Thursday, May 14Malwa News
Shadow

Punjab News

ਆਸਟਰੇਲੀਆ ਨੇ ਸਟੱਡੀ ਵੀਜ਼ੇ ਦਾ ਸਿਕੰਜਾ ਕਸਿਆ

ਆਸਟਰੇਲੀਆ ਨੇ ਸਟੱਡੀ ਵੀਜ਼ੇ ਦਾ ਸਿਕੰਜਾ ਕਸਿਆ

Punjab News
ਸਿਡਨੀ : ਕੈਨੇਡਾ ਤੋਂ ਬਾਅਦ ਹੁਣ ਆਸਟਰੇਲੀਆ ਨੇ ਵੀ ਸਟੱਡੀ ਵੀਜ਼ੇ ਲਈ ਨਿਯਮ ਸਖਤ ਕਰਨੇ ਸ਼ੁਰੂ ਕਰ ਦਿੱਤੇ ਨੇ। ਪਹਿਲਾਂ ਕੈਨੇਡਾ ਨੇ ਸਟੂਡੈਂਟਸ ਲਈ ਜੀ ਆਈ ਸੀ ਦੀ ਰਕਮ 10 ਹਜਾਰ ਡਾਲਰ ਤੋਂ ਵਧਾ ਕੇ 20 ਹਜਾਰ ਡਾਲਰ ਕਰ ਦਿੱਤੀ ਸੀ। ਹੁਣ ਆਸਟਰੇਲੀਆ ਨੇ ਵੀ ਨਿਯਮ ਬਦਲ ਦਿੱਤੇ ਨੇ। ਆਸਟਰੇਲੀਆ ਸਟੂਡੈਂਟ ਵੀਜ਼ੇ ਲਈ ਹੁਣ ਤੁਹਾਨੂੰ ਪਹਿਲਾਂ ਨਾਲੋਂ ਜਿਆਦਾ ਫੰਡ ਸ਼ੋਅ ਕਰਨੇ ਪੈਣਗੇ। ਪਿਛਲੇ ਸਾਲ ਆਸਟਰੇਲੀਆ ਨੇ ਫੰਡ ਸ਼ੋਅ ਕਰਨ ਦੀ ਰਕਮ 21 ਹਜਾਰ 41 ਆਸਟਰੇਲੀਅਨ ਡਾਲਰਾਂ ਤੋਂ ਵਧਾ ਕੇ 24 ਹਜਾਰ 505 ਆਸਟਰੇਲੀਅਨ ਡਾਲਰ ਕਰ ਦਿੱਤੀ ਸੀ। ਇਹ ਵਾਧਾ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਕੀਤਾ ਗਿਆ ਸੀ। ਕੇਵਲ ਸੱਤ ਮਹੀਨਿਆਂ ਪਿਛੋਂ ਹੀ ਹੁਣ ਇਹ ਰਕਮ ਵਧਾ ਕੇ 29 ਹਜਾਰ 710 ਡਾਲਰ ਕਰ ਦਿੱਤੀ ਗਈ ਹੈ। ਆਸਟਰੇਲੀਆ ਦੇ ਇਹ ਨਿਯਮ ਕੱਲ੍ਹ ਤੋਂ ਲਾਗੂ ਹੋ ਜਾਣਗੇ।ਆਸਟਰੇਲੀਆ ਸਰਕਾਰ ਦੇ ਸੂਤਰਾਂ ਅਨੁਸਾਰ ਪਿਛਲੇ ਦੋ ਸਾਲਾਂ ਵਿਚ ਮਹਿੰਗਾਈ ਲਗਾਤਾਰ ਵਧਣ ਲੱਗੀ ਹੈ। ਇਸਦੇ ਨਾਲ ਹੀ ਕੈਨੇਡਾ ਵਲੋਂ ਸਟੱਡੀ ਵੀਜ਼ੇ ਦੇ ਰੂਲ ਸਖਤ ਕਰਨ ਪਿਛੋਂ ਵਿਦਿਆਰਥੀਆਂ ਦਾ ਰੁਝਾਨ ਆਸਟਰੇਲੀਆ ਵੱਲ ਹੋ ਗਿਆ ਸੀ। ਪਰ ਹੁਣ ਆਸਟਰੇਲੀਆ ਨੇ ਵੀ ਰੂਲ ਸਖਤ ਕਰ ਦ...
ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ

Punjab News
ਚੰਡੀਗੜ੍ਹ, 8 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਐਸਜੀਪੀਸੀ ਮੈਂਬਰ ਅਤੇ ਕਈ ਅਕਾਲੀ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਵਾ ਸਿੰਘ ਗੁਮਾਨਪੁਰਾ (ਐਸਜੀਪੀਸੀ ਮੈਂਬਰ ਅੰਮ੍ਰਿਤਸਰ), ਨਰਿੰਦਰ ਸਿੰਘ ਨੋਨੀ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਮਾਲਕ ਸਿੰਘ ਸੰਧੂ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਕਿਸ਼ਨ ਗੋਪਾਲ ਚਾਚੂ (ਮੈਂਬਰ ਵਰਕਿੰਗ ਕਮੇਟੀ ਪੰਜਾਬ), ਨਿਸ਼ਾਨ ਸਿੰਘ ਗੁਮਾਨਪੁਰਾ ਅਤੇ ਗੁਰਜੀਤ ਸਿੰਘ ਗੁਮਾਨਪੁਰਾ (ਕੌਮੀ ਮੀਤ ਪ੍ਰਧਾਨ ਪੰਜਾਬ) ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਆਪ ਵਿੱਚ ਸ਼ਾਮਿਲ ਹੋਣਾ ਅੰਮ੍ਰਿਤਸਰ ਲੋਕ ਸਭਾ ਵਿੱਚ ਅਕਾਲੀ ਦਲ ਨੂੰ ਹੋਰ ਵੀ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ 'ਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ, ਕਿਉਂਕਿ ਹੁਣ ਇਹ ...
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

Punjab News
ਚੰਡੀਗੜ, 8 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ...
ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਪੱਤਰ ਦਾਖਲ

Punjab News
ਚੰਡੀਗੜ੍ਹ 8 ਮਈ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯ...
ਚੋਣ ਕਮਿਸ਼ਨ ਨੇ ਮੰਗੀ ਪੰਜਾਬ ਦੇ ਡੀ.ਜੀ.ਪੀ. ਤੋਂ ਰਿਪੋਰਟ

ਚੋਣ ਕਮਿਸ਼ਨ ਨੇ ਮੰਗੀ ਪੰਜਾਬ ਦੇ ਡੀ.ਜੀ.ਪੀ. ਤੋਂ ਰਿਪੋਰਟ

Punjab News
ਚੰਡੀਗੜ੍ਹ, 6 ਮਈ : ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। ...
ਪੰਜਾਬ ‘ਚ ਪੁਲੀਸ ਅਬਜ਼ਰਵਰਾਂ ਦੀ ਨਿਯੁਕਤੀ

ਪੰਜਾਬ ‘ਚ ਪੁਲੀਸ ਅਬਜ਼ਰਵਰਾਂ ਦੀ ਨਿਯੁਕਤੀ

Punjab News
ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।  ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।  ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

Punjab News
ਚੰਡੀਗੜ੍ਹ, 4 ਮਈ, 2024 - ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ ਸ਼੍ਰੀ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿੱਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਨੂੰ ਮਹੱਤਵਪੂਰਨ ਦੇਣ ਦਿੱਤੀ ਹੈ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ। ਸਨਮਾਨ ਪ੍ਰਾਪਤ ਕਰਨ ਉਪਰੰਤ ਵਿਸ਼ਵ ਗੱਤਕਾ ਫੈਡਰੇਸ਼...
ਪੰਜਾਬ ਵਿੱਚ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਜ਼ਬਤ

ਪੰਜਾਬ ਵਿੱਚ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਜ਼ਬਤ

Punjab News
ਚੰਡੀਗੜ੍ਹ, 4 ਮਈ: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ। ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ...
ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’

ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’

Punjab News
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜੋ ਕਿ ਪਿਉ ਪੁੱਤ ਦੀਆਂ ਦਿਲਚਸਪ ਸ਼ਰਾਰਤੀ ਘਟਨਾਵਾਂ ‘ਤੇ ਅਧਾਰਤ ਹੈ। ਜਿਸ ਵਿਚ ਗਿੱਪੀ ਗਰੇਵਾਲ ਅਤੇ ਉਸਦਾ ਬੇਟਾ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ ਵਿੱਚ ਨਜ਼ਰ ਆਉਣਗੇ।ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਉਸ ਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਦੀ ਕਹਾਣੀ ਸ਼ਿੰਦਾ ਦੀ ਹੈ, ਜੋ ਇੱਕ ਸ਼ਰਾਰਤੀ ਬੱਚਾ ਹੈ ਅਤੇ ਆਪਣੇ ਪਿਤਾ ਦਾ ਜੀਵਨ ਮੁਸ਼ਕਿਲ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਦਾ। ਇਹ ਫ਼ਿਲਮ ਸ਼ਰਾਰਤੀ ਬੱਚਿਆਂ ਦੁਆਲੇ ਘੁੰਮਦੀ ਹੈ ਜੋ ਕਈ ਵਾਰ ਭਰੀ ਮਹਿਫ਼ਲ ਵਿਚ ਆਪਣੀਆਂ ਅਜ਼ੀਬ ਹਰਕਤਾਂ ਨਾਲ ਮਾਹੌ...
ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ

ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ

Punjab News
ਅੰਮ੍ਰਿਤਸਰ, 3 ਮਈ : ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧ...