ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 5 ਕਰੋੜ ਰੁਪਏ
ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ
ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।
ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ’ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।
ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌ...




