Thursday, May 14Malwa News
Shadow

Punjab News

ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਕਾਗਜ ਦਰੁਸਤ

ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਕਾਗਜ ਦਰੁਸਤ

Punjab News
ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।  ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।...
ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

Punjab News
ਚੰਡੀਗੜ੍ਹ, 15 ਮਈ:  ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।  ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕ...
ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

Punjab News
ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰ...
ਜਗਤ ਪੰਜਾਬੀ ਸਭਾ ਵਲੋਂ ਧੂਮਧਾਮ ਨਾਲ ਮਨਾਇਆ ਮਾਂ ਦਿਵਸ

ਜਗਤ ਪੰਜਾਬੀ ਸਭਾ ਵਲੋਂ ਧੂਮਧਾਮ ਨਾਲ ਮਨਾਇਆ ਮਾਂ ਦਿਵਸ

Punjab News
ਟੋਰਾਂਟੋ : ਓੰਨਟਾਰੀਓ ਫਰੈਂਡ ਕਲੱਬ ਬਰੈਪਟਨ , ਜਗਤ ਪੰਜਾਬੀ ਸਭਾ ਤੇ ਪੰਜਾਬੀ ਬਿਜਨੱਸ ਪ੍ਰੋਫੈਸ਼ਨਲ ਐਸੋਸੀਏਸ਼ਨ ਵੱਲੋਂ 12 ਮਈ 2024 ਨੂੰ ‘ਮਾਂ ਦਿਵਸ’ ਮਨਾਇਆ ਗਿਆ। ਇਹ ਸਮਾਗਮ ਡਾਕਟਰ ਸੰਤੋਖ ਸਿੰਘ ਸੰਧੂ ਪ੍ਰਧਾਨ ਓਂਨਟਾਰੀਓ ਫਰੈਂਡ ਕਲੱਬ , ਅਜੈਬ ਸਿੰਘ ਚੱਠਾ,ਚੇਅਰਮੈਨ ਅਤੇ ਸਰਦਾਰ ਸਰਦੂਲ ਸਿੰਘ ਥਿਆੜਾ , ਪ੍ਰਧਾਨ, ਜਗਤ ਪੰਜਾਬੀ ਸਭਾ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਨਿਕੀ ਕੌਰ ਵਲੋਂ ਰੀਬਨ ਕੱਟ ਕੇ ਕੀਤੀ ਗਈ ਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ : ਡਾਕਟਰ ਸਤਨਾਮ ਸਿੰਘ ਜੱਸਲ, ਗੁਰਵੀਰ ਸਿੰਘ ਖਹਿਰਾ , ਮੁਰਲੀਲਾਲ ਥਾਪਰੀਆ, ਡਾਕਟਰ ਸੰਤੋਖ ਸਿੰਘ ਸੰਧੂ , ਤੇ ਅਜੈਬ ਸਿੰਘ ਚੱਠਾ ਨੇ ਨਿਭਾਈਂ Iਪਿਆਰਾ ਸਿੰਘ ਕੁਦੋਵਾਲ ਸਰਪ੍ਰਸਤ ਓਨਟਾਰੀਓ ਫਰੈਂਡ ਕਲੱਬ ਨੇ ਹਾਜ਼ਰੀਨ ਨੂੰ ਜੀ ਆਇਆ ਨੂੰ ਕਿਹਾ I ਅਜੈਬ ਸਿੰਘ ਚੱਠਾ ਨੇ ਜਗਤ ਪੰਜਾਬੀ ਸਭਾ ਵਲੋਂ ਕਰਵਾਈਆ ਸਰਗਰਮੀਆਂ ਬਾਰੇ ਦੱਸਿਆ ਅਤੇ ਹਾਜ਼ਰ ਧੀਆਂ ਤੇ ਪੁੱਤਾਂ ਕੋਲੋਂ ਆਪੋ ਆਪਣੀਆਂ ਮਾਵਾਂ ਨੂੰ ਪਿਆਰ ਕਰਨ ਤੇ ਸਾਰੀ ਉਮਰ ਸੇਵਾ ਕਰਨ ਦਾ ਬਚਨ ਦਿੱਤਾI ਅਜਾਇਬ ਸਿੰਘ ਸੰਘਾ ਤੇ ਜਸਪਾਲ ਸਿੰਘ ਦੂਸੁਵੀ ਵਲੋਂ ਮਾਂ ਦੀ ਮਹੱਤਤਾ ਦੱਸਿਆ ਗਿਆIਨਿਕੀ...
ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

Punjab News
ਚੰਡੀਗੜ੍ਹ, 14 ਮਈ : ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ | ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ 'ਚ ਸ਼ਾਮਲ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਐਮ.ਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਮਨੀਸ਼ ਕੁਮਾਰ ਦੇ ਨਾਲ ਆਜ਼ਾਦ ਕੌਂਸਲਰ ਅਸ਼ੋਕ ਰਾਮ (ਮੀਤ ਪ੍ਰਧਾਨ ਨਗਰ ਕੌਂਸਲ) ਗੁਰਪਾਲ ਸਿੰਘ (ਆਜ਼ਾਦ ਕੌਂਸਲਰ), ਬਲਵੀਰ...
ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

Punjab News
ਪਟਿਆਲਾ, 12 ਮਈ, : ਸਮਰਥਨ ਅਤੇ ਉਤਸ਼ਾਹ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ, ਭਾਜਪਾ ਦੀ ਪਟਿਆਲਾ ਲੋਕ ਸਭਾ ਉਮੀਦਵਾਰ, ਪ੍ਰਨੀਤ ਕੌਰ ਨੇ ਆਪਣੀ ਨਾਮਜ਼ਦਗੀ ਤੋਂ ਬਾਅਦ ਸ਼ੇਰੇਵਾਲਾਂ ਗੇਟ ਤੋਂ ਕਿਲਾ ਚੌਕ ਤੱਕ 2 ਕਿਲੋਮੀਟਰ ਦਾ ਇੱਕ ਯਾਦਗਾਰੀ ਰੋਡ ਸ਼ੋਅ ਕੱਢਕੇ ਆਪਣੀ ਚੋਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ, ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਤੋਂ ਇਲਾਵਾ ਪ੍ਰਨੀਤ ਕੌਰ ਦੇ ਸਪੁੱਤਰ ਰਣ ਇੰਦਰ ਸਿੰਘ ਅਤੇ ਬੀਬਾ ਜਿੰਦ ਕੌਰ ਵੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਮੌਜੂਦ ਸਨ। ਪ੍ਰਨੀਤ ਕੌਰ ਨੇ ਇੱਕ ਵਿਸ਼ੇਸ਼ ਤਿਆਰ ਕੀਤੇ ਵਾਹਨ ਵਿੱਚ ਪੂਰੇ ਰਸਤੇ ਨੂੰ ਕਵਰ ਕੀਤਾ। ਰੋਡ ਸ਼ੋ ਦੇ ਦੌਰਾਨ ਉਨਾਂ ਦੇ ਸਮਰਥਕਾਂ ਅਤੇ ਭਾਜਪਾ ਦੇ ਵਰਕਰਾਂ ਵੱਲੋਂ "ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ" ਦੇ ਨਾਰੇ ਗੂੰਜਦੇ ਰਹੇ। ਇਕ ਅੰਦਾਜ ਅਨੁਸਾਰ ਇਸ ਰੋਡ ਸ਼ੋ ਵਿੱਚ ਕਰੀਬ ,12 ਹਜ਼ਾਰ ਲੋਕਾਂ ਨੇ ਹਿੱਸਾ ਲਿਆ। ਦੋ ਕਿਲੋਮੀਟਰ ਦੇ ਲੰਬੇ ਕਾਫਲੇ ਨੂੰ ਸ਼ੇਰਾਂ ਵਾਲੇ ਗੇਟ ਤੋਂ ਕਿਲਾ ਚੌਂਕ ਤੱਕ ਪਹੁੰਚਣ ਲਈ ਕਰੀਬ ਤਿੰਨ ਘੰਟੇ ਤੋ...
ਦੁਬਈ ਵਿਚ ਪਹਿਲੀ ਵਾਰ ਪੰਜਾਬੀ ਪੱਤਰਕਾਰੀ ਦਾ ਐਵਾਰਡ ਹਾਸਲ ਕੀਤਾ ਰਮਨਦੀਪ ਸਿੰਘ ਸੋਢੀ ਨੇ

ਦੁਬਈ ਵਿਚ ਪਹਿਲੀ ਵਾਰ ਪੰਜਾਬੀ ਪੱਤਰਕਾਰੀ ਦਾ ਐਵਾਰਡ ਹਾਸਲ ਕੀਤਾ ਰਮਨਦੀਪ ਸਿੰਘ ਸੋਢੀ ਨੇ

Punjab News
ਦੁਬਈ : ਪਿਕਸੀ ਜਾਬ ਐਂਡ ਪੰਜ ਦਰਿਆ ਯੂ. ਕੇ. ਵਲੋਂ ਦੁਬਈ ਵਿਖੇ ਕਰਵਾਏ ਗਏ 'ਦੁਬਈ ਇੰਟਰਨੈਸ਼ਨਲ ਬਿਜਨੈਸ ਐਵਾਰਡ' ਸਮਾਗਮ ਦੌਰਾਨ ਪੰਜਾਬ ਦੇ ਪ੍ਰਸਿੱਧ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ 'ਬੈਸਟ ਜਰਨਲਿਸਟ ਆਫ ਪੰਜਾਬ ਡਾਇਸਪੋਰਾ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦੁਬਈ ਵਿਚ ਇੰਨੇ ਵੱਡੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਣ ਵਾਲਾ ਰਮਨ ਸੋਢੀ ਪਹਿਲਾ ਪੰਜਾਬੀ ਪੱਤਰਕਾਰ ਹੈ।ਰਮਨਦੀਪ ਸਿੰਘ ਸੋਢੀ ਇਸ ਵੇਲੇ ਜੱਗ ਬਾਣੀ ਟੀ ਵੀ ਵਿਚ ਸੀਨੀਅਰ ਪੱਤਰਕਾਰ ਵਜੋਂ ਸੇਵਾਵਾਂ ਨਿਭਾਅ ਰਿਹਾ ਹੈ ਅਤੇ ਹੁਣ ਤੱਕ ਉਹ ਭਾਰਤ ਤੋਂ ਇਲਾਵਾ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ, ਯੂ.ਕੇ. ਅਤੇ ਹੋਰ ਕਈ ਦੇਸ਼ਾਂ ਵਿਚ ਪੰਜਾਬੀ ਪੱਤਰਕਾਰ ਵਜੋਂ ਆਪਣਾ ਜਲਵਾ ਦਿਖਾ ਚੁੱਕਾ ਹੈ। ਰਮਨ ਸੋਢੀ ਦੇ ਪ੍ਰਸਿੱਧ ਟੀ.ਵੀ. ਸ਼ੋਅ 'ਨੇਤਾ ਜੀ ਸਤਿ ਸ੍ਰੀ ਅਕਾਲੀ' ਅਤੇ 'ਜਨਤਾ ਦੀ ਸੱਥ' ਪੰਜਾਬੀ ਦਰਸ਼ਕਾਂ ਤੋਂ ਇਲਾਵਾ ਹੋਰ ਵਰਗਾਂ ਵਲੋਂ ਵੀ ਬਹੁਤ ਪਸੰਦ ਕੀਤੇ ਜਾ ਚੁੱਕੇ ਹਨ। ਰਮਨਦੀਪ ਸਿੰਘ ਸੋਢੀ ਨੇ ਜਿਥੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਇਮਾਨਦਾਰ, ਦਲੇਰ ਅਤੇ ਲੋਕਪੱਖੀ ਪੱਤਰਕਾਰ ਵਲੋਂ ਆਪਣਾ ਨਾਮ ਬਣਾਇਆ ਉਥੇ ਰਮਨ ਸੋਢੀ ਇਸ ਖੇਤਰ ਵਿਚ ਟਰੈ...
ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਕੱਢਿਆ ਜਾਵੇਗਾ ਚੇਤਨਾ ਮਾਰਚ

ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਕੱਢਿਆ ਜਾਵੇਗਾ ਚੇਤਨਾ ਮਾਰਚ

Punjab News
ਫਰੀਦਕੋਟ : ਪੰਜਾਬੀ ਮਾਂ ਬੋਲੀ ਬਚਾਓ ਚੇਤਨਾ ਮਾਰਚ ਸਬੰਧੀ ਪੰਜਾਬੀ ਮਾਂ ਬੋਲੀ ਬਚਾਂਚ ਮੰਚ ਪੰਜਾਬ ਅਤੇ ਟੀਮ ਰੂਹ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਕੁਲਵੰਤ ਰਾਏ ਉਰਫ ਵਿੱਕੀ ਸਿੰਘ ਮੋਹਾਲੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਮਹਾਰਾਜਾ ਰੈਸਟੋਰੈਂਟ ਫਰੀਦਕੋਟ ਵਿਖੇ ਹੋਈ। ਇਸ ਮੌਕੇ 19 ਮਈ ਨੂੰ ਕੀਤੇ ਜਾ ਰਹੇ ਚੇਤਨਾ ਮਾਰਚ ਸਬੰਧੀ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਟੀਮ ਰੂਹ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਹੋਰ ਸਮਾਜ ਸੇਵੀ ਲੋਕਾਂ ਨੇ ਵੀ ਭਾਗ ਲਿਆ। ਵਿੱਕੀ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬੀ ਮਾਂ ਬੋਲੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਣ ਦੀ ਗੱਲ ਕਹੀ ਅਤੇ ਇਸਦੇ ਨਾਲ ਹੀ ਮਾਂ ਬੋਲੀ ਨਾਲੋਂ ਟੁੱਟ ਰਹੀ ਅੱਜ ਦੀ ਪੀੜ੍ਹੀ ਨੂੰ ਜੋਡ੍ਹਨ ਲਈ ਇਹ ਚੇਤਨਾ ਮਾਰਚ 19 ਮਈ ਨੁੰ ਸਵੇਰੇ 8 ਵਜੇ ਕੱਢਿਆ ਜਾਵੇਗਾ। ਇਹ ਚੇਤਨਾ ਮਾਰਚ ਕੋਟਕਪੂਰਾ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਸੰਧਵਾਂ, ਫਰੀਦਕੋਟ, ਪਿੰਡ ਚਹਿਲ ਹੁੰਦਾ ਹੋਇਆ ਪਿੰਡ ਨੰਗਲ ਵਿਖੇ ਗੁਰਦੁਆਰਾ ਜੋੜਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੀਟਿੰਗ ਵਿਚ ਲਖਵਿੰਦਰ ਸਿੰਘ ਲੱਖੂ ਮਾਹਲਾ, ਨਾਹਰ ਸਿੰਘ ਮੰਗੇਲਾਵਾ, ਸੁੱਖਾ ਸਿੰਘ ਖਾਈ, ਜਰਨੈਲ ਹੁਸ਼...
ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ – ਪ੍ਰਨੀਤ ਕੌਰ

ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ – ਪ੍ਰਨੀਤ ਕੌਰ

Punjab News
ਪਟਿਆਲਾ, 9 ਮਈ : ਵੀਰਵਾਰ ਨੂੰ ਸਨੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਪਟਿਆਲਾ-ਦੇਵੀਗੜ੍ਹ ਰੋਡ 'ਤੇ ਸਥਿਤ ਪ੍ਰੇਮ ਬਾਗ 'ਚ ਭਾਰੀ ਗਿਣਤੀ ਵਿੱਚ ਇਕੱਠ ਕੀਤਾ ਜਿਸਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨੌਰ ਹਲਕੇ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ ਹੈ।    ਸਨੌਰ ਇਲਾਕੇ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਵਾਅਦਾ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਯਾਦ ਕਰਵਾਇਆ ਕਿ ਵਾਰਡਰ ਰੋਡ ਆਰਗੇਨਾਈਜ਼ੇਸ਼ਨ ਕਿਸੇ ਵੀ ਕੀਮਤ 'ਤੇ ਦੱਖਣੀ ਬਾਈਪਾਸ ਨਾਲ ਸਨੌਰ ਰੋਡ ਨੂੰ ਲਿੰਕ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਇਲਾਕਾ ਵਾਸੀਆਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਬੀਆਰਓ ਤੋਂ ਸਨੌਰ ਰੋਡ ਤੇ ਇੱਕ ਨਹੀਂ ਸਗੋਂ ਦੋ ਲਿੰਕ ਸੜਕਾਂ ਬਣਾ ਕੇ ਸਮੁੱਚੇ ਇਲਾਕੇ ਨੂੰ ਚੰਡੀਗੜ੍ਹ-ਸੰਗਰੂਰ ਹਾਈਵੇਅ ਨਾਲ ਜੋੜ ਦਿੱਤਾ। ਅੱਜ ਸਨੌਰ ਦੇ ਲੋਕਾਂ ਨੂੰ ਚੰਡੀਗੜ੍ਹ ਜਾਂ ਸੰਗਰੂਰ ਜਾਣ ਲਈ ਸ਼ਹਿਰ ਦੇ ਕੇਂਦਰ ਤੋਂ ਨਹੀਂ ਸਗੋਂ ਸਨੌਰ ਰੋਡ ਤੋਂ ਹੀ ...
ਅਕਾਲੀ ਦਲ ਦਾ ਉਮੀਦਵਾਰ ਹੋਇਆ ਆਪ ‘ਚ ਸ਼ਾਮਲ

ਅਕਾਲੀ ਦਲ ਦਾ ਉਮੀਦਵਾਰ ਹੋਇਆ ਆਪ ‘ਚ ਸ਼ਾਮਲ

Punjab News
ਚੰਡੀਗੜ੍ਹ, 9 ਮਈ : ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਵੀਰਵਾਰ ਨੂੰ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟੇਰਲਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ 'ਆਪ' ਪਰਿਵਾਰ ਵਿਚ ਸਵਾਗਤ ਕੀਤਾ। ਹਰਦੀਪ ਸਿੰਘ ਬੁਟੇਰਲਾ ਚੰਡੀਗੜ੍ਹ ਤੋਂ ਤਿੰਨ ਵਾਰ ਵਾਰਡ ਕੌਂਸਲਰ ਰਹਿ ਚੁੱਕੇ ਹਨ। ਉਹ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਚੰਡੀਗੜ੍ਹ ਦੇ ਲੋਕਾਂ ਵਿੱਚ ਉਨ੍ਹਾਂ ਦੀ ਕਾਫੀ ਮਜ਼ਬੂਤ ਪਕੜ ਕਾਰਨ ਅਕਾਲੀ ਦਲ ਨੇ ਉਨ੍ਹਾਂ ਨੂੰ ਇਸ ਵਾਰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਕੀਤਾ ਸੀ। ਉੱਥੇ ਹੀ ਹਰਦੀਪ ਸਿੰਘ ਵੱਲੋਂ ਪਾਰਟੀ ...