ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ।
ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਾਈ ਹਾਂ-ਪੱਖੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ’ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ।
ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਅਹੁਦੇ ’ਤੇ ਲੋਕਾਂ ਦੁਆਰਾ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋਹਰ ਦ...








