮਾਨਸਾ, 26 ਜੂਨ:ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਮਨਾਇਆ ਗਿਆ।ਜਾਗਰੂਕਤਾ ਕੈਂਪ ਦੌਰਾਨ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੰਤਵ ਗੁਮਰਾਹ ਹੋਏ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਛੁਡਵਾ ਕੇ ਇਲਾਜ਼ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਜੋ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦਾ ਸਹਾਰਾ ਲੈਂਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਰਾਹੀਂ ਨਸ਼ਾ-ਛੁਡਾਊ ਮੁਹਿੰਮ ਨਾਲ ਜੋੜਿਆ ਗਿਆ ਹੈ। ਇਸ ਮੁਹਿੰਮ ਤਹਿਤ ਨਸ਼ਾ-ਪੀੜਤ, ਓਟ ਕਲੀਨਿਕਾਂ ’ਤੇ ਆਪਣਾ ਇਲਾਜ ਕਰਵਾ ਰਹੇ ਹਨ, ਜਿਥੇ  ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਛੱਡ ਜਾਣ ’ਤੇ ਮੁੜ ਵਸੇਬੇ ਲਈ ਕਿਤਾ ਮੁਖੀ ਸਿਖਲਾਈ ਰਾਹੀਂ ਆਪਣਾ ਕਿੱਤਾ ਸ਼ੁਰੂ ਕੀਤਾ ਜਾ ਸਕਦਾ ਹੈ।...
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲੇ ’ਚ ਚਲਾਈਆਂ ਜਾ ਰਹੀਆਂ ਹਨ ਯੋਗ ਕਲਾਸਾਂ- ਧੀਮਾਨ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲੇ ’ਚ ਚਲਾਈਆਂ ਜਾ ਰਹੀਆਂ ਹਨ ਯੋਗ ਕਲਾਸਾਂ- ਧੀਮਾਨ

Punjab News
ਫ਼ਿਰੋਜ਼ਪੁਰ, 26 ਜੂਨ 2024:           ਜ਼ਿਲ੍ਹੇ ਵਿੱਚ ਸੀ ਐਮ ਦੀ ਯੋਗ ਸ਼ਾਲਾ ਵਿਚ ਇਸ ਸਮੇਂ ਕਰੀਬ 74 ਕਲਾਸਾਂ ਚੱਲ ਰਹੀਆਂ ਹਨ। ਜਿਸ ਵਿਚ ਤਕਰੀਬਨ 1450 ਲੋਕ ਯੋਗ ਦਾ ਅਭਿਆਸ ਕਰ ਰਹੇ ਹਨ। ਸੀ.ਐਮ. ਯੋਗਸ਼ਾਲਾ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੇ ਚਾਰ ਬਲਾਕ ਕਵਰ ਕੀਤੇ ਜਾ ਚੁੱਕੇ ਹਨ। ਲੋਕਾਂ ਵਿਚ ਯੋਗ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਕੀਤਾ।           ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ ਵਿੱਚ ਵੀ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ...
ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

