Sunday, September 27Malwa News
Shadow

Punjab News

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

Punjab News
ਚੰਡੀਗੜ੍ਹ, 14 ਸਤੰਬਰ : ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਮੈਗਾ ਈਵੈਂਟ ਦਾ ਉਦੇਸ਼ ਪੰਜਾਬ ਸੂਭੇ ਭਰ ਵਿੱਚ ਲੰਬਿਤ ਮੁਕੱਦਮਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਹੈ। ਇਸ ਕੌਮੀ ਲੋਕ ਅਦਾਲਤ ਦੌਰਾਨ 22 ਜ਼ਿਲ੍ਹਿਆਂ ਵਿੱਚ 366 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ ਨਿਪਟਾਰੇ ਲਈ 3,76,000 ਤੋਂ ਵੱਧ ਕੇਸ ਪੇਸ਼ ਕੀਤੇ ਗਏ। ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਲਗਾਈ ਕੌਮੀ ਲੋਕ ਅਦਾਲਤ ਦਾ ਉਦੇਸ਼ ਨਾ ਸਿਰਫ਼ ਲੰਬਿਤ ਮੁਕੱਦਮਿਆਂ ਦੇ ਬੋਝ ਨੂੰ ਘਟਾਉਣਾ ਹੈ ਬਲਕਿ ਮੁਕੱਦਮੇ ਤੋਂ ਪਹਿਲਾਂ ਹੀ ਕੇਸ ਦੇ ਨਿਪਟਾਰਾ ਨੂੰ ਉਤਸ਼ਾਹਿਤ ਕਰਨ ਦਾ ਯਤਨ ਕਰਨਾ ਹ...

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

Punjab News
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮ...

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ 9 ਨਵੇਂ ਹੈਲਥਕੇਅਰ ਸਕਿੱਲ ਡਿਵੈਲਪਮੈਂਟ ਕੋਰਸਾਂ ਨੂੰ ਪ੍ਰਵਾਨਗੀ

Punjab News
ਫ਼ਰੀਦਕੋਟ, 13 ਸਤੰਬਰ 2024: ਪੰਜਾਬ ਵਿੱਚ ਸਿਹਤ ਸੰਭਾਲ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.), ਫ਼ਰੀਦਕੋਟ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ.(ਡਾ.) ਰਾਜੀਵ ਸੂਦ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਇੱਕ ਉੱਚ- ਪੱਧਰੀ ਵਰਚੁਅਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਵਿਸ਼ੇਸ਼ ਹੈਲਥਕੇਅਰ ਟਰੇਨਿੰਗ ਰਾਹੀਂ ਆਪਣੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਰਾਜ ਦੇ ਵਿਜ਼ਨ ਦੇ ਅਨੁਸਾਰ ਨਵੀਆਂ ਪਹਿਲਕਦਮੀਆਂ ਨੂੰ ਅੰਤਿਮ ਰੂਪ ਦੇਣਾ ਸੀ।ਮੀਟਿੰਗ ਦੌਰਾਨ, BFUHS ਦੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੈਲਥਕੇਅਰ ਸੈਕਟਰ ਵਿੱਚ 9 ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਪ੍ਰਵਾਨਗੀ ਦਿੱਤੀ ਗਈ। ਇਹ ਕੋਰਸ ਸਿਹਤ ਸੰਭਾਲ ਪੇਸ਼ੇਵਰਾਂ ਦੇ ਚਾਹਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਵਿਹਾਰਕ ਹੁਨਰ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ, ਅਤੇ ਪੰਜਾਬ ਦੇ ਵਸਨੀਕਾਂ ਲਈ ਇਹ ਪੂਰੀ ਤਰ੍ਹਾਂ ਮੁਫਤ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਿਹਾਇਸ਼ ਬਿਨ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

Punjab News
ਚੰਡੀਗੜ੍ਹ, 12 ਸਤੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾ...

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

Punjab News
ਚੰਡੀਗੜ੍ਹ, 12 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇ...

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ  

Punjab News
ਫ਼ਿਰੋਜ਼ਪੁਰ, 12 ਸਤੰਬਰ : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘‘ਸਾਰਾਗੜ੍ਹੀ ਜੰਗੀ ਯਾਦਗਾਰ’’ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਕਾਰਜ ਤਹਿਤ ਰਾਜ ਵਿੱਚ ਇਤਿਹਾਸਕ ਤੇ...

ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – ਆਪ

Punjab News
ਚੰਡੀਗੜ੍ਹ, 12 ਸਤੰਬਰ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।  'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਚੰਗੇ ਸਬੰਧ ਹਨ। ਨੀਲ ਗਰਗ ਨੇ ਕਿਹਾ ਕਿ ਮਜੀਠੀਆ ਨੂੰ ਲੱਗਦਾ ਹੈ ਕਿ ਜੇਕਰ ਮਾਮਲਾ ਈਡੀ ਕੋਲ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਜਾਵੇਗੀ ਕਿਉਂਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ ਪਰ ਇਸ ਨਾਲ ਉਨ੍ਹਾਂ ਨੂੰ ਬਹੁਤੀ ਰਾਹਤ ਨਹੀਂ ਮਿਲੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ। ਜਿਵੇਂ ਹੀ ਜਾਂਚ ਆਪਣੇ ਸਿਰੇ 'ਤੇ ਪਹੁੰਚੇਗੀ, ਚਲਾਨ ਪੇਸ਼ ਕੀਤਾ ਜਾਵੇਗਾ। ਐਸਆਈਟੀ ਪੂਰੀ ਆਜ਼ਾਦੀ ਨਾਲ ਜਾਂਚ ਕਰ ਰਹੀ ਹੈ ਅਤੇ ਕਰਦੀ ਰਹੇਗੀ। ਨੀਲ ਗਰਗ ਨੇ ਕਿਹਾ ਕਿ ਗੈਂਗਸਟਰ, ਮਾਫੀਆ, ਨਸ਼ਾ ਤਸਕਰ ਅਤੇ ਭ੍ਰਿਸ...

ਰੇਲਵੇ ਪੁਲੀਸ ਨੇ ਬਰਾਮਦ ਕੀਤਾ 4.5 ਕਰੋੜ ਰੁਪਏ ਦਾ ਸੋਨਾ

Punjab News
ਅੰਬਾਲਾ : ਉੱਤਰੀ ਰੇਲਵੇ ਦੀ ਪੁਲੀਸ ਟੀਮ ਨੇ ਚੈਕਿੰਗ ਦੌਰਾਨ ਯਾਤਰੀਆਂ ਕੋਲੋਂ ਚਾਰ ਕਿੱਲੋ 900 ਗ੍ਰਾਮ ਸੋਣਾ ਬਰਾਮਦ ਕੀਤਾ ਹੈ। ਰੇਲਵੇ ਦੇ ਸੂਤਰਾਂ ਅਨੁਸਾਰ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਸਾਢੇ ਚਾਰ ਕਰੋੜ ਰੁਪਏ ਬਣਦੀ ਹੈ।ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਰੇਲਵੇ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੇਲ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅੱਜ ਰੇਲ ਯਾਤਰੀਆਂ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ ਗਿਆ। ਰੇਲਵੇ ਪੁਲੀਸ ਨੇ ਅੰਬਾਲਾ ਕੈਂਟ ਵਿਖੇ ਸਥਿੱਤ ਆਰ ਪੀ ਐਫ ਚੌਂਕੀ ਵਿਚ ਧਾਰਾ 146 ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਆਰ ਪੀ ਐਫ ਵਲੋਂ ਯਾਤਰੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਸੋਨਾ ਕਿੱਥੋਂ ਲਿਆਂਦਾ ਗਿਆ ਅਤੇ ਅੱਗੇ ਕਿੱਥੇ ਲਿਜਾਇਆ ਜਾ ਰਿਹਾ ਸੀ।...

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 11 ਸਤੰਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

Punjab News
ਚੰਡੀਗੜ੍ਹ, 10 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ। ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।  ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।  ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ...