ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ "ਪੰਜਾਬ ਦੇ ਪੁਨਰਵਾਸ" ਮਤੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ।
ਸ. ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੇ ਬੇਮਿਸਾਲ ਤਬਾਹੀ ਝੱਲੀ ਹੈ ਅਤੇ ਹਜ਼ਾਰਾਂ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਏਕੜ ਖੇਤੀਬਾੜੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੀਮਤੀ ਜਾਨਾਂ ਗਈਆਂ ਹਨ। ਸੂਬੇ ਵਿੱਚ ਸਕੂਲਾਂ, ਪਸ਼ੂ ਹਸਪਤਾਲਾਂ, ਸੜਕਾਂ ਸਮੇਤ ਬੁਨਿਆਦੀ ਢਾਂਚੇ ਦੀ ਭਾਰੀ ਤਬ...








