Monday, June 29Malwa News
Shadow

Punjab News

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

Punjab News
ਚੰਡੀਗੜ੍ਹ, 5 ਨਵੰਬਰ: ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਜਾਰੀ ਕਰ ਚੁੱਕੀ ਹੈ।ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿ...
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

Punjab News
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|  ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ  ਹੋਵੇਗਾ। ਇਸ ਮੌਕੇ  ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ। ਭਾਸ਼ਾ ਮਾਹ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਸਾਲ 2021 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਬਲਦੇਵ ਸਿੰਘ ਨੂੰ ਸੂਰਜ ਕਦੇ ਨਹੀਂ ਮਰਦਾ ਲਈ ਨਾਨਕ ਸਿੰਘ ਪੁਰਸਕਾਰ (ਨਾ...
50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ...
ਭਗਵਾਨ ਵਿਸ਼ਵਕਰਮਾ ਜੀ ਧਰਤੀ ‘ਤੇ ਸ਼ਿਲਪਕਾਰੀ ਅਤੇ ਇੰਜੀਨੀਅਰਿੰਗ ਦੇ ਸੰਸਥਾਪਕ ਹਨ :- ਤਰੁਨਪ੍ਰੀਤ ਸਿੰਘ ਸੌਂਦ

ਭਗਵਾਨ ਵਿਸ਼ਵਕਰਮਾ ਜੀ ਧਰਤੀ ‘ਤੇ ਸ਼ਿਲਪਕਾਰੀ ਅਤੇ ਇੰਜੀਨੀਅਰਿੰਗ ਦੇ ਸੰਸਥਾਪਕ ਹਨ :- ਤਰੁਨਪ੍ਰੀਤ ਸਿੰਘ ਸੌਂਦ

Punjab News
ਲੁਧਿਆਣਾ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ 'ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਵਿਸ਼ਵ-ਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ।  ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਉਣਾ ਹੈ। &nbs...
ਵਿਕਾਸ ਅਥਾਰਟੀਆਂ ਨੇ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਵਿਕਾਸ ਅਥਾਰਟੀਆਂ ਨੇ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

Punjab News
ਚੰਡੀਗੜ੍ਹ, 30 ਅਕਤੂਬਰ : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀ ਪਾਰਦਰਸ਼ਤਾ ਤੇ ਨਿਵੇਸ਼ ਪੱਖੀ ਨੀਤੀ ਸਿਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਸਨ ਅਤੇ ਹੁਣ ਅੱਜ ਦੀ ਰਕਮ ਜੋੜ ਕੇ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕੁੱਲ 5000 ਕਰੋੜ ਰੁਪਏ ਕਮਾ ਲਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੀਆਂ ਉਸਾਰੂ ਨੀਤੀਆਂ ਸਦਕਾ ਲੋਕਾਂ ਦਾ ਰੀਅਲ ਅਸਟੇਟ ਖੇਤਰ ਵਿੱਚ ਵਿਸ਼ਵਾਸ ਹੋਰ ਵੱਧ ਰਿਹ...
153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Punjab News
ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ  ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ...
ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Punjab News
ਚੰਡੀਗੜ੍ਹ, 30 ਅਕਤੂਬਰ: ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ੍ਰੀਮਤੀ ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ...
ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

Punjab News
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀਆਂ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।...
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ – ਹਰਚੰਦ ਸਿੰਘ ਬਰਸਟ

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ – ਹਰਚੰਦ ਸਿੰਘ ਬਰਸਟ

Punjab News
 ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ।  ਕੇਂਦਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਸੁਣ ਰਿਹਾ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਲੱਖਾਂ ਟਨ ਅਨਾਜ ਚੁੱਕਣ ਤੋਂ ਇਨਕਾਰ ਕਰ ਰਿਹਾ ਹੈ।  ਇਸ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲੇ ਦੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ।  ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।  ਇਹ ਅਤਿ ਨਿੰਦਣਯੋਗ ਹੈ। ਬਰਸਟ ...
ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

Punjab News
ਚੰਡੀਗੜ੍ਹ, 28 ਅਕਤੂਬਰ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਸੌਂਦ ਨੇ ਆਦੇਸ਼ ਕੀਤੇ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਕੋਲ ਜੋ ਵੀ ਭਲਾਈ ਸਕੀਮਾਂ 31 ਅਕਤੂਬਰ, 2024 ਤੱਕ ਲੰਬਿਤ ਹੋਣਗੀਆਂ, ਉਨ੍ਹਾਂ ਦਾ 30 ਨਵੰਬਰ, 2024 ਤੱਕ ਨਿਪਟਾਰਾ ਕੀਤਾ ਜਾਵੇ। ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਵੱਖ-ਵੱਖ ਸ਼ਹਿਰਾਂ ਵਿਚ ਜੋ ਲੇਬਰ ਚੌਂਕ ਬਣੇ ਹੋਏ ਹਨ, ਉਥੇ ਵਿਭਾਗ ਦੀਆਂ ਭਲਾਈ ਸਕੀਮਾਂ ਦੇ ਫਲੈਕਸ ਬੋਰਡ ਸਰਲ ਭਾਸ਼ਾ ਵਿਚ ਲਾਏ ਜਾਣ। ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰਮਚਾਰੀ/ਅਧਿਕਾਰੀ 18 ਨਵੰਬਰ ਤੋਂ ਲੈ ਕੇ  22 ਨਵੰਬਰ, 2024 ਤੱਕ ਹਰ ਰੋਜ਼ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲੇਬਰ ...