Monday, June 29Malwa News
Shadow

Punjab News

ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Punjab News
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿਕ ਟ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

Breaking News, Punjab News
ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ...
ਕੇਂਦਰ ਸਰਕਾਰ ਫਸਲ ਚੁੱਕਣ ਵਿਚ ਫੇਲ ਹੋ ਰਹੀ ਸੀ ਤਾਂ ਰਵਨੀਤ ਬਿੱਟੂ ਨੂੰ ਅਚਾਨਕ ਨਕਲੀ ਬੀਜ ਯਾਦ ਆ ਗਿਆ – ਕੰਗ

ਕੇਂਦਰ ਸਰਕਾਰ ਫਸਲ ਚੁੱਕਣ ਵਿਚ ਫੇਲ ਹੋ ਰਹੀ ਸੀ ਤਾਂ ਰਵਨੀਤ ਬਿੱਟੂ ਨੂੰ ਅਚਾਨਕ ਨਕਲੀ ਬੀਜ ਯਾਦ ਆ ਗਿਆ – ਕੰਗ

Punjab News
ਚੰਡੀਗੜ੍ਹ, 26 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ ਝੂਠ ਬੋਲ ਰਹੇ ਹਨ। ਬੀਜ ਦਾ ਕੋਈ ਮੁੱਦਾ ਹੀ ਨਹੀਂ ਹੈ। ਜੇਕਰ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਸਰਕਾਰ ਨੇ ਝੋਨੇ ਦੀ ਫਸਲ ਖਰੀਦਣ ਲਈ ਸੀਸੀਐਲ ਲਿਮਿਟ ਕਿਵੇਂ ਜਾਰੀ ਕੀਤੀ? ਜੇਕਰ ਬੀਜਾਂ ਦਾ ਮਸਲਾ ਹੁੰਦਾ ਤਾਂ ਕੇਂਦਰ ਸਰਕਾਰ ਪੈਸੇ ਜਾਰੀ ਹੀ ਨਹੀਂ ਕਰਦੀ। ਇਹ ਸਿਰਫ ਭੰਬਲਭੂਸਾ ਫੈਲਾਉਣ ਲਈ ਕਿਹਾ ਜਾ ਰਿਹਾ ਹੈ।ਕੰਗ ਨੇ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਸਾਰੇ ਸਬੰਧਤ ਅਦਾਰਿਆਂ ਦੀ ਸਹਿਮਤੀ ਤੋਂ ਬਾਅਦ ਪੀ.ਆਰ.-126 ਬਣਾਇਆ ਗਿਆ ਹੈ। ਇਸ ਵਿੱਚ ਰਾਈਸ ਮਿੱਲਰ ਵੀ ਹੈ ਅਤੇ ਇਸ ਨੂੰ ਕੇਂਦਰ ਸਰਕਾਰ ਨੇ ਵੀ ਮਨਜ਼ੂਰੀ ਦਿੱਤੀ ਹੈ। ਜਦੋਂ ਵੀ ਪੀਏਯੂ ਕੋਈ ਨਵਾਂ ਬੀਜ ਤਿਆਰ ਕਰਦਾ ਹੈ, ਤਾਂ ਇਹ ਸਭ ਦੀ ਸਹਿਮਤੀ ਲੈਣ ਤੋਂ ਬਾਅਦ ਹੀ ਅਜਿਹਾ ਕਰਦਾ ਹੈ। ਇਹ ਬੀਜ ਪੰਜਾਬ ਵਿੱਚ 7 ​​ਸਾਲਾਂ ਤੋਂ ਬੀਜਿਆ ਜਾ ਰਿਹਾ ਹੈ, ਅੱਜ ਤੱਕ ਕੋਈ ਸਮੱਸਿਆ ਨਹੀਂ ਆਈ, ਹੁਣ ਜਦੋਂ ਕੇਂ...
ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

Punjab News
ਚੰਡੀਗੜ੍ਹ, 26 ਅਕਤੂਬਰ : ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਹਾਲ ਹੀ ਦੇ ਦਿਨਾਂ ਵਿੱਚ, ਸਰਕਾਰ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਆਬਕਾਰੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਕਾਰਨ ਰੋਜ਼ਾਨਾ ਛਾਪੇਮਾਰੀ ਕਰ ਰਹੇ ਹਨ।  ਇਸ ਨਾਲ ਵਪਾਰੀਆਂ ਅਤੇ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਅਰੋੜਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਕਾਰੋਬਾਰਾਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਬਾਜ਼ਾਰਾਂ ਵਿੱਚ ਵਪਾਰ ਅਤੇ ਖ਼ਰੀਦਦਾਰੀ ਨੂੰ ਉਤਸ਼ਾਹਿਤ ਕਰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਇਸ ਸਮੇਂ ਦੌਰਾਨ ਕਿਸੇ ਨੂੰ ਵੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਸਰਕਾਰ ਨੇ ਆਬ...
ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

Punjab News
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀ...
ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

Punjab News
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅ...
ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

Punjab News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਇੱਕ ਹੋਰ ਯਤਨ ਤਹਿਤ ਪੰਜਾਬ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਅਤੇ ਗੁਰਦਾਸਪੁਰ ਪੁਲਿਸ ਨੇ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਦੋ ਸਾਲਾਂ ਲਈ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਇਹ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦਾ ਪਹਿਲਾ ਮਾਮਲਾ ਹੈ ਜਿਸ ਵਿੱਚ ਪੀ.ਆਈ.ਟੀ.-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਦੇ ਤਹਿਤ ਸਮਰੱਥ ਅਥਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ...
ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

Punjab News
ਚੰਡੀਗੜ੍ਹ, 25 ਅਕਤੂਬਰ: ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ.  ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ...
ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

Punjab News
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰ...
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

Punjab News
ਚੰਡੀਗੜ੍ਹ, 25 ਅਕਤੂਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ 'ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ਵਿੱਚ ਨੂੰ ਘਰੇਲੂ ਕੁਨੈਕਸ਼ਨ ਅਤੇ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ 'ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲੀ ਜਗ੍ਹਾ ਵਿੱਚ ਜਾਰ...