Thursday, November 6Malwa News
Shadow

Punjab News

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 3 ਅਕਤੂਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।” ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ...
ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

Punjab News
ਮੋਗਾ 1ਅਕਤੂਬਰ : ਪੰਜਾਬ ਯੂਨੀਵਰਸਿਟੀ ਕਨਸਟੀਟਿਊਟ ਕਾਲਜ ਕੜਿਆਲ ਧਰਮਕੋਟ ਜਿਲਾ ਮੋਗਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਵੋਲੰਟੀਅਰ ਖੂਨ ਦਾਨ ਦਿਵਸ ਪਹਿਲੀ ਅਕਤੂਬਰ ਨੂੰ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋ.(ਡਾ) ਪ੍ਰਿੰਸੀਪਲ ਅਮਨ ਅੰਮ੍ਰਿਤ ਚੀਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ ਗਿਆ ।ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਬਾਰੇ ਜਾਗਰੂਕ ਕੀਤਾ । ਇਸ ਮੌਕੇ ਵਿਸ਼ੇਸ਼ ਬੁਲਾਰੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ ਨੇ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਲਈ ਜੋਸ਼ ਭਰਪੂਰ ਭਾਸ਼ਣ ਦਿੱਤਾ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਖੂਨਦਾਨ ਜੀਵਨ ਦਾਨ ਹੈ ਖੂਨਦਾਨ ਕਰਨਾ ਚਾਹੀਦਾ ਹੈ ਤੁਹਾਡੇ ਵੱਲੋਂ ਕੀਤਾ ਇੱਕ ਯੂਨਿਟ ਖੂਨ ਦਾਨ ਤਿੰਨ ਜਿੰਦਗੀਆਂ ਬਚਾ ਸਕਦਾ ਹੈ ਇਸ ਲਈ ਖੂਨਦਾਨ ਕਰਨ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ । ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਇੰਚਾਰਜ ਸਿਹਤ ਵਿਭਾਗ ਮੋਗਾ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰੇਨੂੰ ਵਿਜ, ਪੰਜ...
ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

Punjab News
ਮੋਗਾ 1 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕੀਤੀਆਂ ਪਦ-ਉਨਤੀਆਂ ਮੁਤਾਬਿਕ ਅੱਜ ਗੁਰਬਚਨ ਸਿੰਘ ਕੰਗ ਦਫਤਰ ਸਿਵਲ ਸਰਜਨ ਮੋਗਾ ਦੇ ਸੁਪਰਡੈਟ ਬਣਾ ਦਿੱਤੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਬਚਨ ਸਿੰਘ ਕੰਗ ਸੀਨੀਅਰ ਸਹਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਤਰੱਕੀ ਦੇ ਕੇ ਬਤੌਰ ਸੁਪਰਡੈਂਟ ਦਫਤਰ ਸਿਵਲ ਸਰਜਨ ਮੋਗਾ ਵਿਖੇ ਲਗਾ ਦਿੱਤਾ ਹੈ। ਇਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਗੁਰਬਚਨ ਸਿੰਘ ਕੰਗ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਦਿੱਤੀਆਂ।ਸਮੂਹ ਅਧਿਕਾਰੀ ਅਤੇ ਕਰਮਚਾਰੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆ ਵਿੱਚ ਮੌਕੇ ਤੇ ਹਾਜ਼ਰ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ,ਸ੍ਰੀ ਬਲਰਾਜ ਸਿੰਘ, ਆਸ਼ੂ ਸਿੰਗਲਾ ਏ. ਸੀ. ਐਫ਼ ਏ, ਰਾਜੇਸ਼ ਕਾਲੀਆ ਜੀਰਾ,ਵਿਕਾਸ ਕੁਮਾਰ, ਚਰਨ ਕੌਰ ਸੁਪਰਡੈਂਟ, ਰਮਨ ਕੁਮਾਰ, ਰਘਬੀਰ ਸਿੰਘ, ਤਜਿੰਦਰ ਸਿੰਘ, ਲਵਪ੍ਰੀਤ ਸਿੰਘ ਫੂਡ ਇੰਸਪੈਕਟਰ, ਸੁਖਜੀਤ ਸਿੰਘ, ਬਲਦੀਪ ਸਿੰਘ, ਸੁਮੀਤ ਬਜਾਜ ਅਤੇ ਅੰਮ੍ਰਿਤ ਸ਼ਰਮਾ ਵੀ ਹਾਜ਼ਰ ਸਨ।...
ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

Punjab News
ਚੰਡੀਗੜ੍ਹ, 30 ਸਤੰਬਰ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤ...
ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

Punjab News
ਚੰਡੀਗੜ੍ਹ, 30 ਸਤੰਬਰ : ਪੰਜਾਬ ਦੀ ਇਮਾਨਦਾਰ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਸਦੇ ਨੇਤਾ ਲੋਕਾਂ ਦੀ ਭਲਾਈ ਲਈ ਆਪਣੇ ਨਿੱਜੀ ਹਿੱਤਾਂ ਤੋਂ ਪਰੇ ਹਨ। ਇਸਦੀ ਇੱਕ ਪ੍ਰਮੁੱਖ ਉਦਾਹਰਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਭੌਰਾ (ਜ਼ਿਲ੍ਹਾ ਨਵਾਂਸ਼ਹਿਰ) ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ ਜੱਦੀ ਘਰ ਅਤੇ ਨਾਲ ਲੱਗਦੀਆਂ ਦੁਕਾਨਾਂ ਨੂੰ ਸਰਕਾਰ ਨੂੰ ਸਮਰਪਿਤ ਕਰਨਾ ਹੈ। ਇਹ ਕਦਮ ਨਾ ਸਿਰਫ਼ ਜਨਤਾ ਪ੍ਰਤੀ ਉਨ੍ਹਾਂ ਦੀ ਇਮਾਨਦਾਰੀ ਅਤੇ ਸਮਰਪਣ ਨੂੰ ਦਰਸਾਉਂਦਾ ਹੈ, ਸਗੋਂ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਿਲੱਖਣ ਸੰਦੇਸ਼ ਵੀ ਦਿੰਦਾ ਹੈ ਕਿ ਸੱਚੇ ਲੋਕ ਪ੍ਰਤੀਨਿਧੀ ਕੌਣ ਹਨ। ਡਾ. ਬਲਬੀਰ ਸਿੰਘ ਦੇ ਇਸ ਪ੍ਰੇਰਨਾਦਾਇਕ ਫੈਸਲੇ ਨਾਲ ਪਿੰਡ ਭੌਰਾ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਹੁਣ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਲਈ ਦੂਰ-ਦੁਰਾਡੇ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਕਲੀਨਿਕ ਲੋਕਾਂ ਨੂੰ ਨੇੜੇ-ਤੇੜੇ ਦੇ ਇਲਾਜ ਦੀਆਂ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ। ਇਹ ਸਰਕਾਰ ਦੇ ਹਰ ਪਿੰ...
ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

Punjab News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ "ਪੰਜਾਬ ਦੇ ਪੁਨਰਵਾਸ" ਮਤੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ। ਸ. ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੇ ਬੇਮਿਸਾਲ ਤਬਾਹੀ ਝੱਲੀ ਹੈ ਅਤੇ ਹਜ਼ਾਰਾਂ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਏਕੜ ਖੇਤੀਬਾੜੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੀਮਤੀ ਜਾਨਾਂ ਗਈਆਂ ਹਨ। ਸੂਬੇ ਵਿੱਚ ਸਕੂਲਾਂ, ਪਸ਼ੂ ਹਸਪਤਾਲਾਂ, ਸੜਕਾਂ ਸਮੇਤ ਬੁਨਿਆਦੀ ਢਾਂਚੇ ਦੀ ਭਾਰੀ ਤਬ...
ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, ਸਤੰਬਰ 25:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

Punjab News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ (       ) - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ ਜਿੱਥੇ ਬੰਨ੍ਹ ਨੂੰ ਪਏ ਪਾੜ ਨੂੰ ਪੂਰੇ ਜਾਣ ਅਤੇ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਸੇਵਾ ਚੱਲ ਰਹੀ ਸੀ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1.10 ਲੱਖ ਦੇ ਕਰੀਬ ਵਸੋਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਖੇਤਾਂ ਵਿੱਚ ਰੇਤ ਤੇ ਮਿੱਟੀ ਆ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲ...
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

Punjab News
ਚੰਡੀਗੜ੍ਹ, 12 ਸਤੰਬਰ:- ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

Punjab News
ਚੰਡੀਗੜ੍ਹ, 8 ਸਤੰਬਰ*  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ...