ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 19 ਅਪ੍ਰੈਲ 2026- ਭਗਵੰਤ ਮਾਨ ਸਰਕਾਰ ਨੇ ਅਧਿਕਾਰਤ ਤੌਰ 'ਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਲਾਗੂ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਵਿਵਸਥਾ ਵਾਲੇ ਇਸ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਕਦਮ ਨੂੰ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਦੱਸਿਆ। ਉਨ੍ਹਾਂ ਅੱਗੇ ਕਿਹਾ, "ਇਤਿਹਾਸ ਇੱਕ ਪਰੇਸ਼ਾਨ ਕਰਨ ਵਾਲੇ ਪੈਟਰਨ ਨੂੰ ਦਰਸਾਉਂਦਾ ਹੈ ਜਿੱਥੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਖਾਸ ਤੌਰ 'ਤੇ 1986 ਦੀ ਨਕੋਦਰ ਘਟਨਾ ਅਤੇ 2015 ਦੇ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਦਾ ਹਵਾਲਾ ਦਿੱਤਾ ਜਾ ਸਕਦਾ ਹੈ।"
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਨਸਾਫ਼ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ। ...








