ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੌਕੇ *ਤੇ ਹੀ ਸੇਵਾਵਾਂ ਦੇਣਗੇ ਕਰਚਮਾਰੀ –ਡਿਪਟੀ ਕਮਿਸ਼ਨਰ
ਫਾਜ਼ਿਲਕਾ 28 ਜੂਨਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ *ਤੇ ਹੀ ਲੋਕਾਂ ਨੂੰ ਬਿਨਾ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦੇਣ ਦੇ ਮੱਦੇਨਜਰ ਸਥਾਪਿਤ ਕੀਤੇ ਗਏ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਹੈਲਪ ਡੈਸਕ ਵਿਖੇ ਤਾਇਨਾਤ ਕੀਤੇ ਗਏ ਸਟਾਫ ਤੋਂ ਆਉਣ-ਜਾਣ ਵਾਲੇ ਲੋਕਾਂ ਦੀ ਸਮੱਸਿਆਵਾਂ ਸਬੰਧੀ ਰਿਕਾਰਡ ਦੀ ਪੁਛ-ਗਿਛ ਕੀਤੀ। ਉਨ੍ਹਾਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੁੰ ਖਜਲ-ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਰਜਿਸਟਰ ਲਗਾ ਕੇ ਹਰੇਕ ਵਿਅਕਤੀ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੁੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਾਖਲੇ ਗੇਟ *ਤੇ ਹੀ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਲੋਕ ਹਿਤ...








