Sunday, September 27Malwa News
Shadow

Punjab News

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਮੰਗ ਕੀਤੀ

Punjab News
ਨਵੀਂ ਦਿੱਲੀ, 10 ਸਤੰਬਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ। ਸ. ਧਾਲੀਵਾਲ ਨੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਠਾਈ ਹੈ, ਜੋ ਕਿ ਲੋਕਾਂ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਰਾਮਦਾਸ ਸਟੇਸ਼ਨ ਨੂੰ ਮੁੜ ਉਸਾਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਵਿਖੇ ਉੱਚ ਪੱਧਰੀ ਪੱਕਾ ਪਲੇਟਫਾਰਮ ਬਣਾਉਣ, ਰੇਲਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਆਸਰਾ/ਸ਼ੈਡ, ਰੋਸ਼ਨੀ ਅਤੇ ਪੱਖੇ ਵਰਗੀਆਂ ਜਨਤਕ ਸਹੂਲਤਾਂ ਦੇ ਨਾਲ...

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

Breaking News, Punjab News
ਚੰਡੀਗੜ੍ਹ, 9 ਸਤੰਬਰ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ।ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ।ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ 'ਤੇ ਕੀਤੀਆਂ ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

Breaking News, Punjab News
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦ...

ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ ‘ਤੇ ਜ਼ੋਰ

Breaking News, Punjab News
ਪਟਿਆਲਾ, 7 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ। ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵੱਲ ਵੱਧ ਤੋ...

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

Breaking News, Punjab News
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ...

ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਇੱਕ ਭਾਵੁਕਤਾ ਭਰੀ, ਪਰਿਵਾਰਕ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

Punjab News
ਪੰਜਾਬੀ ਸੰਗੀਤ ਅਤੇ ਅਦਾਕਾਰੀ ਦੇ ਖੇਤਰ ਵਿਚ ਨਿਰੰਤਰ ਸਫਲਤਾ ਦੀਆਂ ਉਚੀਆਂ ਮੰਜਿਲਾਂ ਨੂੰ ਛੁਹਣ ਵਾਲਾ ਗਾਇਕ ਅਤੇ ਨਾਇਕ ਗਿੱਪੀ ਗਰੇਵਾਲ ਇਨੀਂ ਦਿਨੀਂ ਆਪਣੀ ਅਗਾਮੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਨਾਲ ਕਾਫੀ ਚਰਚਾ 'ਚ ਨਜ਼ਰ ਆ ਰਿਹਾ ਹੈ। ਗਿੱਪੀ ਗਰੇਵਾਲ ਪੰਜਾਬੀ ਸਿਨਮੇ ਦਾ ਇੱਕ ਉਹ ਅਦਾਕਾਰ ਹੈ ਜਿਸ ਦੀਆਂ ਫ਼ਿਲਮਾਂ ਨੇ ਦਰਸ਼ਕਾਂ ਨੂੰ ਕਦੇ ਨਿਰਾਸ਼ ਨਹੀਂ ਕੀਤਾ।ਉਸ ਦੀਆਂ ਫ਼ਿਲਮਾਂ ਦਾ ਇੱਕ ਵੱਖਰਾ ਦਰਸ਼ਕ ਵਰਗ ਹੈ ਜੋ ਉਸਦੀ ਹਰੇਕ ਫ਼ਿਲਮ ਦੀ ਉਡੀਕ ਕਰਦਾ ਹੈ।ਆਉਣ ਵਾਲੀ 13 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਵੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਹੈ।ਦੂਜੇ ਪਾਸੇ ਗਿੱਪੀ ਗਰੇਵਾਲ ਆਪਣੀ ਫਿਲਮ ਦੀ ਟੀਮ ਸਮੇਤ ਫਿਲਮ ਦੀ ਪਰਮੋਸ਼ਨ ‘ਚ ਲੱਗੇ ਨਜ਼ਰ ਆ ਰਹੇ ਹਨ। ਜਿਸ ਦੇ ਚਲਦਿਆਂ ਅੱਜ ਗਿੱਪੀ ਗਰੇਵਾਲ ਆਪਣੀ ਇਸ ਫਿਲਮ ਦੀ ਸਮੁੱਚੀ ਟੀਮ ਸਮੇਤ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਇਸ ਮੌਕੇ ਤ਼ਖਤ ਸ਼...

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ : ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ...

ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਅਪੀਲ

Punjab News
ਚੰਡੀਗੜ੍ਹ : ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਸੀ.ਸੀ.) ਦੀ ਸਲਾਨਾ ਜਨਰਲ ਮੀਟਿੰਗ 3 ਅਤੇ 4 ਸਤੰਬਰ 2024 ਨੂੰ ਸ. ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ., ਬੀ.ਕੇ.ਯੂ. ਦੇ ਕੌਮੀ ਪ੍ਰਧਾਨ ਅਤੇ ਚੇਅਰਮੈਨ ਏ.ਆਈ.ਕੇ.ਸੀ.ਸੀ. ਦੀ ਪ੍ਰਧਾਨਗੀ ਹੇਠ ਹੋਈ। ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਆਯੋਜਨ ਸਵਰਗੀ ਸ਼੍ਰੀ ਸ਼ਰਦ ਜੋਸ਼ੀ ਦੀ ਜਯੰਤੀ ਦੇ ਨਾਲ ਕੀਤਾ ਗਿਆ ਸੀ ਜੋ ਖੇਤੀਬਾੜੀ ਖੇਤਰ ਵਿੱਚ ਉਦਾਰੀਕਰਨ ਅਤੇ ਸੁਧਾਰਾਂ ਦੀ ਵਕਾਲਤ ਕਰਦੇ ਸਨ। ਦੋ ਦਿਨਾਂ ਦੀ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਨੇ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀਬਾੜੀ ਬਾਰੇ ਇੱਕ ਰਾਸ਼ਟਰੀ ਵਿਆਪਕ ਨੀਤੀ ਲਿਆਉਣ ਦੀ ਅਪੀਲ ਕਰਨ ਦਾ ਸੰਕਲਪ ਲਿਆ। AIKCC ਨੇ ਘੋਰ ਨਿਰਾਸ਼ਾ ਅਤੇ ਅਫਸੋਸ ਨਾਲ ਨੋਟ ਕੀਤਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਕੋਈ ਵਿਆਪਕ ਖੇਤੀ ਨੀਤੀ ਨਹੀਂ ਹੈ। ਕਿਸਾਨਾਂ ਲਈ 2007 ਵਿੱਚ ਸਾਹਮਣੇ ਆਈ ਇੱਕ ਅਖੌਤੀ ਨੀਤੀ ਕੁਝ ਪੰਨਿਆਂ ਦੀ ਨੀਤੀ ਹੈ ਜੋ ਅਸਲ ਵਿੱਚ ਇੱਕ ਨੀਤੀ ਦਾ ਮਜ਼ਾਕ ਹੈ। ਇਹ ਦੇਖਿਆ...

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

Breaking News, Punjab News
ਹੁਸ਼ਿਆਰਪੁਰ, 5 ਸਤੰਬਰ: ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾ...
ਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਦਿੱਤਾ ਭਰੋਸਾ

ਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਦਿੱਤਾ ਭਰੋਸਾ

Breaking News, Punjab News
ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਅਨਾਜ ਉਤਪਾਦਕਾਂ 'ਤੇ ਕੁਝ  ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ...