ਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਪੰਜਾਬ ਵਿੱਚ ਮੋਹਰੀ-ਡਿਪਟੀ ਕਮਿਸ਼ਨਰ
ਫਾਜ਼ਿਲਕਾ 28 ਜੁਲਾਈ 2024…..
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਮੋਹਰੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ 4447 ਕਿਸਾਨਾਂ ਨੇ ਪੋਰਟਲ ਅਪਲਾਈ ਕੀਤਾ ਹੈ ਜੋ ਕਿ 48,164 ਏਕੜ ਰਕਬਾ ਰਜਿਸਟਰ ਹੋਇਆ ਹੈ। ਜਿਸ ਕਾਰਨ ਫਾਜ਼ਿਲਕਾ ਪੰਜਾਬ ਵਿੱਚ ਪਹਿਲੇ ਨੰਬਰ ਤੇ ਚੱਲ ਰਿਹਾ ਹੈ ਤੇ ਸ੍ਰੀ ਮੁਕਤਸਰ ਸਾਹਿਬ ਦਾ 45,040 ਏਕੜ ਰਕਬਾ ਰਜਿਸਟਰ ਹੋਇਆ ਹੈ ਜਿਸ ਕਾਰਨ ਉਹ ਦੂਜੇ ਨੰਬਰ ਤੇ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬ...








