Thursday, May 14Malwa News
Shadow

Punjab News

ਟੋਰਾਂਟੋ ਦੇ ਸਕੂਲ ਦੇ ਬਾਹਰ ਫਾਇਰਿੰਗ : ਇਕ ਮੌਤ ਚਾਰ ਜਖ਼ਮੀ

ਟੋਰਾਂਟੋ ਦੇ ਸਕੂਲ ਦੇ ਬਾਹਰ ਫਾਇਰਿੰਗ : ਇਕ ਮੌਤ ਚਾਰ ਜਖ਼ਮੀ

Punjab News
Shooting in Toronto outbound of School ਟੋਰਾਂਟੋ : ਟੋਰਾਂਟੋ ਦੇ ਇਕ ਸਕੂਲ ਦੇ ਬਾਹਰ ਕੀਤੀ ਗਈ ਫਾਇਰਿੰਗ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਹੋਰ ਫੱਟੜ ਹੋ ਗਏ। ਟੋਰਾਂਟੋ ਪੁਲੀਸ ਨੇ ਤੁਰੰਤ ਘਟਨਾਂ ਸਥਾਨ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਟੋਰਾਂਟੋ ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਾਰਥ ਈਸਟ ਟੋਰਾਂਟੋ ਵਿਚ ਕਿਪਲਿੰਗ ਐਵਨਿਊ ਐਂਡ ਮਾਊਂਟ ਅਲਾਈਵ ਡਰਾਈਵ ਕੋਲ ਇਕ ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ 5 ਵਿਅਕਤੀ ਜਖਮੀ ਹੋ ਗਏ। ਨਾਰਥ ਅਲਬੀਅਨ ਕੌਲਜੀਏਟ ਇੰਸਟੀਚਿਊਟ ਦੀ ਪਾਰਕਿੰਗ ਵਿਚ ਅਚਾਨਕ ਗੋਲੀ ਚੱਲਣ ਦੀ ਸੂਚਨਾ ਮਿਲੀ। ਪੁਲੀਸ ਗੋਲੀ ਚੱਲਣ ਤੋਂ ਕੇਵਲ ਤਿੰਨ ਮਿੰਟ ਵਿਚ ਹੀ ਮੌਕੇ ਉੱਪਰ ਪਹੁੰਚ ਗਈ, ਪਰ ਉਦੋਂ ਤੱਕ ਗੋਲੀ ਚਲਾਉਣ ਵਾਲੇ ਵਿਅਕਤੀ ਫਰਾਰ ਹੋ ਚੁੱਕੇ ਸਨ। ਮੌਕੇ 'ਤੇ ਪੁਲੀਸ ਨੇ 5 ਵਿਅਕਤੀਆਂ ਨੂੰ ਗੰਭੀਰ ਜਖਮੀ ਹਾਲਤ ਵਿਚ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਪਹੁੰਚ ਕੇ ਇਕ 61 ਸਾਲ ਉਮਰ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਬਾਕੀ ਚਾਰ ਗੰਭੀਰ ਜਖਮੀਆਂ ਦਾ ਇਲਾਜ ਚੱਲ ਰਿਹਾ ਹੈ। ਟੋਰਾਂਟੋ ਸਕੂਲ ਬੋਰਡ ਨੇ ਇਸ ਸਕੂਲ ਅਤੇ...
ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

Punjab News
ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਓਂਟਾਰੀਓ ਫਰੈਂਡ ਕਲੱਬ ਇਕ ਮੁਸ਼ਾਇਰਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਰਸ਼ਕ ਸ਼ਾਮਲ ਹੋਏ। ਇਸ ਮੁਸ਼ਾਇਰੇ ਵਿਚ ਕੁਲਵੰਤ ਸਿੰਘ ਚੱਠਾ ਯੂ.ਕੇ., ਬਲਵਿੰਦਰ ਸਿੰਘ ਚੱਠਾ ਯੂ.ਐੱਸ.ਏ, ਅਮਰ ਸਿੰਘ ਭੁੱਲਰ ਐੱਮਡੀ ਹਮਦਰਦ ਮੀਡੀਆ ਗਰੁੱਪ, ਦਵਿੰਦਰ ਸਿੰਘ ਘੁੰਮਣ ਡੀਐਸਪੀ ਅਤੇ ਪਾਕਿਸਤਾਨ ਤੋਂ ਬੀਨਾ ਗੋਇੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪਿਆਰਾ ਸਿੰਘ ਕੱਦੋਂਵਾਲ ਨੇ ਕੀਤਾ। ਮੁਸ਼ਾਇਰੇ ਵਿੱਚ ਪਹੁੰਚੇ ਕਵੀਆਂ ਵਜੋਂ ਰਿੱਟੂ ਭਾਟੀਆ, ਸੁਰਜੀਤ , ਹਰਭਜਨ ਕੌਰ ਗਿੱਲ, ਹਰਜੀਤ ਭਮਰਾ, ਦੀਪ ਕੁਲਦੀਪ, ਤਾਹਿਰ ਅਸਲਮ ਗੋਰਾ, ਡਾ. ਸੰਤੋਖ ਸਿੰਘ ਸੰਧੂ, ਅਮਰੀਕ ਸਿੰਘ ਸੰਘਾ, ਕਰਨ ਅਜਾਇਬ ਸਿੰਘ ਸੰਘਾ, ਹਲੀਮਾ ਸਾਦੀਆ, ਜਸਲੀਨ ਅਤੇ ਪਰਮਪ੍ਰੀਤ ਆਦਿ ਸ਼ਾਮਿਲ ਹੋਏ।ਇਸ ਮੌਕੇ ਵਰਡ ਪੰਜਾਬੀ ਕਾਨਫ਼ਰੰਸ ਦੇ ਸ੍ਰਰਪਸਤ ਅਮਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਪੀ ਰਹਿਲ, ਹਰਿੰਦਰ ਸਿੰਘ ਢੀਡਸਾ ਤੇ ਬਲਵਿੰਦਰ ਕੌਰ ਚੱਠਾ ਨੇ ਬੀਨਾ ਗੋਇੰਦੀ ਨੂੰ ਸਨਮਾਨ ਚਿੰਨ੍ਹ ਤੇ ਕ਼ਾਇਦਾ-ਏ-ਨੂਰ ਭੇਂਟ ਕੀਤਾ। ਪ੍ਰੋਗਰ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

Punjab News
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚ...
ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ। ਪੁਲੀਸ ਵੈਰੀਫੀਕੇਸ਼ਨ ਤੋਂ ਛੋਟ

ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ। ਪੁਲੀਸ ਵੈਰੀਫੀਕੇਸ਼ਨ ਤੋਂ ਛੋਟ

Punjab News
ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀਆਂ ਅਤੇ ਟੂਰਿਸਟ ਵੀਜ਼ੇ ਉੱਪਰ ਕੈਨੇਡਾ ਜਾਣ ਵਾਲਿਆਂ ਲਈ ਖੁਸ਼ੀ ਵਾਲੀ ਖਬਰ ਦੱਸੀ ਹੈ। ਕੈਨੇਡਾ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਨੇ ਸਪਸ਼ਟ ਕੀਤਾ ਕਿ ਕੈਨੇਡਾ ਵਿਚ ਕਿਸੇ ਵੀ ਟੈਂਪਰੇਰੀ ਵੀਜ਼ੇ 'ਤੇ ਆਉਣ ਵਾਲਿਆਂ ਲਈ ਪੁਲੀਸ ਵੈਰੀਫੀਕੇਸ਼ਨ ਜਰੂਰੀ ਨਹੀਂ। ਕੇਵਲ ਪਰਮਾਨੈਂਟ ਰੈਜੀਡੈਂਸੀ ਭਾਵ ਪੀ ਆਰ ਲਈ ਹੀ ਪੁਲੀਸ ਵੈਰੀਫੀਕੇਸ਼ਨ ਜਰੂਰੀ ਹੈ।ਕੈਨੇਡਾ ਦੀ ਸੰਸਦ ਵਿਚ ਇਸਨੂੰ ਲੈ ਕੇ ਬਹਿਸ ਚਲ ਰਹੀ ਸੀ, ਜਿਸ ਵਿਚ ਭਾਰਤੀ ਕੈਨੇਡਾਈ ਸੰਸਦ ਮੈਂਬਰ ਅਰਪਣ ਖੰਨਾ ਨੇ ਇਸਨੂੰ ਲੈ ਕੇ ਸਵਾਲ ਪੁੱਛਿਆ, ਜਿਸ ’ਤੇ ਜਵਾਬ ਦਿੰਦੇ ਹੋਏ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਮੈਂ ਕਦੇ ਨਹੀਂ ਕਿਹਾ ਕਿ ਅਸਥਾਈ ਨਿਵਾਸੀਆਂ ਲਈ ਅਜਿਹੇ ਸਰਟੀਫਿਕੇਟ ਜ਼ਰੂਰੀ ਹਨ। ਕਿਸੇ ਵੀ ਕੌਮਾਂਤਰੀ ਵਿਅਕਤੀ ਦਾ ਵੈਰੀਫਿਕੇਸ਼ਨ ਬਾਇਓਮੈਟ੍ਰਿਕ ਡਾਟਾ, ਫਿੰਗਰਪ੍ਰਿੰਟ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਨਿਯਮਤ ਤੌਰ ’ਤੇ ਅਸਥਾਈ ਨਿਵਾਸੀਆਂ ਲਈ ਇਹ ਜ਼ਰੂਰ ਨਹੀਂ ਹੈ। ਮਿਲਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋੜ ਪੈਣ ’ਤੇ ਅਧਿਕਾਰੀ ਸੁਰੱਖਿਆ ਜਾਂਚ ਦੇ ਤਹਿਤ ਪੁੱਛਗਿੱਛ ਕਰ ਸਕਦਾ ਹੈ, ਜਿਸਦੇ ...
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

Punjab News
ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ। ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ  ਅਤੇ ਉਹਨਾਂ ਨੂੰ ਹੱਲ ਕਰੋ ਸਕਣ।  ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰ...
ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

Punjab News
ਲੁਧਿਆਣਾ,30 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ,ਬੀਬੀ ਰਜਿੰਦਰਪਾਲ ਕੌਰ ਛੀਨਾ, ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਲੋਕਸਭਾ ਇੰਚਾਰਜ ਡਾ. ਦੀਪਕ ਬਾਂਸਲ ਮੌਜੂਦ ਸਨ। ਸੰਜੇ ਸਿੰਘ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਪਿਛਲੇ 10 ਸਾਲਾਂ ਦੇ ਰਾਜ ਵਿੱਚ ਇਕ ਵੀ ਵਾਅਦੇ ਉੱਤੇ ਖਰੀ ਨਹੀਂ ਉਤਰੀ। ਫਿਰ ਚਾਹੇ ਉਹ ਐਮਐਸਪੀ ਦੀ ਗੱਲ ਹੋਵੇ ਜਾਂ ਆਮਦਨੀ ਦੁੱਗਣੀ ਦੀ ਹੋਵੇ ਸਭ ਝੂਠ ਨਿਕਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਹੋਈਆਂ 750 ਸਹਦਤਾਂ ਦਾ ਬਦਲਾ ਆਪਣੀਆਂ ਵੋਟਾਂ ਨਾਲ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ। 1 ਜੂਨ ਨੂੰ "ਝਾੜੂ" ਦਾ ਬਟਨ ਦਬਾ ਕੇ ਅ...
ਡੇਰਾ ਸੱਚਖੰਡ ਬੱਲਾਂ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਦਿੱਤਾ ਅਹਿਮ ਯੋਗਦਾਨ- ਰਾਘਵ ਚੱਢਾ 

ਡੇਰਾ ਸੱਚਖੰਡ ਬੱਲਾਂ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਦਿੱਤਾ ਅਹਿਮ ਯੋਗਦਾਨ- ਰਾਘਵ ਚੱਢਾ 

Punjab News
ਜਲੰਧਰ, 30 ਮਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ।  ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਵੀ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ। ਰਾਘਵ ਚੱਢਾ ਨੇ ਕਿਹਾ ਕਿ ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ...
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

Punjab News
ਚੰਡੀਗੜ੍ਹ, 30 ਮਈ:  ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।  ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ...
ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

Punjab News
ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ  ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।  ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ  ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬ...
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

Punjab News
ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ।  ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ।  ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ...