ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ
ਮਾਨਸਾ 01 ਜੁਲਾਈ:ਸਿਹਤ ਬਲਾਕ ਖਿਆਲਾ ਕਲਾਂ ਵੱਲੋ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ ਹਰਦੇਵ ਸਿੰਘ ਦੀ ਅਗਵਾਈ ਹੇਠ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਕੀਤੀ ਗਈ।ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਿਹਤ ਟੀਮਾਂ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਇਹ ਮੁਹਿੰਮ ‘ਦਸਤਾਂ ਦੀ ਰੋਕਥਾਮ, ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਖਿਆਲ’ ਸਲੋਗਨ ਤਹਿਤ ਚਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚੇ ਤੰਦਰੁਸਤ ਹੋਣਗੇ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖ਼ਤਰਾ ਜਿਆਦਾ ਹੁੰਦਾ ਹੈ, ਇਸ ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਮੈਡੀਕਲ ਅਫ਼ਸਰ, ਡਾ. ਨੇਹਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ...