Monday, June 29Malwa News
Shadow

Punjab News

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

Punjab News
ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨ...
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

Punjab News
ਚੰਡੀਗੜ੍ਹ, ਅਕਤੂਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸ਼ਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਗੋਇਲ ਨੇ ਮੁੱਖ ਦਫਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖ...
ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਗੁਜਰਾਤ ਵਿੱਚ ਭਾਜਪਾ ਦੀ ਨਿਸ਼ਕਿਰਿਅਤਾ ‘ਤੇ ਚੁੱਕੇ ਸਵਾਲ

ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਗੁਜਰਾਤ ਵਿੱਚ ਭਾਜਪਾ ਦੀ ਨਿਸ਼ਕਿਰਿਅਤਾ ‘ਤੇ ਚੁੱਕੇ ਸਵਾਲ

Punjab News
ਚੰਡੀਗੜ੍ਹ, 24 ਅਕਤੂਬਰ : 'ਆਮ ਆਦਮੀ ਪਾਰਟੀ 'ਆਪ' ਪੰਜਾਬ  ਦੇ ਬੁਲਾਰੇ ਐਡਵੋਕੇਟ ਬਿਕਰਮ ਜੀਤ ਪਾਸੀ ਨੇ ਭਾਰਤ ਵਿੱਚ ਨਸ਼ਿਆਂ ਦੇ ਵਿਆਪਕ ਮੁੱਦਿਆਂ ਅਤੇ ਨਸ਼ਿਆਂ ਦੇ ਗਠਜੋੜ ਵਿੱਚ ਵਿਰੋਧੀ ਸਿਆਸੀ ਆਗੂਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਾਜਪਾ ਆਗੂ ਸਤਿਕਾਰ ਕੌਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਲੈਕੇ ਭਾਜਪਾ ਨੂੰ ਘੇਰਿਆ।  ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਅਧੀਨ ਨਸ਼ਿਆਂ ਦੇ ਕਾਰੋਬਾਰ 'ਚ ਸਿਆਸੀ ਤਾਕਤਾਂ ਸ਼ਾਮਲ ਹਨ।  "ਪੰਜਾਬ ਵਿੱਚ "ਆਪ" ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਜਦਕਿ ਭਾਜਪਾ ਅੱਖਾਂ ਬੰਦ ਕਰੀ ਬੈਠੀ ਹੈ।" ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਡਰੱਗ ਮਾਫੀਆ ਨੂੰ ਪੰਜਾਬ 'ਚ ਆਪਣੇ ਪੈਰ ਜਮਾਉਣ ਦੀ ਖੁੱਲ੍ਹ ਦਿੱਤੀ ਅਤੇ ਹੁਣ ਸਾਬਕਾ ਕਾਂਗਰਸੀ ਵਿਧਾਇਕ ਤੇ ਮੌਜੂਦਾ ਭਾਜਪਾ ਮੈਂਬਰ ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਇਕ ਵਾਰ ਫਿਰ ਇਨ੍ਹਾਂ ਸਾਰੀਆਂ ਪਾਰਟੀਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਪਾਸੀ ਨੇ ਕਿਹਾ ਕਿ ਡਰੱਗ ਸਪਲਾਈ ਦੀ ਚੇਨ ਰਾਜ ਭਰ ਵਿੱਚ ਕੰਮ ਕਰਦੀ ਹੈ, ਖਾਸ ਤੌਰ 'ਤੇ ਗੁਜਰਾਤ ਨੂੰ ਉਜਾਗਰ...
ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

Punjab News
ਚੰਡੀਗੜ੍ਹ, 24 ਅਕਤੂਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।  ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

Punjab News
ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕ...
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

Punjab News
ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ  ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ। ਇਸ ਦੌਰਾਨ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ। ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕ...
ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

Punjab News
ਚੰਡੀਗੜ, 23 ਅਕਤੂਬਰ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ...
ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

Punjab News
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ। ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ...
ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

Punjab News
ਚੰਡੀਗੜ੍ਹ, 23 ਅਕਤੂਬਰ : ਕੇਂਦਰ ਸਰਕਾਰ ਨਾਲ ਸ਼ੈਲਰ ਮਾਲਕਾਂ ਦੀ ਮੀਟਿੰਗ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।  ਪਾਰਟੀ ਨੇ ਕਿਹਾ ਕਿ ਕੇਂਦਰ ਸਾਰੀ ਸਮੱਸਿਆ ਤੋਂ ਜਾਣੂ ਸੀ, ਫਿਰ ਇੰਨੀ ਦੇਰੀ ਕਿਉਂ ਕੀਤੀ ਗਈ?  ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇੰਨੇ ਦਿਨ ਕਿਉਂ ਤੰਗ ਕੀਤਾ ਗਿਆ? ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਆੜ੍ਹਤੀ-ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ।  ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ ਪਰ ਕੇਂਦਰ ਸਰਕਾਰ ਕੁਝ ਨਹੀਂ ਕਰ ਰਹੀ।  ਕੇਂਦਰ ਸਰਕਾਰ ਇੰਨੇ ਦਿਨਾਂ ਬਾਅਦ ਕੁੰਭਕਰਨ ਦੀ ਨੀਂਦ ਤੋਂ ਜਾਗੀ ਅਤੇ ਫਿਰ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ। ਇਹ ਵੀ ਭਾਜਪਾ ਦਾ ਦਿਖਾਵਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਪ੍ਰਤੀ ਜ਼ਹਿਰੀਲੀ ਸੋਚ ਅਤੇ ਕਿਸਾਨਾਂ ਪ੍ਰਤੀ ਬਦਲੇ ਦੀ ਭਾਵਨਾ ਕਾਰਨ ਅੱਜ ਅਜਿਹੀ ਸਥਿਤੀ ਪੈਦਾ ਹੋਈ ਹੈ। ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈਣਾ ਚਾਹੁੰਦੀ ਹੈ।   'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ...
ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 22 ਅਕਤੂਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨ...