Thursday, May 14Malwa News
Shadow

Punjab News

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ

Punjab News
ਚੰਡੀਗੜ੍ਹ, 25 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫ਼ੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।  ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।&...
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab News
ਚੰਡੀਗੜ੍ਹ, 24 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱ...
ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

Punjab News
ਪਟਿਆਲਾ, 24 ਜੂਨ : ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ 1992 ਵਿੱਚ ਚਾਲੂ ਕੀਤਾ ਗਿਆ ਸੀ। ਪਲਾਂਟ ਜੁਲਾਈ 1995 ਤੱਕ ਚੱਲਦਾ ਰਿਹਾ, ਜਿਸ ਤੋਂ ਬਾਅਦ ਇਹ ਜੁਲਾਈ 2001 ਵਿੱਚ ਮੈਸਰਜ਼ ਜਲਖੇੜੀ ਪਾਵਰ ਪਲਾਂਟ ਲਿਮਟਿਡ (ਜੇਪੀਪੀਐਲ) ਨੂੰ ਲੀਜ਼ 'ਤੇ ਦੇ ਦਿੱਤਾ ਗਿਆ। ਪਲਾਂਟ ਜੁਲਾਈ 2002 ਵਿੱਚ ਮੁੜ ਚਾਲੂ ਹੋਇਆ ਅਤੇ ਸਤੰਬਰ 2007 ਤੱਕ ਚੱਲਦਾ ਰਿਹਾ। 2018 ਵਿੱਚ, ਪਲਾਂਟ ਨੂੰ ਨਵੀਨੀਕਰਨ, ਸੰਚਾਲਨ ਅਤੇ ਟ੍ਰਾਂਸਫਰ ਦੇ ਆਧਾਰ 'ਤੇ ਲੀਜ਼ 'ਤੇ ਦੇਣ ਲਈ ਮੁੜ ਟੈਂਡਰ ਕੀਤਾ ਗਿਆ। ਹੁਣ ਨਵੀਨੀਕ੍ਰਿਤ ਪਲਾਂਟ 21 ਜੂਨ, 2024 ਨੂੰ ਮੁੜ ਚਾਲੂ ਕੀਤਾ ਗਿਆ ਹੈ। ਇਹ ਉੱਨਤ ਡੈਨਮਾਰਕ ਤਕਨਾਲੋਜੀ ਵਾਲੇ ਬਾਇਲਰਾਂ ਦੀ ਵਰਤੋਂ ਕਰਦਾ ਹੈ ਅਤੇ 100% ਝੋਨੇ ਦ...
ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ: ‘ਆਪ’

ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ: ‘ਆਪ’

Punjab News
ਚੰਡੀਗੜ੍ਹ, 23 ਜੂਨ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਖੁਦ ਆਪਣੇ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਘਰ 'ਤੇ ਭਾਜਪਾ ਦਾ ਝੰਡਾ ਪਹਿਲਾਂ ਹੀ ਮੌਜੂਦ ਹੈ। ਚੀਮਾ ਨੇ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਸਰੀਰ ਕਾਂਗਰਸ 'ਚ ਹੈ, ਪਰ ਉਨ੍ਹਾਂ ਦਾ ਦਿਲ ਭਾਜਪਾ ਲਈ ਧੜਕਦਾ ਹੈ। ਉਹ ਕਾਂਗਰਸ ਵਿੱਚ ਭਾਜਪਾ ਦੇ ਇੰਪੈਕਟ ਪਲੇਅਰ ਵਾਂਗ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਕ ਪਾਸੇ ਕਾਂਗਰ...
ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

Punjab News
ਚੰਡੀਗੜ੍ਹ, 23 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ 'ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ। ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰ...
ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

Punjab News
ਅੰਮ੍ਰਿਤਸਰ, 22 ਜੂਨ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ  ਤਾਲਮੇਲ ਕਰਦਿਆਂ ,  ਅਜਨਾਲਾ ਤੋਂ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਕਾਰ ਕਰਕੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਦੀ ਹਮਾਇਤ ਪ੍ਰਾਪਤ ਨਾਰਕੋਟਿਕਸ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ  ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ, ਤਰਨਤਾਰਨ, ਅਕਾਸ਼ ਸੇਠ ਉਰਫ਼ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲਾਂ ਜਿਨ੍ਹਾਂ ਚੋਂ ਪੰਜ * .30 ਬੋਰ ਸਟਾਰ ਪਿਸਤੌਲ ਅਤੇ ਇੱਕ 9ਐਮਐਮ ਗਲਾਕ ਸਮੇਤ ਛੇ ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ, 200 ਗ੍ਰਾਮ ਹੈਰੋਇਨ ਅਤੇ ਇੱਕ ਵਜ਼ਨ ਤੋਲਣ ਵਾਲੀ ਇਲੈਕਟਰਾਨਿ...
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

Punjab News
ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਹਨਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ। ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮ...
ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ, 22 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ 'ਤੇ ਕੋਈ ਕੱਟ ਨਹੀਂ ਲਗਾਏ ਗਏ। ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 11 ਕੇਵੀ ਦੇ 13340 ਫੀਡਰ ਹਨ ਜਿਨ੍ਹਾਂ ਵਿੱਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ। ਬਿਜਲੀ ਮੰਤਰੀ ਹ...
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

Punjab News
ਤਰਨ ਤਾਰਨ, 21 ਜੂਨ: ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ...
ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

Punjab News
ਜਲੰਧਰ, 21 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ।  ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ 'ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।...