Monday, May 18Malwa News
Shadow

Punjab News

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

Punjab News
ਮੋਗਾ, 27 ਜੂਨ:ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ''ਡਾਇਰੀਆ ਦੀ ਰੋਕਥਾਮ ਸਫ਼ਾਈ ਅਤੇ ਓ.ਆਰ.ਐਸ. ਦੇ ਨਾਲ ਰੱਖੋ ਅਪਣਾ ਧਿਆਨ'' ਦੇ ਥੀਮ ਅਧੀਨ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚੇ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖਤਰਾ ਜਿਆਦਾ ਹੁੰਦਾ ਹੈ, ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦ...
ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ

ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ

Punjab News
ਫ਼ਿਰੋਜ਼ਪੁਰ, 27 ਜੂਨ 2024:           ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉਂਕਿ ਇਹ ਸਮਾਂ ਪੌਦਿਆਂ ਲਈ ਅਨੁਕੂਲ ਹੁੰਦਾ ਹੈ, ਮਿੱਟੀ ਵੀ ਨਰਮ ਹੁੰਦੀ ਹੈ ਅਤੇ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਖਾਲ਼ੀ ਪਈ ਜ਼ਮੀਨ ’ਤੇ ਪਿੱਪਲ, ...
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

Punjab News
ਬਠਿੰਡਾ, 27 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਚ-ਮਿਆਰੀ ਪੱਧਰ ਦੇ ਖੇਤੀ ਇੰਨਪੁਟਸ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਗਠਿਤ ਕੀਤੀਆਂ ਟੀਮਾਂ ਵੱਲੋਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਵੱਖ-ਵੱਖ ਖੇਤੀ ਇੰਨਪੁਟਸ ਦੀ ਸੈਂਪਲਿੰਗ ਕੀਤੀ ਗਈ।                    ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਟੀਮਾਂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਕੋ-ਆਪਰੇਟਿਵ ਸੋਸਾਇਟੀਆਂ ਜਿੰਨ੍ਹਾਂ ਚ ਤਿਉਣਾ, ਘੁੱਦਾ, ਝੁੰਬਾ, ਨਥਾਣਾ, ਕੋਠਾ ਗੁਰੂ, ਗੋਬਿੰਦਪੁਰਾ, ਭੁੱਚੋ ਖੁਰਦ, ਭਾਗੀ ਵਾਂਦਰ, ਸੀਂਗੋ, ਤਲਵੰਡ...
ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ

Punjab News
ਫਿਰੋਜ਼ਪੁਰ 27 ਜੂਨ (     )ਇਸਤਰੀ ਤੇ ਬਾਲ ਵਿਕਾਸ ਵਿਭਾਗ ਫਿਰੋਜ਼ਪੁਰ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ ਔਰਤਾਂ ਤੇ ਕੇਂਦਰਿਤ ਮੁੱਦਿਆ ਸਬੰਧੀ ਜਾਗਰੂਕਤਾ ਵਧਾਉਣ ਲਈ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 4 ਅਕਤੂਬਰ 2024 ਤਕ ਚਲਾਇਆ ਜਾਵੇਗਾ।             ਅਭਿਆਨ ਦੇ ਦੂਸਰੇ ਹਫਤੇ ਮਿਸ਼ਨ ਸ਼ਕਤੀ (ਐੱਚ.ਈ.ਡਬਲਯੂ) ਦੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ ਵੱਲੋਂ ਦਫਤਰ ਦੇ ਮੀਟਿੰਗ ਹਾਲ ਵਿਚ ਪੀ.ਸੀ.ਪੀ.ਐੱਨ.ਡੀ.ਟੀ ਐਕਟ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭਰੂਣ ਹੱਤਿਆ ਇੱਕ ਪਾਪ ਹੈ ਬਾਰੇ ਜਾਗਰੂਕ ਕੀਤਾ ਅਤੇ ਇਸ ਸਬੰਧੀ ਉਨ੍ਹਾਂ ਨੂੰ ਅੱਗੇ ਵੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਔਰਤਾਂ ਨੂੰ ਖ਼ੁਦ ਜਾਗਰੂਕ ਹੋਣਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਵੱਲ...
ਜਿ਼ਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ

ਜਿ਼ਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ

Punjab News
ਸ੍ਰੀ ਮੁਕਤਸਰ ਸਾਹਿਬ 27 ਜੂਨ                ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਮਾਨਸੂਨ ਸੀਜਨ 2024 ਦੇ ਮੱਦੇ ਨਜ਼ਰ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ।              ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਜਿ਼ਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ,ਉੱਥੇ ਹੀ ਮਲੋਟ ਅਤੇ ਗਿੱਦੜਬਹਾ ਵਿਖੇ ਸਬ ਡਿਵੀਜ਼ਨ ਪੱਧਰ ਦੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।              ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਇਸ ਤੋਂ ਬਿਨਾਂ ਮਲੋਟ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-261072 ਅਤੇ ਗਿੱਦੜਬਾਹਾ ਵਿਖੇ ਸਥਾਪਿਤ ਹੜ੍ਹ  ਕੰਟਰੋਲ ਰੂਮ ਦਾ ਨੰਬਰ 01637-231931  ਹੈ ।              ਜ਼ਿਲ੍ਹਾ ਵਾਸ...
ਕੋਈ ਵੀ ਨਸ਼ਾ ਛੱਡਣ ਲਈ ਸਿਰਫ਼ ਇੱਛਾ-ਸ਼ਕਤੀ ਦੀ ਲੋੜ : ਡਾ. ਪਰਵਿੰਦਰਪਾਲ ਕੌਰ

ਕੋਈ ਵੀ ਨਸ਼ਾ ਛੱਡਣ ਲਈ ਸਿਰਫ਼ ਇੱਛਾ-ਸ਼ਕਤੀ ਦੀ ਲੋੜ : ਡਾ. ਪਰਵਿੰਦਰਪਾਲ ਕੌਰ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ: ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸੈਕਟਰ 66 ਵਿਖੇ ਚੱਲ ਰਹੇ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਿਹਤ ਸੰਸਥਾਵਾਂ ’ਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜਿਥੇ ਨਸ਼ੇ ਦੇ ਮਰੀਜ਼ਾਂ ਨੂੰ ਨਸ਼ੇ ਦੇ ਮਾੜੇ ਅਸਰ ਬਾਰੇ ਵਿਸਥਾਰ ’ਚ ਜਾਣਕਾਰੀ ਦਿਤੀ ਗਈ, ਉਥੇ ਮਰੀਜ਼ਾਂ ਵਾਸਤੇ ਹਰਿਆ-ਭਰਿਆ ਤੇ ਚੰਗਾ ਮਾਹੌਲ ਸਿਰਜਣ ਲਈ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਖ-ਵੱਖ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ  ਤਾਂ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।         ਡਾ. ਪਾਲ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਓਟ ਕੇਂਦਰ, ਨਸ਼ਾ-ਛੁਡਾਊ ਕੇਂਦਰ ਅਤੇ ਮੁੜ-ਵਸੇਬਾ ਕੇਂਦਰ ਸਫ਼ਲਤਾਪੂਰਵਕ ਚਲਾਏ ਜਾ ...
ਪਿੰਡ ਮਾਨ ਸਿੰਘ ਵਾਲਾ ਵਿਚ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਪਿੰਡ ਮਾਨ ਸਿੰਘ ਵਾਲਾ ਵਿਚ ਲਗਾਇਆ ਗਿਆ ਲੋਕ ਸੁਵਿਧਾ ਕੈਂਪ

Punjab News
ਸ੍ਰੀ ਮੁਕਤਸਰ ਸਾਹਿਬ, 27 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਮਾਨ ਸਿੰਘ ਵਾਲਾ ਵਿਚ ਇਕ ਲੋਕ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ। ਇਸ ਕੈਂਪ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹਈਆ ਕਰਵਾ ਰਹੀ ਹੈ ਅਤੇ ਇਸ ਲਈ  ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਦੇ ਬਣੇ ਸਰਟੀਫਿਕੇਟ ਵੀ ਉਨ੍ਹਾਂ ਨੂੰ ਤਕਸੀਮ ਕੀਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਜੀਵ ਸ਼ਰਮਾ ...
ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਅਬੋਹਰ ਅਤੇ ਜਲਾਲਾਬਾਦ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ

ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਅਬੋਹਰ ਅਤੇ ਜਲਾਲਾਬਾਦ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ

Punjab News
ਅਬੋਹਰ, ਜਲਾਲਾਬਾਦ, 27 ਜੂਨਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਚੈਕਿੰਗ ਦੌਰਾਨ ਅਬੋਹਰ ਸ਼ਹਿਰ ਵਿੱਚ 2 ਬਾਲ ਕੀਰਤੀ ਅਤੇ ਜਲਾਲਾਬਾਦ ਵਿੱਚ 1 ਬਾਲ ਕੀਰਤੀ ਪਾਇਆ ਗਿਆ। ਬੱਚਿਆ ਨੂੰ ਮਾਪਿਆ ਦੇ ਹਵਾਲੇ ਕੀਤਾ ਗਿਆ ਅਤੇ ਮਾਪਿਆ ਦੀ ਕਾਊਂਸਲਿੰਗ ਕੀਤੀ ਗਈ ਕਿ ਬੱਚਿਆ ਦੀ ਪੜਾਈ ਦੀ ਉਮਰ ਹੈ ਕੰਮ ਦੀ ਨਹੀ ਇਸ ਕਰਕੇ ਬੱਚਿਆ ਨੂੰ ਪੜਣ ਲਈ ਅਤੇ ਖੇਡਾ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ।ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕਿਸੇ ਕਿਸਮ ਦਾ ਕੰਮ ਕਰਵਾਉਂਦਾ ਹੈ ਤਾਂ 6 ਮਹੀਨੇ ਤੋਂ ਲੈ ਕੇ 10...
ਐਨਸੀਡੀ ਸਬੰਧੀ ਬਿਮਾਰੀਆਂ ਦੀ ਜਾਂਚ ਤੇ ਫਾਲੋਅੱਪ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਐਨਸੀਡੀ ਸਬੰਧੀ ਬਿਮਾਰੀਆਂ ਦੀ ਜਾਂਚ ਤੇ ਫਾਲੋਅੱਪ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ

Punjab News
ਫਾਜ਼ਿਲਕਾ 27 ਜੂਨਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ ਦਫਤਰ ਦੇ ਅਨੈਕਸੀ ਹਾਲ ਵਿੱਚ ਵੱਖ ਵੱਖ ਬਲਾਕਾਂ ਦੇ ਸਟਾਫ ਦੀ ਐਨਸੀਡੀ ਬਾਬਤ ਇਕ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿਚ ਡੀਆਈਓ ਡਾ. ਐਡੀਸਨ ਐਰਿਕ, ਵੱਖ ਵੱਖ ਬਲਾਕਾਂ ਦੇ ਐਸਐਮਓ'ਜ ਤੇ ਡੀਪੀਐਮ ਰਾਜੇਸ਼ ਕੁਮਾਰ ਉਚੇਚੇ ਤੌਰ ਤੇ ਹਾਜਿਰ ਰਹੇ।ਜਾਣਕਾਰੀ ਦਿੰਦਿਆਂ ਡੀਐਫਪੀਓ ਡਾ. ਕਵਿਤਾ ਸਿੰਘ ਨੇ ਦਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਐਨਸੀਡੀ ਅਧੀਨ ਆਉਂਦੇ ਰੋਗਾਂ ਨੂੰ ਨਾ ਹੋਣ ਦੇਣਾ ਤੇ ਜਿਨ੍ਹਾਂ ਨੂੰ ਇਹ ਸਮੱਸਿਆਵਾਂ ਹਨ, ਉਨ੍ਹਾਂ ਦਾ ਫਾਲੋਅੱਪ ਲੈਣਾ ਹੈ ਤਾਂ ਕਿ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਟ੍ਰੇਨਿੰਗ ਲਈ ਵਿਸ਼ੇਸ਼ ਤੌਰ ਤੇ ਆਏ ਕੰਸਲਟੈਂਟ ਮੈਡਮ ਬਦੀਸ਼ਾ ਦਾਸ ਤੇ ਐਸਟੀਐਸ ਮੈਡਮ ਰਾਜਵੰਤ ਕੌਰ ਨੇ ਟ੍ਰੇਨਿੰਗ ਵਿੱਚ ਆਏ ਸਮੂਹ ਸਟਾਫ ਨੂੰ ਦੱਸਿਆ ਕਿ ਸਰਕਾਰ ਐਨਸੀਡੀ ਬਿਮਾਰੀਆਂ ਨੂੰ ਲੈ ਕੇ ਬਹੁਤ ਗੰਭੀਰ ਹੈ।ਉਨ੍ਹਾਂ ਦਸਿਆ ਕਿ ਫੀਲਡ ਪੱਧਰ ਤੇ ਸਟਾਫ ਖਾਸ ਕਰ ਵਿਭਾਗ ਅਧੀਨ ਕੰਮ ਕਰ ਰਹੇ ਸੀਐਚਓ'ਜ ਬੀਪੀ, ਸ...
ਬੁਖਾਰ ਹੋਣ ਦੀ ਸੂਰਤ ‘ ਚ ਸਰਕਾਰੀ ਹਸਪਤਾਲ ਤੋਂ ਕਰਵਾਓ ਜਾਂਚ : ਐਸਐਮਓ ਡਾ. ਐਰਿਕ

ਬੁਖਾਰ ਹੋਣ ਦੀ ਸੂਰਤ ‘ ਚ ਸਰਕਾਰੀ ਹਸਪਤਾਲ ਤੋਂ ਕਰਵਾਓ ਜਾਂਚ : ਐਸਐਮਓ ਡਾ. ਐਰਿਕ

Punjab News
ਫਾਜ਼ਿਲਕਾ 27 ਜੂਨਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਦੇ ਐੱਸਐੱਮਓ ਡਾ. ਏਰਿਕ ਐਡੀਸਿਨ (ਵਾਧੂ ਚਾਰਜ) ਪ੍ਰਬੰਧਕੀ ਇੰਚਾਰਜ ਡਾ. ਗੁਰਮੇਜ ਸਿੰਘ ਤੇ ਬਲਾਕ ਐੱਸਆਈ ਸੁਮਨ ਕੁਮਾਰ ਦੀ ਅਗਵਾਈ ਹੇਠ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ।ਜਾਣਕਾਰੀ ਦਿੰਦਿਆਂ ਐਸਆਈ ਸੁਮਨ ਕੁਮਾਰ ਨੇ ਦੱਸਿਆ ਕਿ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ, ਬਚਾਅ ਅਤੇ ਰੋਕਥਾਮ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਤੇਜ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ, ਕਾਂਬਾ ਲੱਗਣਾ, ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਮਲੇਰੀਆ ਬੁਖਾਰ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਤੇ ਸਾਫ਼ ਸਫ਼ਾਈ ਰੱਖੀ ਜਾਵੇ। ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਖੜੇ ਪਾਣੀ ਵਿੱਚ ਕਾਲਾ ਤੇਲ ਪਾ ਕੇ ਇਸ ਦੀ ਪੈਦਾਵਾਰ ਰੋਕੀ ਜਾ ਸਕਦੀ ਹੈ ਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦ...