ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣ...







