Monday, June 29Malwa News
Shadow

Punjab News

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

Punjab News
ਐਸ.ਏ.ਐਸ. ਨਗਰ (ਮੁਹਾਲੀ) 9 ਅਕਤੂਬਰ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ੍ਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਬਿਹਤਰ ਨਾਗਰਿਕ ਸੇਵਾਵਾਂ ਦੇਣਾ ਪ੍ਰਮੁੱਖ ਪਹਿਲ ਹੈ ਅਤੇ ਇਸੇ ਵਚਨਬੱਧਤਾ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ। ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਹੁਲ ਤਿਵਾੜੀ ਵੱਲੋਂ ਕੈਬਨਿਟ ਮੰਤਰੀ ਸ੍ਰੀ ਮੁੰਡੀਆ ਨੂੰ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਵੱਲੋਂ ਜਾਇਦਾਦ ਦੀ ਆਕਸ਼ਨ ਰਾਹੀਂ 3000 ਕਰੋੜ ਰੁਪਏ ਮਾਲੀਆ ਜੁਟਾਇਆ ਗਿਆ ਅਤੇ ਆਉਂਦੇ ਸਮੇਂ ਵਿੱਚ 1500 ਕਰੋੜ ਰੁਪਏ ਹੋਰ ਕਮਾਉਣ ਦਾ ਟੀਚਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿ...
ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ। https://youtu.be/62pFnHKWXv4?si=fU6CIaA3Mzm_l_ux...
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ। ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨ...
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 7 ਅਕਤੂਬਰ: ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ...
ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

Punjab News
ਚੰਡੀਗੜ੍ਹ, 6 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ...
ਪੰਜਾਬ ਵਿੱਚ ਵਿਕਾਸ: ਭਗਵੰਤ ਮਾਨ ਸਰਕਾਰ ਦੇ ਢਾਈ ਸਾਲ

ਪੰਜਾਬ ਵਿੱਚ ਵਿਕਾਸ: ਭਗਵੰਤ ਮਾਨ ਸਰਕਾਰ ਦੇ ਢਾਈ ਸਾਲ

Punjab Development, Punjab News
By Nirmal Sadhanwalia ਚੰਡੀਗੜ੍ਹ, 5 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਅੰਜਾਮ ਦਿੱਤਾ ਹੈ। ਇਹਨਾਂ ਪ੍ਰੋਜੈਕਟਾਂ ਦਾ ਉਦੇਸ਼ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।ਸਿੱਖਿਆ ਖੇਤਰ ਵਿੱਚ ਸੁਧਾਰਸਰਕਾਰ ਨੇ "ਸਕੂਲ ਆਫ਼ ਐਮੀਨੈਂਸ" ਪ੍ਰੋਗਰਾਮ ਤਹਿਤ 117 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ। ਇਹਨਾਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਡਿਜੀਟਲ ਕਲਾਸਰੂਮ, ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਸਿਹਤ ਸੇਵਾਵਾਂ ਦਾ ਵਿਸਤਾਰਮੁੱਖ ਮੰਤਰੀ ਦੀ ਫਲੈਗਸ਼ਿਪ ਯੋਜਨਾ "ਆਮ ਆਦਮੀ ਕਲੀਨਿਕ" ਤਹਿਤ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਰੁਜ਼ਗਾਰ ਸਿਰਜਣਾਸਰਕਾਰ ਨੇ "ਘਰ ਘਰ ਰੋਜ਼ਗਾਰ" ਯੋਜਨਾ ਤਹਿਤ ਲਗਭਗ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਨਵੇਂ ਉਦਯੋਗਿਕ ਪਾਰਕਾਂ ਦੀ ਸਥਾਪਨ...
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉ...
ਫਿਨਲੈਂਡ ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਆਨਲਾਈਨ ਅਪਲਾਈ

ਫਿਨਲੈਂਡ ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਆਨਲਾਈਨ ਅਪਲਾਈ

Punjab News
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।  ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅ...
ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ 8,000 ਰੁਪਏ

ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ 8,000 ਰੁਪਏ

Hot News, Punjab News
ਚੰਡੀਗੜ, 2 ਅਕਤੂਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ...
ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ

ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ

Punjab News
ਚੰਡੀਗੜ੍ਹ, 1 ਅਕਤੂਬਰ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ  ਸਿੱਧੀ ਗੱਲ ਕਰਦਿਆਂ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਫੰਡਾਂ ਦਾ ਕੋਈ ਡਾਇਵਰਸ਼ਨ ਜਾਂ ਗ਼ਲਤ ਇਸਤੇਮਾਲ ਨਹੀਂ ਕੀਤਾ ਗਿਆ , ਸਗੋਂ ਇਸ ਸਕੀਮ ਤਹਿਤ ਕੇਂਦਰ ਸਰਕਾਰ ਵੱਲ ਪੰਜਾਬ  ਦੇ 249 ਕਰੋੜ ਰੁਪਏ ਹਾਲੇ ਵੀ ਬਕਾਇਆ ਹਨ।   ਸਿਹਤ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ  ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਜੋ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਸਾਰੇ ਤੱਥ ਸਾਫ਼  ਤੇ ਸਪੱਸ਼ਟ ਤੌਰ ’ਤੇ ਲੋਕਾਂ ਦੇ ਸਾਹਮਣੇ ਆ ਸਕਣ।   20 ਅਗਸਤ, 2019 ਨੂੰ ਲਾਂਚ ਕੀਤੀ ਗਈ , ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ , ਹਰ ਸਾਲ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਪ੍ਰਦਾਨ ਕਰਦੀ ਹੈ। ਪੰਜਾਬ ਨੇ, 44.99 ਲੱਖ ਪਰਿਵਾਰਾਂ ਨੂੰ ਕਵਰ ਕਰਕੇ ਅਤੇ 772 ਹਸਪਤਾਲਾਂ ਨੂੰ ਸੂਚੀਬਧ ਕੀਤਾ ਹੈ  ...