Monday, June 29Malwa News
Shadow

Punjab News

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਗੋਦਾਮ ਖਾਲੀ ਨਹੀ ਕਰ ਰਿਹਾ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੇਂਦਰ ਸਰਕਾਰ ਨੇ ਜੋ ਹਾਲਤ ਕੀਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਇਸ ਗੱਲ ਦਾ ਜਵਾਬ ਵੀ ਉਹ ਕੇਂਦਰ ਸਰਕਾਰ ਨੂੰ ਬਹੁਤ ਜਲਦੀ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਦੇ ਜੋ ਹਾਲਾਤ ਬਣਾਏ ਗਏ...
ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

Punjab News
ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ। ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪ...
ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਡਾ ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਦੀਵਾਲੀ ਦੇ ਮੌਕੇ ਪੰਜਾਬ ਦੇ 19 ਜ਼ਿਲਿਆਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ , ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਐਸ ਏ ਐਸ ਨਗਰ, ਤਰਨਤਾਰਨ  ਵਿੱਚ ਸਵੱਛਤਾ ਪੰਦਰਵਾੜੇ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸ...
ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹਜ਼ਾ...
ਕੱਲ੍ਹ ਹੋਵੇਗੀ 20 ਹਜਾਰ ਸਰਕਾਰੀ ਸਕੂਲਾਂ ‘ਚ ਪੀ.ਟੀ.ਐਮ.

ਕੱਲ੍ਹ ਹੋਵੇਗੀ 20 ਹਜਾਰ ਸਰਕਾਰੀ ਸਕੂਲਾਂ ‘ਚ ਪੀ.ਟੀ.ਐਮ.

Punjab News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ...
ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ

ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ

Punjab News
ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ...
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦ ਬਣਦੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅ...
ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਈ ਅਧਿਆਪਕਾਂ ਵੱਲੋਂ ਭਗਵੰਤ ਮਾਨ ਤੇ ਹਰਜੋਤ ਬੈਂਸ ਦੀ ਪ੍ਰਸੰਸਾ

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਈ ਅਧਿਆਪਕਾਂ ਵੱਲੋਂ ਭਗਵੰਤ ਮਾਨ ਤੇ ਹਰਜੋਤ ਬੈਂਸ ਦੀ ਪ੍ਰਸੰਸਾ

Punjab News
ਨਵੀਂ ਦਿੱਲੀ 18 ਅਕਤੂਬਰ: ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ।ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਫਿਰੋਜ਼ਪੁਰ ਤੋਂ ਅਧਿਆਪਕ ਵਿਨੇ ਸ਼ਾਤਨਾ ਨੇ ਕਿਹਾ ਕਿ ਉਹ ਬੀਤੇ 23 ਸਾਲਾਂ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਿਹਾ ਹੈ ਅਤੇ ਫਿਨਲੈਂਡ ਜਾਣ ਦਾ ਮੌਕਾ ਮਿਲਣ ਨਾਲ ਉਸ ਨੂੰ ਬਹੁਤ ਖੁਸ਼ੀ ਹੋਈ ਹੈ।ਇਸ ਮੌਕੇ ਪਟਿਆਲਾ ਤੋਂ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਅਧਿਆਪਕਾਂ ਨੂੰ ਆਪਣੀ ਮੁਹਾਰਤ ਨਿਖਾਰਨ ਲਈ ਕਦੇ ਅਜਿਹਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਪਹਿਲੀ ਵਾਰ ਉਸ ਨੂੰ ਮੁੱਖ ਮੰਤਰੀ ਅਤੇ...
ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

Punjab News
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ। ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀ ਸ਼ੁਰੂਆਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ (ਪਟਵਾਰਖਾਨਿਆਂ) ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਸਟਾਫ਼ ਅਤੇ ਆਉਣ-ਜਾਣ ਵਾਲਿਆਂ ਲਈ ਪਖਾਨੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਪਾਣੀ ਨੂੰ ਵਡਮੁੱਲਾ ਸਰੋਤ ਦੱਸਦਿਆਂ ਸ ਮੁੰਡੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜੁਰਮਾਨਾ ਕਰਕੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਸਾਰੇ ਘਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ...
ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

Punjab News
ਸੁਲਤਾਨਪੁਰ ਲੋਧੀ , 18 ਅਕਤੂਬਰ : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ “ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ”। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਦੇ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਥੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਉਦਘਾਟਨ ਕੀਤੇ ਗਏ ਸੀਵਰੇਜ ਟਰੀਟਮੈਂਟ ਪਲਾਂਟ ’ਤੇ 8.85 ਕ...