Sunday, March 22Malwa News
Shadow

Punjab News

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab News
ਸੰਗਰੂਰ, 13 ਜਨਵਰੀ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਸਾਰੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 207 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ...
‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 13 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 318 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,312 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

Punjab News
ਚੰਡੀਗੜ੍ਹ, 13 ਜਨਵਰੀ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

Punjab News
ਬਰਨਾਲਾ, 11 ਜਨਵਰੀ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾ...
ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

Punjab News
ਚੰਡੀਗੜ੍ਹ, 9 ਜਨਵਰੀ:- ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ 'ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਦਲੇਰਾਨਾ ਅਤੇ ਅਗਾਂਹਵਧੂ ਫ਼ੈਸਲਾ ਲਿਆ ਹੈ। ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ, ਸੂਬਾ ਸਰਕਾਰ ਵੱਲੋਂ ਸਕੂਲ ਪੱਧਰ 'ਤੇ ਰੋਜ਼ਾਨਾ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਨੂੰ ਸਸ਼ਕਤ ਬਣਾ ਕੇ ਉਨ੍ਹਾਂ ਨੂੰ ਇਸ ਕੋਹੜ ਤੋਂ ਦੂਰ ਰੱਖਿਆ ਜਾ ਰਿਹਾ ਹੈ ਕਿਉਂਕਿ ਨਸ਼ੇ ਨੂੰ ਅਸਲ ਵਿੱਚ ਇਸੇ ਪੱਧਰ 'ਤੇ ਹੀ ਠੱਲ੍ਹ ਪਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਵੱਡੇ ਪੱਧਰ 'ਤੇ ਯੋਜਨਾਬੱਧ ਸਮਰੱਥਾ-ਨਿਰਮਾਣ ਪ੍ਰੋਗਰਾਮ ਸਕੂਲ ਪੱਧਰ 'ਤੇ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਿਆਂ ਦੀ ਵਰਤੋਂ ਸਬੰਧੀ ਜੋਖਮਾਂ ਬਾਰੇ ਨੌਜਵਾਨ ਮਨਾਂ ਨੂੰ ਸਕਰਾਤਮਕਤਾ ਵੱਲ ਤਬਦੀਲ ਕਰ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਮੋਹਾਲੀ ਰਾਹੀਂ, ਭਗਵੰਤ ਸਿੰ...
ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

Punjab News
ਚੰਡੀਗੜ੍ਹ, ਜਨਵਰੀ 8:- ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲ...
ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

Punjab News
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਵਾਲਾ ਸਮਾਗਮ ਵੀ ਹੈ, ਜਿਸ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ, ਸੁਚਾਰੂ ਅਤੇ ਆਪਸੀ ਤਾਲਮੇਲ ਨਾਲ ਪੂਰੀਆਂ ਕੀਤੀਆਂ ਜਾਣ। ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਐਸ ਐਸ ਪੀ ਨੇ ਦੱਸਿਆ ਕਿ ਮੇਲੇ ਦੌਰਾਨ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ,ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਟ੍ਰੈਫ਼ਿਕ ਪ੍ਰਬੰਧਾਂ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ,ਪਾਰਕਿੰਗ ਸਥਲਾਂ,&n...
ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

Punjab News
ਮਾਨਸਾ, 6 ਜਨਵਰੀ- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਟਰੈਫਿਕ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਹੋ ਕੇ ਕੁਇੱਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਲੋਕਾਂ ਨੂੰ ਦੋ ਪਹੀਆ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਅਤੇ ਵਹੀਕਲ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

Punjab News
ਪੱਟੀ/ਤਰਨ ਤਾਰਨ, 06 ਜਨਵਰੀ (           ) - ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ। ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹ...
ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

Punjab News
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ। ਉਹਨਾਂ ਨੇ ਕਿਹਾ ਕਿ ਨੰਗਲ ਵਿੱਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਲਈ ਜ਼ਮੀਨੀ ਪੱਧਰ ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਲਦੀ ਹੀ ਨੰਗਲ ਵਿੱਚ ਕਦੰਬਾ ਟੂਰਿਜਮ ਕੰਪਲੈਕਸ ਨੂੰ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸੈਰ ਸਪਾਟਾ ਸੰਨਤ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ, ਜਿਸ ਦੇ ਲਈ ਪਿਛਲੇ ਢਾਈ ਸਾਲ ਦੌਰਾਨ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ।    ਅੱਜ ਨੰਗਲ ਵਿੱਚ ਆਪਣੀ ਰਿਹਾਇਸ਼ 2 ਆਰ ਵੀ ਆਰ  ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਪਿਛਲੇ ਚਾਰ ਸਾਲ ਤੋਂ ਲਗਾਤਾਰ ਚੱਲ ਰਹੇ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ...