ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ
ਚੰਡੀਗੜ੍ਹ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।
'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਹਰ ਪੱਖੋਂ ਪੰਜਾਬ ਦਾ ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਹਰ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ। ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵ...







