Monday, June 29Malwa News
Shadow

Punjab News

ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

Punjab News
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ 'ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐਸ ਖਰਬੰਦਾ, ਏਡੀਜੀਪੀ...
ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚਕ

ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚਕ

Punjab News
ਚੰਡੀਗੜ੍ਹ, 1 ਅਕਤੂਬਰ: ਪਟਿਆਲਾ ਜ਼ਿਲ੍ਹੇ ਦਾ ਕਿਸਾਨ  ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ।  ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਟਰਾਂਸਪੋਰਟ ਅਤੇ ਲੇਬਰ ਦੇ ਪ੍ਰ...
ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਲਈ ਵਚਨਬੱਧ: ਵਿਨੀਤ ਵਰਮਾ

ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਲਈ ਵਚਨਬੱਧ: ਵਿਨੀਤ ਵਰਮਾ

Punjab News
ਚੰਡੀਗੜ੍ਹ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਦਾ ਸਮਰਥਨ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਹ ਮੀਟਿੰਗ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਨਿਲ ਠਾਕੁਰ ਦੇ ਨਿਰਦੇਸ਼ਾਂ ਹੇਠ ਬੁਲਾਈ ਗਈ ਸੀ। ਵਿਨੀਤ ਵਰਮਾ ਨੇ ਮੁੜ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਪਾਰੀ ਪੱਖੀ ਮਾਹੌਲ ਸਿਰਜਣ ਅਤੇ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਕੇਂਦਰਿਤ ਹੈ। ਵਪਾਰੀਆਂ ਵੱਲੋਂ ਉਠਾਏ ਗਏ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਅਤੇ ਉਨ੍ਹਾਂ ਚੋਂ ਬਹੁਤਿਆਂ ਨੂੰ ਹੱਲ ਕਰਨ ਲਈ ਫੌਰੀ  ਕਦਮ ਵੀ ਚੁੱਕੇ ਗਏ। ਸੂਬਾ ਸਰਕਾਰ , ਪੰਜਾਬ ਵਿੱਚ ਵਪਾਰਕ ਵਾਤਾਵਰ...
ਭਗਵੰਤ ਮਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ

ਭਗਵੰਤ ਮਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ

Punjab News
ਚੰਡੀਗੜ੍ਹ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਤੌਰ 'ਤੇ ਐਫ.ਸੀ.ਆਈ. ਨੂੰ 31 ਮਾਰਚ ਤੱਕ ਮਿੱਲਾਂ ਤੋਂ ਚੌਲ ਮਿਲ ਜਾਂਦੇ ਹਨ ਪਰ ਸਾਉਣੀ ਸੀਜ਼ਨ 2023-24 ਦੌਰਾਨ ਐਫ.ਸੀ.ਆਈ. ਮਿੱਲਾਂ ਤੋਂ ਆਏ ਚੌਲਾਂ ਲਈ ਜਗ੍ਹਾ ਮੁਹੱਈਆ ਨਹੀਂ ਕਰ ਸਕੀ ਅਤੇ ਇਸ ਲਈ ਡਿਲੀਵਰੀ ਦੀ ਮਿਆਦ 30 ਸਤੰਬਰ 2024 ਤੱਕ ਵਧਾਉਣੀ ਪਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਾਤ ਵਿੱਚ ਪੰਜਾਬ ਦੇ ਮਿੱਲ ਮਾਲਕ 2024-25 ਦੇ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਚੁਕਾਈ ਅਤੇ ਸਟੋਰ ਕਰਨ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਹਰ ਮਹੀਨੇ ਕਵਰਡ ਸਟੋਰੇਜ ਵਿੱਚੋਂ ਘੱਟੋ-ਘੱਟ 20 ਲੱਖ ਮੀਟਰਕ ਟਨ ਚੌਲ/ਕਣਕ ਨੂੰ ਪੰਜਾਬ ਤੋਂ ਬਾਹਰ ਭੇਜਿਆ ਜਾਵੇ। ਮੁੱਖ ਮੰਤਰੀ ਨ...
ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਲੇਬਰ ਚਾਰਜ ਵਿੱਚ ਵਾਧੇ ਦਾ ਐਲਾਨ

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਲੇਬਰ ਚਾਰਜ ਵਿੱਚ ਵਾਧੇ ਦਾ ਐਲਾਨ

Punjab News
ਚੰਡੀਗੜ੍ਹ, 1 ਅਕਤੂਬਰ: ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।&n...
ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

Punjab News
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ...
30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ

30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ

Punjab News
ਚੰਡੀਗੜ੍ਹ, 1 ਅਕਤੂਬਰ : ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

Punjab News
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤ...
ਸੰਧਵਾ ਨੇ ਕੀਤਾ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਸੰਧਵਾ ਨੇ ਕੀਤਾ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

Punjab News
ਚੰਡੀਗੜ੍ਹ, 30 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ  ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ। ਸਪੀਕਰ ਸ. ਸੰਧਵਾਂ ਨੇ ਗੁਰਸੀਰਤ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ...
Artificial Intelligence to Play a Role in Shaping a Sustainable Future

Artificial Intelligence to Play a Role in Shaping a Sustainable Future

Punjab News
Kapurthala : Pushpa Gujral Science City celebrated Green Consumer Day with the aim to promote sustainable choices and foster eco-friendly living to reduce environmental footprint and contribute to a cleaner, greener planet. Dr. Rajesh Grover, Director, Science City giving introductory remarks at the occasion said that Artificial Intelligence (AI)  has the potential to play a transformative role in protecting our environment by providing smarter, more efficient solutions to various environmental challenges. He highlighted the transformative impact of AI in promoting energy efficiency, monitoring and managing natural resources, climate change mitigation, smarter waste and wildlife management. Further, through intelligent decision-making, AI has the potential to support sustainable pr...