Punjab News
ਫਰੀਦਕੋਟ 26 ਜੂਨ () ਪੰਜਾਬ ਸਰਕਾਰ  ਵੱਲੋਂ ਲੋਕਾਂ ਦੀ ਸਿਹਤ ਸਹੂਲਤ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦਾ ਜਮੀਨੀ ਪੱਧਰ ਤੇ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਲਗਾਏ ਗਏ ਸੁਵਿਧਾ ਕੈਂਪ ਤੋਂ ਵਾਪਸੀ ਦੌਰਾਨ ਪਿੰਡ ਵਿੱਚ ਹੀ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਸਰਕਾਰ ਵੱਲੋਂ ਇਸ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਜਿੱਥੇ ਕਲੀਨਿਕ ਦੇ ਮੁਲਾਜਮ ਅਤੇ ਡਾਕਟਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਮੌਜੂਦ ਪਿੰਡ ਵਾਸੀਆਂ ਅਤੇ ਮਰੀਜਾਂ ਨਾਲ ਵੀ ਵਾਰਤਾਲਾਪ ਕੀਤੀ। ਉਨ੍ਹਾਂ ਸਾਰੇ ਕਲੀਨਿਕ ਦਾ ਦੌਰਾ ਕੀਤਾ ਅਤੇ ਕਮੀ ਪੇਸ਼ੀ ਬਾਰੇ ਗੱਲਬਾਤ ਕੀਤੀ। ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਇੱਕਤਰ ਕਰਦਿਆਂ ਕਮੀ ਪੇਸ਼ੀ ਸਬੰਧੀ ਮੁਸ਼ਕਿਲਾਂ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਮੰਗੇ। ਰਿਕਾਰਡ ਦੀ ਮੇਨਟੇਨੈਂਸ, ਦਵਾਈਆਂ ਦੀ ਉਪਲਬਧਤਾ, ਮੁੱਢਲੀਆਂ ਸਹੂਲਤਾਂ, ਪੀਣ ਵਾਲੇ ਪਾਣੀ, ਪੱਖੇ, ਕੂਲਰ, ਏ.ਸੀ. ਆਦਿ ਸਬੰਧੀ ਵੀ ਉਨ੍ਹਾਂ ਜਾਣਕਾਰੀ ਇੱਕਤਰ ਕੀਤੀ। ਉਨ੍ਹਾਂ ਮੌਕੇ ਤੇ ਮੌਜ...
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

Punjab News
ਅੰਮ੍ਰਿਤਸਰ 26 ਜੂਨ:---ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।  ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾ...
27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab News
ਬਠਿੰਡਾ, 26 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ 27 ਜੂਨ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਵੇਰੇ 9:30 ਤੋਂ ਦੁਪਹਿਰ 1:30 ਤੱਕ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ। ਕੈਂਪ ਦੌਰਾਨ ਮਾਲ ਵਿਭਾਗ, ਸਥਾਨਕ ਸਰਕਾਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ, ਜ਼ਿ...
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

Punjab News
ਅਬੋਹਰ (ਫਾਜ਼ਿਲਕਾ) 26 ਜੂਨਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਮਰੀਜਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ। ਉਨ੍ਹਾਂਨੇ ਇੱਥੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਮਰੀਜਾਂ ਨੂੰ ਬਿਤਹਰ ਤਰੀਕੇ ਨਾਲ ਸਿਹਤ ਸਹੁਲਤਾਂ ਦਿੱਤੀਆਂ ਜਾਣ।ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ ਕੁਮਾਰ ਪੋਪਲੀ ਅਤੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜਰ ਸਨ।ਬਾਕਸ ਲਈ ਪ੍ਰਸਤਾਵਿਤਜ਼ਿਲ੍ਹੇ ਵਿਚ ਚੱਲ ਰਹੇ ਹਨ 26 ਆਮ ਆਦਮੀ ਕਲੀਨਿਕਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਇਹ ਸਾਰੇ ਕੰਮਕਾਜੀ ਦਿਨਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁਲਦੇ ਹਨ। ਇੰਨ੍ਹਾਂ ਵਿਚ 90 ਪ੍ਰਕਾਰ ਦੀਆਂ ਦਵਾਈਆਂ ਅਤੇ 38 ਪ੍ਰਕਾਰ ਦੇ ਟੈਸਟ ਬਿਲਕੁਲ ਮੁਫ਼ਤ ਹੁੰਦੇ ਹਨ। ਜ਼ਿਲ੍ਹੇ ਵਿਚ ਨਿਮਨ ਥਾਂਵਾਂ ਤੇ 26 ਆਮ ਆਦਮੀ ਕਲੀਨਿਕ...
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

Punjab News
ਨਵੀਂ ਦਿੱਲੀ/ਚੰਡੀਗੜ੍ਹ, 26 ਜੂਨਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ...
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

Punjab News
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।   ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ...
ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ  www.swavlambancard.gov.in ’ਤੇ ਪ੍ਰਾਪ...