Monday, June 29Malwa News
Shadow

Punjab News

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

Punjab News
ਪਠਾਨਕੋਟ, 17 ਅਕਤੂਬਰ :  ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ।       ਕੈਬਨਿਟ ਮੰਤਰੀ ਪੰਜਾਬ ਸ਼੍ਰੀ  ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹ...
ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

Punjab News
ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੇਲਾਂ ਵਿੱਚ ਕੈਦੀਆਂ ਦੀ ਵੱਧ ਤਾਦਾਦ ਦ...
19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 16 ਅਕਤੂਬਰ: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।...
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

Punjab News
ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।  ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ...
ਸਰਬਸੰਮਤੀ ਨਾਲ ਚੁਣੇ ਗਏ ਸਰਪੰਚਾਂ ਨੂੰ ਹੋਵੇਗਾ ਫਾਇਦਾ: ਨੀਲ ਗਰਗ

ਸਰਬਸੰਮਤੀ ਨਾਲ ਚੁਣੇ ਗਏ ਸਰਪੰਚਾਂ ਨੂੰ ਹੋਵੇਗਾ ਫਾਇਦਾ: ਨੀਲ ਗਰਗ

Punjab News
 ਚੰਡੀਗੜ੍ਹ, 16 ਅਕਤੂਬਰ:  ਆਮ ਆਦਮੀ ਪਾਰਟੀ (ਆਪ) ਨੇ ਪੰਚਾਇਤੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਅਤੇ ਉਤਸ਼ਾਹ ਨਾਲ ਭਾਗ ਲੈਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪਾਰਟੀ ਨੇ ਚੋਣਾਂ ਨੂੰ ਸਫਲਤਾਪੂਰਵਕ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਚੋਣ ਕਮਿਸ਼ਨ ਦੀ ਵੀ ਸ਼ਲਾਘਾ ਕੀਤੀ।  ਪਾਰਟੀ ਦਫਤਰ ਤੋਂ ਬੁੱਧਵਾਰ ਨੂੰ ਜਾਰੀ ਬਿਆਨ 'ਚ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਲੋਕਾਂ ਨੂੰ ਕੀਤੀ ਅਪੀਲ ਦਾ ਕਾਫੀ ਅਸਰ ਪਿਆ ਹੈ।  ਸੂਬੇ ਦੀਆਂ ਕੁੱਲ 13237 ਪੰਚਾਇਤਾਂ ਵਿੱਚੋਂ 3800 ਦੇ ਕਰੀਬ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। 48 ਹਜ਼ਾਰ ਤੋਂ ਵੱਧ ਪੰਚ ਨਿਰਵਿਰੋਧ ਚੁਣੇ ਗਏ। ਇਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਅਤਾ ਨੂੰ  ਦਰਸਾਉਂਦਾ ਹੈ। ਨੀਲ ਗਰਗ ਨੇ ਕਿਹਾ ਕਿ ਪੰਚਾਇਤਾਂ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸੂਬੇ ਦੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਅਹਿਮ ਰਹੀ ਹੈ। ਇਸੇ ਕਰਕੇ ਮਾਨ ਸਰਕਾਰ ਨ...
ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

Punjab News
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ 'ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਾਬੰਦੀਆਂ ਅਤੇ ਨਿਯਮਾਂ ਨੂੰ ਲਾਗ...
ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

Punjab News
ਚੰਡੀਗੜ੍ਹ, 14 ਅਕਤੂਬਰ: 'ਸਾਈਬਰ ਹੈਲਪਲਾਈਨ 1930' ਨੂੰ ਹੋਰ ਮਜ਼ਬੂਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਈਬਰ ਵਿੱਤੀ ਧੋਖਾਧੜੀ ਦੀ ਸਮੇਂ ਸਿਰ ਰਿਪੋਰਟ ਕਰਨ ਵਿੱਚ ਲੋਕਾਂ ਦੀ ਮਦਦ ਕਰਨ ਵਾਸਤੇ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਲਈ ਲੋਕਾਂ ਦੀ ਸਹਾਇਤਾ ਵਾਸਤੇ 'ਸਾਈਬਰ ਮਿੱਤਰ ਚੈਟਬੋਟ' ਵੀ ਲਾਂਚ ਕੀਤਾ।ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਉਦਘਾਟਨ ਦੌਰਾਨ 1930 'ਤੇ ਟ੍ਰਾਇਲ ਕਾਲ ਕਰਕੇ ਹੈਲਪਲਾਈਨ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ।ਜ਼ਿਕਰਯੋਗ ਹੈ ਕਿ ਸਾਈਬਰ ਹੈਲਪਲਾਈਨ 1930 ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4ਸੀ) ਅਧੀਨ ਗ੍ਰਹਿ ਮੰਤਰਾਲੇ ਦੀ ਇੱਕ ਨਾਗਰਿਕ ਵਿੱਤੀ ਸਾਈਬਰ ਧੋਖਾਧੜੀ ਸਬੰਧੀ ਰਿਪੋਰਟਿੰਗ ਅਤੇ ਪ੍ਰਬੰਧਨ ਪ੍ਰਣਾਲੀ (ਸੀਐਫਸੀਐਫਆਰਐਮਐਸ) ਹੈ, ਜਿਸ ਨਾਲ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਦੇ ਪੈਸਿਆਂ ਨੂੰ ਦੋਸ਼ੀਆਂ/ਸ਼ੱਕੀਆਂ ...
ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ

Punjab News
ਲੁਧਿਆਣਾ, 14 ਅਕਤੂਬਰ :  ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ।  ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।  ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨ...
ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

Punjab News
ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾ...
ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

Punjab News
ਚੰਡੀਗੜ੍ਹ, 14 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ ਪ੍ਰੀਕ੍ਰਿਆ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਲਈ ਕਿਹਾ ।                  ਚੋਣ ਆਬਜ਼ਰਵਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਅਮਲਾ ਆਪਣੀ ਡਿਊਟੀ ਪੂਰੀ ਤਰ੍ਹਾਂ ਤਿਆਰੀ ਕਰਕੇ ਤੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਮੌਕੇ ਚੋਣ ਜਾਬਤੇ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ, ਅਨੁਸ਼ਾਸਨਹੀਣਤਾ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕ੍ਰਿਆ ਵਿ...