ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.
ਚੰਡੀਗੜ੍ਹ/ਮੋਹਾਲੀ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ।
ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ,“ਆਈ....







