Monday, June 29Malwa News
Shadow

Punjab News

ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Punjab News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ। Punjab Rural Development and Panchayat Minister Tarunpreet S...
ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

Punjab News
ਚੰਡੀਗੜ੍ਹ, 24 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ 'ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛ...
ਹੁਣ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘੱਟ ਗਈ ਹੈ – ਨੀਲ ਗਰਗ

ਹੁਣ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘੱਟ ਗਈ ਹੈ – ਨੀਲ ਗਰਗ

Punjab News
ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 16 ਮਾਰਚ 2022 (ਜਿਸ ਦਿਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ) ਬਹੁਤ ਵੱਡੀ ਸਫਲਤਾ ਦਾ ਦਿਨ ਹੈ। ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ। ਮੰਗਲਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਕਰੀਬਨ ਹਰ ਰੋਜ਼ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ। ਆਮ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਨਹਿਰੀ ਪਾਣੀ ਸਾਰੇ ਖੇਤਾਂ ਤੱਕ ਪਹੁੰਚ ਸਕਦਾ ਹੈ, ਪਰ ਅੱਜ ਇਹ ਹਕੀਕਤ ਵਿੱਚ ਬਦਲ ਗਿਆ ਹੈ। ਆਮ ਆਦਮੀ ਕਲੀਨਿਕ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਆਈ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹ...
ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ

ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ

Punjab News
ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ)  ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ...
ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Punjab News
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ 'ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੰਡੀਅਨ ਪੁਲਿਸ ਫਾਉਂਡੇਸ਼ਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਅਜਿਹੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਬੁਨਿਆਦੀ ਪਹਿਲਕਦਮੀ ਸ਼ਿਕਾਇਤ ਅਤੇ ਐਫਆਈਆਰ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਪੁਲਿਸ ਕਾਰਵਾਈਆਂ ਅਤੇ ਵਿਵਹਾਰ ਤੇ ਆਚਰਣ ਵਿੱਚ ਸੁਧਾਰ, ਖੱਜਲ-ਖੁਆਰੀ ਨੂੰ ਘਟਾਉਣ, ਬਿਹਤਰ ਨਾਗਰਿਕ ਸੇਵਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ।ਇਸ ਪ੍ਰਾਜੈਕਟ ਦਾ ਰਸਮੀ ਉਦਘਾਟਨ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ (ਪੀਪੀਓਆਈ) ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕ...
ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

Punjab News
ਪਟਿਆਲਾ, 23 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪੱਛੜੇ ...
ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ

ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ

Punjab News
ਚਾਉਕੇ (ਬਠਿੰਡਾ), 23 ਸਤੰਬਰ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ ਵਿੱਚ ਤਿੰਨ, ਪਟਿਆਲਾ ਵਿੱਚ ਛੇ, ਐਸਏਐਸ ਨਗਰ ਮੋਹਾਲੀ ਵਿੱਚ ਪੰਜ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਕਲੀਨਿਕ ਸ਼ਾਮਲ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ ਇਲਾਜ ਲਈ ਪਹੁੰਚੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾ...
70 ਕਰੋੜ ਦੀ ਲਾਗਤ ਨਾਲ ਬਣੇਗਾ ਰੇਲਵੇ ਓਵਰ ਬ੍ਰਿਜ

70 ਕਰੋੜ ਦੀ ਲਾਗਤ ਨਾਲ ਬਣੇਗਾ ਰੇਲਵੇ ਓਵਰ ਬ੍ਰਿਜ

Punjab News
ਤਰਨ ਤਾਰਨ, 22 ਸਤੰਬਰ : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ...
ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ

ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਰਾਜਿੰਦਰ ਕੌਰ 84 ਵਰ੍ਹਿਆਂ ਦੇ ਸਨ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਮਾਂ ਸਮੁੱਚੀ ਲੋਕਾਈ ਲਈ ਪ੍ਰੇਰਣਾਸਰੋਤ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਜਿਊਣ ਦਾ ਅਸਲ ਸਲੀਕਾ ਸਿਖਾਉਂਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਜ਼ਿੰਦਗੀ 'ਚ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। Punjab Information and P...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਹੇ 84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਨ ਮੋਹਾਲੀ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...