Monday, May 18Malwa News
Shadow

Punjab News

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

Punjab News
ਫਰੀਦਕੋਟ 27 ਜੂਨ,  ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ, ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਖੇਤੀਬਾੜੀ ਅਧਿਕਾਰੀ ਕਰਮਚਾਰੀਆਂ ਲਈ ਨਰਮੇ ਦੀ ਫਸਲ ਵਿੱਚ ਕੀੜਿਆਂ ਦੇ ਸਰਵੇ ਅਤੇ ਨਿਗਰਾਨ ਕਰਨ ਸਬੰਧੀ ਇਕ ਦਿਨਾ ਵਿਸ਼ੇਸ਼ ਕੈਂਪ ਲਗਾਇਆ ਗਿਆ ,ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕੀਤੀ ।  ਇੱਕ ਰੋਜ਼ਾ ਇਨ ਸਰਵਿਸ ਟਰੇਨਿੰਗ ਕਮ ਵਰਕਸ਼ਾਪ ਨਰਮੇ ਦੀ ਫਸਲ ਉੱਪਰ ਕੀਟ ਪ੍ਰਬੰਧਨ ਅਤੇ ਸਰਵੇਖਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਲਗਾਈ ਗਈ। ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਇਸ ਟਰੇਨਿੰਗ ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ,ਡਾ ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਆਦਿ ਹਾ...
ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਸਕੀਮਾਂ ਸਬੰਧੀ ਹੈਲਪਲਾਈਨ ਨੰਬਰ 98767-64545 ’ਤੇ ਸ਼ਿਕਾਇਤ ਕਰ ਸਕਦੇ ਹਨ ਲਾਭਪਾਤਰੀ-ਚੇਤਨ ਪ੍ਰਕਾਸ਼ ਧਾਲੀਵਾਲ

ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਸਕੀਮਾਂ ਸਬੰਧੀ ਹੈਲਪਲਾਈਨ ਨੰਬਰ 98767-64545 ’ਤੇ ਸ਼ਿਕਾਇਤ ਕਰ ਸਕਦੇ ਹਨ ਲਾਭਪਾਤਰੀ-ਚੇਤਨ ਪ੍ਰਕਾਸ਼ ਧਾਲੀਵਾਲ

Punjab News
ਮਾਨਸਾ, 27 ਜੂਨ:ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਕਰਦਿਆਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।    ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਰਾਸ਼ਨ ਡਿਪੂ ਪਿੰਡ ਰੱਲਾ ਵਿਖੇ ਹੋ ਰਹੀ ਕਣਕ ਦੀ ਵੰਡ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਖੇ ਪੰਜ ਰਾਸ਼ਨ ਦੇ ਡਿਪੂਆਂ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਜਗਦੀਸ਼ ਰਾਏ ਪੀਡੀਐਸ ਨੰ 55, ਮੇਵਾ ਸਿੰਘ ਪੀਡੀਐਸ ਨੰ. 492, ਵਿਨੋਦ ਕੁਮਾਰ 343 ਵੱਲੋਂ ਦੱਸਿਆ ਗਿਆ ਕਿ ਲਾਭਪਾਤਰੀਆਂ ਦੀ ਕਣਕ ਦੀਆਂ ਪਰਚੀਆਂ ਕੱਟ ਦਿੱਤੀਆਂ ਗਈਆਂ ਹਨ ਪ੍ਰੰਤੂ ਕਣਕ ਦੇ ਵੰਡ ਦੇ ਕੰਮ ਦੀ ਸ਼ੁਰੂਆਤ ਨਹੀ ਕੀਤੀ ਗਈ ਸੀ।  ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਡਿਪੂ ਹੋਲਡਰਾਂ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕਿ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਣਕ ਦੀ ਵੰਡ ਕਰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਖੇ ਰਾਸ਼ਨ ਡਿਪੂ ਜੀਵਨ ਸਿੰਘ 660059 ਬ...
ਫਾਜ਼ਿਲਕਾ ਹਲਕੇ ਵਿੱਚ ਲਗਾਏ ਜਾਣਗੇ 3 ਲੱਖ ਤੋਂ ਵੱਧ ਨਵੇਂ ਪੌਦੇ –ਵਿਧਾਇਕ ਸਵਨਾ

ਫਾਜ਼ਿਲਕਾ ਹਲਕੇ ਵਿੱਚ ਲਗਾਏ ਜਾਣਗੇ 3 ਲੱਖ ਤੋਂ ਵੱਧ ਨਵੇਂ ਪੌਦੇ –ਵਿਧਾਇਕ ਸਵਨਾ

Punjab News
ਫਾਜ਼ਿਲਕਾ, 27 ਜੂਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਨਵੇਂ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿਚ ਜੰਗਲਾਤ ਵਿਭਾਗ, ਫਾਜ਼ਿਲਕਾ ਵੱਲੋਂ ਵਿਧਾਨ ਸਭਾ ਹਲਕਾ ਫਾਜ਼ਿਲਕਾ ਵਿਚ 3 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਜੰਗਲਾਤ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੂਟੇ ਲਗਾਉਣ ਲਈ ਫਾਜ਼ਿਲਕਾ ਦੀਆਂ ਸਮਾਜ ਸੇਵੀ ਸੰਸਥਾਵਾਂ, ਪੱਤਰਕਾਰਾਂ, ਵਿਦਿਅਕ ਅਦਾਰਿਆਂ ਅਤੇ ਲੋਕਾਂ ਨਾਲ ਜੁੜੇ ਅਦਾਰਿਆਂ ਦੇ ਨਾਲ ਨਾਲ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਹਲਕਾ ਫਾਜ਼ਿਲਕਾ ਦੇ ਲੋਕ ਮੁਫ਼ਤ ਬੂਟੇ ਲੈਣ ਲਈ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਮੇਰੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁਫ਼ਤ ਬੂਟੇ ਪ੍ਰਾਪਤ ਕਰਕ...
ਜ਼ਿਲੇ ਵਿੱਚ ਟੀਕਾਕਰਨ ਮੁਹਿੰਮ ਨੂੰ ਡਿਜਿਟਲ ਪਲੇਟਫਾਰਮ ਲਈ ਸਾਰੇ ਟੀਮ ਵਰਕ ਨਾਲ ਕਰੇ ਕੰਮ :ਡਾ ਕਵਿਤਾ ਸਿੰਘ

ਜ਼ਿਲੇ ਵਿੱਚ ਟੀਕਾਕਰਨ ਮੁਹਿੰਮ ਨੂੰ ਡਿਜਿਟਲ ਪਲੇਟਫਾਰਮ ਲਈ ਸਾਰੇ ਟੀਮ ਵਰਕ ਨਾਲ ਕਰੇ ਕੰਮ :ਡਾ ਕਵਿਤਾ ਸਿੰਘ

Punjab News
ਫਾਜ਼ਿਲਕਾ 27 ਜੂਨ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲਈ ਟੀਕਾਕਰਨ ਦਾ ਰਿਕਾਰਡ ਆਨਲਾਈਨ ਕੀਤਾ ਜਾ ਰਿਹਾ ਹੈ ਜਿਸ ਲਈ ਸਾਰੇ ਸਟਾਫ ਨੂੰ ਪਹਿਲਾ ਹੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਕਿ ਕਿਸ ਤਰ੍ਹਾਂ ਟੀਕਾਕਰਨ ਡਾਟਾ ਕੋਲਡ ਚੇਨ ਤੋ ਲੈ ਕੇ ਬੱਚਿਆਂ ਦੇ ਟੀਕੇ ਲੱਗਣ ਤੋ ਬਾਦ ਆਨਲਾਈਨ ਕਰਨਾ ਹੈ। ਇਸ ਮੁਹਿੰਮ ਦੇ ਸਬੰਧ ਵਿਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਬਲਾਕ ਟੀਕਾਕਰਨ ਨੋਡਲ ਅਫਸਰ, ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ  ਵਿਖੇ ਕੀਤੀ ਗਈ ।ਇਸ ਮੀਟਿੰਗ ਦੋਰਾਨ ਜਿਲ੍ਹਾ ਟੀਕਾਕਰਨ ਅਫਸਰ ਨੇ ਸਮੂਹ ਅਧਿਕਾਰੀਆ ਨੂੰ ਹਦਾਇਤ ਕੀਤੀ ਕੇ ਆਪਣੇ ਆਪਣੇ ਏਰੀਏ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾ ਲਈ ਸ਼ੈਸ਼ਣ ਪਲਾਨ ਕਰਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਅਤੇ ਇਸ ਨੂੰ&nbs...
ਡਿਪਟੀ ਕਮਿਸ਼ਨਰ ਨੇ ਐਮ.ਸੀ.ਐਚ ਦੇ ਵਿਸਤਾਰ ‘ਤੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਗਤੀ ਤੇਜ਼ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਐਮ.ਸੀ.ਐਚ ਦੇ ਵਿਸਤਾਰ ‘ਤੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਗਤੀ ਤੇਜ਼ ਕਰਨ ਦੇ ਨਿਰਦੇਸ਼

Punjab News
 ਲੁਧਿਆਣਾ, 27 ਜੂਨ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।  ਚੱਲ ਰਹੇ ਕੰਮ ਦੇ ਆਪਣੇ ਨਿਰੀਖਣ ਦੌਰਾਨ, ਸਾਹਨੀ ਨੇ ਨਿਰਮਾਣ ਲਈ ਜ਼ਿੰਮੇਵਾਰ ਏਜੰਸੀ ਨੂੰ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਤੁਰੰਤ ਆਪਣੇ ਕਰਮਚਾਰੀਆਂ ਨੂੰ ਵਧਾਉਣ ਲਈ ਨਿਰਦੇਸ਼ ਦਿੱਤੇ।  ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐੱਚ.ਐੱਸ.ਸੀ) ਦੇ ਅਧਿਕਾਰੀਆਂ ਨੂੰ ਹਰੇਕ ਕੰਮ ਦੀ ਸਮਾਂ-ਸੀਮਾ 'ਤੇ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਤਾਂ ਜੋ ਕੰਮ ਦੀ ਗਤੀ 'ਤੇ ਨੇੜਿਓਂ ਨਿਗਰਾਨੀ ਰੱਖੀ ਜਾ ਸਕੇ।  ਸਾਹਨੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੇ ਵਿਕਾਸ ਕਾਰਜ ਨਿਸ਼ਚਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣੇ ਚਾਹੀਦੇ ਹਨ ਅਤੇ ਏਜੰਸੀ ਦੇ ਕੰਮਕਾਜ 'ਤੇ ਸਰਗਰਮ ਨਿਗਰਾਨੀ ਰੱਖਣ ਲਈ ਵੀ ਕਿਹਾ ਗਿਆ।  ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ/ਸਿਵਲ ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕ...
ਔਰਤਾਂ ਤੇ ਕੇਂਦਰਿਤ ਮੁੱਦਿਆਂ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ ਮਹਿਲਾ ਬਾਲ ਵਿਕਾਸ ਵਿਭਾਗ ਵਲੋਂ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ

ਔਰਤਾਂ ਤੇ ਕੇਂਦਰਿਤ ਮੁੱਦਿਆਂ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ ਮਹਿਲਾ ਬਾਲ ਵਿਕਾਸ ਵਿਭਾਗ ਵਲੋਂ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ

Punjab News
ਫਾਜਿਲਕਾ 27 ਜੂਨ 2024...ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਔਰਤਾਂ ਤੇ ਕੇਂਦਰਿਤ ਮੁੱਦਿਆਂ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ ਹਬ ਫਾਰ ਇੰਮਪਾਵਰਮੈਂਟ ਆਫ ਵੂਮੈਨ ਦੇ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵਲੋਂ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਇਹ ਅਭਿਆਨ 4 ਅਕਤੂਬਰ ਤਕ ਚਲਾਇਆ ਜਾਵੇਗਾ। ਪੀਸੀ ਪੀਐਨਡੀਟੀ ਐਕਟ ਬਾਰੇ ਇਹ ਕੈਂਪ ਸਿਵਲ ਹਸਪਤਾਲ ਅਬੋਹਰ ਵਿਖੇ ਲਗਾਇਆ ਗਿਆ.ਐਸ.ਐਮ.ਓ ਡਾ ਨੀਰਜਾ ਗੁਪਤਾ, ਮਨੋਰੋਗਾਂ ਦੇ ਮਾਹਿਰ ਡਾ ਮਹੇਸ਼ ਕੁਮਾਰ, ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਮਾਸ ਮੀਡੀਆ ਬਰਾਂਚ ਤੋ ਦਿਵੇਸ਼ ਅਤੇ ਹਰਮੀਤ ਸਿੰਘ ਬੀ.ਈ.ਈ, ਸੁਖਦੇਵ ਸਿੰਘ ਅਤੇ ਸਖੀ ਵਨ ਸਟਾਪ ਸੈਂਟਰ ਦਾ ਸਟਾਫ ਹਾਜਰ ਸੀ।...
ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

Punjab News
ਬਠਿੰਡਾ, 27 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਬਠਿੰਡਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।        ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲਿਸ, ਆਰਟੀਏ/ਆਰਟੀਓ, ਸਿਹਤ, ਬੁਢਾਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍...
ਸ਼ਹਿਰਾਂ ਦੇ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਦੇਣ ਦੀ ਅਪੀਲ

ਸ਼ਹਿਰਾਂ ਦੇ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਦੇਣ ਦੀ ਅਪੀਲ

Punjab News
ਫਾਜ਼ਿਲਕਾ 27 ਜੂਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਅਬੋਹਰ, ਫਾਜ਼ਿਲਕਾ, ਜਲਾਲਾਬਾਦ ਅਤੇ ਮੰਡੀ ਅਰਨੀਵਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਦੇ ਕੂੜੇ ਦਾ ਵਰਗੀਕਰਨ ਘਰ ਦੇ ਪੱਧਰ ਤੇ ਕਰਕੇ ਹੀ ਕੂੜਾ ਚੁੱਕਣ ਵਾਲੀ ਟੀਮ ਨੂੰ ਦੇਣ । ਉਹਨਾਂ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਘਰ ਦੇ ਅੰਦਰ ਅਲੱਗ ਅਲੱਗ ਕੂੜਾਦਾਨ ਵਿੱਚ ਰੱਖੋ ਅਤੇ ਜਦੋਂ ਕੂੜਾ ਚੁੱਕਣ ਵਾਲੀ ਟੀਮ ਆਵੇ ਤਾਂ ਅਲੱਗ ਅਲੱਗ ਹੀ ਉਹਨਾਂ ਨੂੰ ਇਹ ਕੂੜਾ ਦਿੱਤਾ ਜਾਵੇ । ਉਹਨਾਂ ਨੇ ਕਿਹਾ ਕਿ ਸਵੱਛਤਾ ਮੁਹਿੰਮ ਵਿੱਚ ਜੇਕਰ ਸਾਰੇ ਸ਼ਹਿਰ ਵਾਸੀ ਸਹਿਯੋਗ ਕਰਨ ਤਾਂ ਇਸ ਮੁਹਿੰਮ ਨੂੰ ਹੋਰ ਸਫਲ ਬਣਾਇਆ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਵਪਾਰਕ ਅਦਾਰੇ ਵੀ ਇਸ ਨਿਯਮ ਦਾ ਸਖਤੀ ਨਾਲ ਪਾਲਣ ਕਰਨ। ਉਹਨਾਂ ਆਖਿਆ ਕਿ ਨਿਯਮਾਂ ਅਨੁਸਾਰ ਜੇਕਰ ਲੋਕ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਨਹੀਂ ਦਿੰਦੇ ਤਾਂ ਅਜਿਹੇ ਲੋਕਾਂ ਨੂੰ ਨੋਟਿਸ ਜਾਰੀ ਕਰਕੇ ਚਲਾਣ ਵੀ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਅੱਜ ਪੀਐਮਆਈ ਡੀਸੀ ਦੇ ਡਾਇਰੈਕਟਰ ਸੋਲੀਡ ਵੇਸਟ ਮੈਨੇ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਕੀਤਾ ਜ਼ਿਲ੍ਹੇ ਦਾ ਅਚਨਚੇਤੀ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਕੀਤਾ ਜ਼ਿਲ੍ਹੇ ਦਾ ਅਚਨਚੇਤੀ ਦੌਰਾ

Punjab News
ਬਠਿੰਡਾ, 27 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹੇ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵਲੋਂ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ ਤੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਮੌਕੇ ਰਾਸ਼ਨ ਡਿਪੂ ਰਾਮਪੂਰਾ ਫੂਲ ਮਨੀਸ਼ ਕੁਮਾਰ ਪੀਡੀਐਸ. ਨੰ U138, ਰਾਸ਼ਨ ਡਿਪੂ ਰਾਜੇਸ਼ ਕੁਮਾਰ ਪੀਡੀਐਸ ਨੰ U99, ਰਾਮਪੂਰਾ ਅਰਬਨ, ਰਾਸ਼ਨ ਡਿਪੂ ਸ਼ਿਖਾਰਾਣੀ ਪੀਡੀਐਸ ਨੰ U46, ਵਿਖੇ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ ਤੇ ਲਾਭਪਾਤਰੀਆ ਨੂੰ ਕਣਕ ਠੀਕ ਢੰਗ ਨਾਲ ਵੰਡੀ ਜਾ ਰਹੀ ਸੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਰਾਸ਼ਨ ਡਿਪੂਆ ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਾਏ ਯਕੀਨੀ ਬਣਾਏ ਜਾਣ।   ਇਸ ਉਪਰੰਤ ਰਾਸ਼ਨ ਡਿਪੂ ਗਾਂਧੀ ਨਗਰ ਰਜਤ ਸਿੰਗਲਾ ਪੀਡਐਸ ਨੰ U126 ਅਤੇ ਰਾਸ਼ਨ ਡਿਪੂ ਬਲਬੀਰ ਸਿੰਘ ਪੀਡੀਐਸ ਨੰ U55 ਦਾ ਦੌਰਾ ਕੀਤਾ ਗਿਆ ਚੈਕਿੰਗ ਦੌਰਾਨ ਡਿਪੂ ਹੋਲਡਰਾ ਵਲੋਂ ਕਣਕ ਦੀ ਵੰ...
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ ਕੀਤੀ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ ਕੀਤੀ

Punjab News
ਅੰਮ੍ਰਿਤਸਰ, 27 ਜੂਨ 2024: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਲੋਕਲ ਬਾਡੀ ਵਿਭਾਗ ਵੱਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੀ.ਐਮ.ਆਈ.ਡੀ.ਸੀ. ਵੱਲੋਂ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਬਕਾਇਆ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਠੇਕੇਦਾਰਾਂ ਨੂੰ ਅਦਾਇਗੀ ਨਾ ਹੋਣ ਕਾਰਨ ਵਿਕਾਸ ਕਾਰਜ ਫਿਲਹਾਲ ਠੱਪ ਪਏ ਹਨ। ਇਹ ਫੰਡ PMIDC ਤੋਂ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣੇ ਚਾਹੀਦੇ ਹਨ। ਵਿਧਾਇਕ ਡਾ: ਗੁਪਤਾ ਨੇ ਵਿਸ਼ੇਸ਼ ਸਕੱਤਰ ਨੂੰ ਕਿਹਾ ਕਿ ਉਹ ਆਉਂਦੇ ਦਿਨਾਂ ਵਿੱਚ ਨਗਰ ਨਿਗਮ ਨੂੰ ਬਕਾਇਆ ਫੰਡ ਜਾਰੀ ਕਰ ਦੇਣ। ਜਿਸ 'ਤੇ ਅਜੋਏ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਫੰਡ ਜਾਰੀ ਕੀਤੇ ਜਾ ਰਹੇ ਹਨ। ਸਫਾਈ ਅਤੇ ਸੀਵਰੇਜ ਸਿਸਟਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਵ...