ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ – ਪ੍ਰਨੀਤ ਕੌਰ
ਪਟਿਆਲਾ, 9 ਮਈ : ਵੀਰਵਾਰ ਨੂੰ ਸਨੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਪਟਿਆਲਾ-ਦੇਵੀਗੜ੍ਹ ਰੋਡ 'ਤੇ ਸਥਿਤ ਪ੍ਰੇਮ ਬਾਗ 'ਚ ਭਾਰੀ ਗਿਣਤੀ ਵਿੱਚ ਇਕੱਠ ਕੀਤਾ ਜਿਸਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨੌਰ ਹਲਕੇ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ ਹੈ।
ਸਨੌਰ ਇਲਾਕੇ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਵਾਅਦਾ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਯਾਦ ਕਰਵਾਇਆ ਕਿ ਵਾਰਡਰ ਰੋਡ ਆਰਗੇਨਾਈਜ਼ੇਸ਼ਨ ਕਿਸੇ ਵੀ ਕੀਮਤ 'ਤੇ ਦੱਖਣੀ ਬਾਈਪਾਸ ਨਾਲ ਸਨੌਰ ਰੋਡ ਨੂੰ ਲਿੰਕ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਇਲਾਕਾ ਵਾਸੀਆਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਬੀਆਰਓ ਤੋਂ ਸਨੌਰ ਰੋਡ ਤੇ ਇੱਕ ਨਹੀਂ ਸਗੋਂ ਦੋ ਲਿੰਕ ਸੜਕਾਂ ਬਣਾ ਕੇ ਸਮੁੱਚੇ ਇਲਾਕੇ ਨੂੰ ਚੰਡੀਗੜ੍ਹ-ਸੰਗਰੂਰ ਹਾਈਵੇਅ ਨਾਲ ਜੋੜ ਦਿੱਤਾ। ਅੱਜ ਸਨੌਰ ਦੇ ਲੋਕਾਂ ਨੂੰ ਚੰਡੀਗੜ੍ਹ ਜਾਂ ਸੰਗਰੂਰ ਜਾਣ ਲਈ ਸ਼ਹਿਰ ਦੇ ਕੇਂਦਰ ਤੋਂ ਨਹੀਂ ਸਗੋਂ ਸਨੌਰ ਰੋਡ ਤੋਂ ਹੀ ...








