Sunday, June 28Malwa News
Shadow

Punjab News

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Punjab News
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲ...
ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

Punjab News
ਬਰਨਾਲਾ, 23 ਮਾਰਚ-         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂ...
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

Punjab News
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

Punjab News
ਚੰਡੀਗੜ੍ਹ, 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ...
ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ

ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ

Punjab News
ਧਮਤਾਨ ਸਾਹਿਬ (ਖਨੌਰੀ), 4 ਮਾਰਚ : ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਇੰਨਾਂ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਟੋਹਾਣਾ ਹਲਕੇ ਤੋਂ ਮੈਂਬਰ ਭਾਈ ਬਲਵਿੰਦਰ ਸਿੰਘ ਖਾਲਸਾ, ਐਡਵੋਕੇਟ ਸ. ਹਰਜੀਤ ਸਿੰਘ ਗਰੇਵਾਲ, ਪ੍ਰਧਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਚੇਅਰਮੈਨ, ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਅਕੈਡਮੀ (ਇਸਮਾ), ਸ. ਸੁਖਚੈਨ ਸਿੰਘ ਕਲਸਾਣੀ, ਜਨਰਲ ਸਕੱਤਰ, ਹਰਿਆਣਵੀ ਗੱਤਕਾ ਐਸੋਸੀਏਸ਼ਨ, ਸ. ਦਿਲਦੀਪ ਸਿੰਘ, ਮੀਤ ਪ੍ਰਧਾਨ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ, ਸ. ਹਰਸਿਮਰਨ ਸਿੰਘ, ਕੋਆਰਡੀਨੇਟਰ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਸ. ਸ਼ੈਰੀ ਸਿੰਘ, ਕੋਆਰਡੀਨੇਟਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਸ. ਪਰਦੀਪ ਸਿੰਘ, ਨੈਸ਼ਨਲ ਗੱਤਕਾ ਕੋਚ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੀ ਹਾਜ਼ਰ ...
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 23 ਫਰਵਰੀ:-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵ...
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

Punjab News
ਮਾਲੇਰਕੋਟਲਾ, 23 ਫਰਵਰੀ:- ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3) BNS ਤਹਿਤ ਦਰਜ ਮਾਮਲੇ ਵਿੱਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ। ਡੀ. ਐਸ. ਪੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਜੈਨ ਮੰਦਰ ਵਿੱਚੋਂ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕਰਵਾਇਆ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਹੋਰ ਦੋ ਹੋਰ ਵਿਅਕਤੀਆਂ— ਮੁਹੰਮਦ ਸਹਿਬਾਜ਼ ਉਰਫ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਾਲੇਰਕੋਟਲਾ — ਨੂੰ ਵੀ ਨਾਮਜ਼ਦ ਕੀਤਾ ਗਿਆ।        ਤਫਤੀਸ਼ ...
ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 23 ਫਰਵਰੀ- ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ 'ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ। ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ 'ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾਂ ...
ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

Punjab News
ਸਹਿਣਾ/ਬਰਨਾਲਾ, 16 ਫਰਵਰੀ-                ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮ੍ਰਿਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਬਰਨਾਲਾ ਦੀ ਦੇਖਰੇਖ ਹੇਠ ਸਹਿਣਾ ਅਤੇ ਬਰਨਾਲਾ ਵਿਖੇ ਕਪਾਹ ਦੀਆਂ ਛਟੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵੱਲੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਤੋਂ ਬਾਅਦ ਬਚੇ ਟੀਂਡਿਆਂ ਦੇ ਵਿਗਿਆਨਕ ਅਤੇ ਸਮੇਂ-ਸਿਰ ਪ੍ਰਬੰਧਨ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਗਈ ਤਾਂ ਜੋ ਫ਼ਸਲ ਨੂੰ ਗੁਲਾਬੀ ਸੂੰਢੀ ਦੇ ਪ੍ਰਕੋਪ ਤੋਂ ਰੋਕਿਆ ਜਾ ਸਕੇ।                 ਉਨ੍ਹਾਂ ਦੱਸਿਆ ਕਿ ਕਪਾਹ ਦੀਆਂ ਛਟੀਆਂ ਖੇਤ ਵਿੱਚ ਖੜ੍ਹੇ ਜਾਂ ਪਏ ਰਹਿਣ ਨਾਲ ਗੁਲਾਬੀ ਸੂੰਡੀ ਅਤੇ ਹੋਰ ਹਾਨੀਕਾਰਕ ਕੀੜੇ ਡੋਡਿਆਂ ਵਿੱਚ ਆਸਾਨੀ ਨਾਲ ਜੀਵਿਤ ਰਹਿੰਦੇ ਹਨ ਅਤੇ ਅਗਲੇ ਮੌਸਮ ਵਿੱਚ ਨਵੀਂ ਫ਼ਸਲ ’ਤੇ ਭਾਰੀ ਹਮਲਾ ਕਰਦੇ ਹਨ। ਇਸ ਨਾਲ ਫ਼ਸਲ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨ ਦੀ ਆਮਦਨ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

Punjab News
ਬਰਨਾਲਾ, 16 ਫਰਵਰੀ-       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।       ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ...