Sunday, September 27Malwa News
Shadow

Punjab News

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

Punjab News
ਚੰਡੀਗੜ੍ਹ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। 'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਹਰ ਪੱਖੋਂ ਪੰਜਾਬ ਦਾ  ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਹਰ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ। ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।  ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵ...

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

Punjab News
ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਅਤੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਆਧੁਨਿਕ ਤਕਨਾਲੋਜੀ ਅਤੇ ਉੱਨਤ ਖੁਫ਼ੀਆ ਸਮਰੱਥਾਵਾਂ ਨਾਲ ਲੈਸ #ਏਐਨਟੀਐਫ ਹੁਣ #ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲ...

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 14 ਨਵੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ 11ਵੀਂ ਜਮਾਤ ਦੇ 1,78,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਅਨੁਭਵੀ ਸਿੱਖਿਆ ਜ਼ਰੀਏ 21ਵੀਂ ਸਦੀ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ, ਜੋ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਵਿਕਸਤ ਕਰਨ ਲਈ ਤਿਆਰ ਕੀਤਾ ਗਿਆ ਹੈ ਅਤੇ ਇਹ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਨੌਕਰੀ ਸਿਰਜਣਹਾਰਾਂ ਵਿੱਚ ਤਬਦੀਲ ਕਰਨ ਯੋਗ ਬਣਾਉਣ ਵਿੱਚ ਸਹਾਈ ਹੋਵੇਗਾ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਹੈਂਡ-ਆਨ ਬਿਜ਼ਨਸ ...

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

Punjab News
ਨਵੀਂ ਦਿੱਲੀ, ਨਵੰਬਰ 14- ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ 'ਤੇ  ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ  ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।  ਪਹਿਲੀ ਮੰਜ਼ਿਲ 'ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇਸੇ ਤਰ੍ਹਾਂ ਦੂਜੀ ਮੰਜ਼ਿਲ 'ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ...

ਮਾਨ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਕਿਹਾ- ਤੁਸੀਂ 2022 ਵਿੱਚ ਖੁੰਝ ਗਏ, ਪਰ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਮੌਕਾ ਹੈ

Breaking News, Punjab News
ਗਿੱਦੜਬਾਹਾ, 13 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਉਹ ਉਨ੍ਹਾਂ ਦਾ ਆਪਣਾ ਹੈ, ਉਸ ਨੇ ਦੋ ਵਾਰ ਹਾਰ ਕੇ ਵੀ ਤੁਹਾਡਾ ਸਾਥ ਨਹੀਂ ਛੱਡਿਆ। ਉਹ ਜਿੱਤਣ ਤੋਂ ਬਾਅਦ ਵੀ ਤੁਹਾਨੂੰ ਨਹੀਂ ਛੱਡੇਗਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈਆਣਾ, ਧੌਲ਼ਾ ਅਤੇ ਗਿੱਦੜਬਾਹਾ ਸ਼ਹਿਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਹਲਕਾ ਛੱਡਣ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਕੁਝ ਨਾ ਕਰਨ ਤੇ ਵੀ ਹਮਲਾ ਕੀਤਾ । ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ, ‘ਆਪ’ ਵਿਧਾਇਕ, ਚੇਅਰਮੈਨ ਅਤੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਡਿੰਪੀ ਢਿੱਲੋਂ ਵੀ ਮੌਜੂਦ ਸਨ। 'ਆਪ' ਆਗੂ ਅਤੇ ਕਲਾਕਾਰ ਕਰਮਜੀਤ ਸਿੰਘ ਅਨਮੋਲ ਨੇ ਵੀ ਗਿੱਦੜਬਾਹਾ ਦੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ...

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

Punjab News
ਚੰਡੀਗੜ੍ਹ, 13 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ। ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ  ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ। ਸ. ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ...

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

Punjab News
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ।  ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ...

ਸਿਖਲਾਈ ਪ੍ਰੋਗਰਾਮਾਂ ਵਿੱਚ ਸਾਈਬਰ ਅਪਰਾਧ ਜਾਂਚ ਰਣਨੀਤੀਆਂ ਅਤੇ ਬਲੌਕਚੈਨ ਤਕਨਾਲੋਜੀ ਹੋਵੇਗੀ ਸ਼ਾਮਲ

Punjab News
ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ  ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾਂ ...

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 11 ਨਵੰਬਰ: ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਕਿਸਾਨਾਂ ਦਾ ਸਲਾਹਕਾਰ ਮਹਿਕਮਾ ਹੈ ਜ਼ੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ਤੇ ਲਾਹੇਵੰਦ ਸਲਾਹ ਦਿੰਦਾ ਹੈ। ਸ੍ਰੀ ਭਗਤ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਕੋਸ਼ਿਸ਼ ਸਦਕਾ ਪੰਜਾਬ ਰਾਜ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਧੀਨ ਵੱਡੇ ਪੱਧਰ ਤੇ ਬਾਗ਼ ਲਗਾਏ ਗਏ ਹਨ ਜਿਸ ਨਾਲ ਜਿੱਥੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫਲਾਂ ਦੀ ਉਪਲਬਧਤਾ ਵਧੀ ਹੈ ਉਥੇ ਨਾਲ ਹੀ ਸੂਬੇ ਦੇ ਵਾਤਾਵਰਨ ਵਿਚ ਸੁਧਾਰ ਹੋਇਆ ਹੈ ਕਿਉਂਕਿ ਬਾਗਾਂ ਕਾਰ...

ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

Punjab News
ਚੰਡੀਗੜ੍ਹ, 11 ਨਵੰਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਐਸ.ਬੀ.ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ। ਇਹ ਪ੍ਰੋਜੈਕਟ 35,19,18,620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜਾਂ ਲਈ ਪਾਰ...